Sunday, August 2
Shadow

Crime news

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ  ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ ...
ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

Crime news, News of Punjab
ਚੰਡੀਗੜ੍ਹ, 8 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 705 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 169ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 45,686 ਹੋ ਗਈਆਂ। ਇਸ ਤੋਂ ਇਲਾਵਾ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲ...
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Crime news, News of Punjab
ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ...
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

Crime news, News of Punjab
ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 1070 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 168ਵੇਂ ਦਿਨ, ਪੁਲਿਸ ਟੀਮਾਂ ਨੇ 597 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 45,263 ਹੋ ਗਈ ਹੈ। ਇਸ ਤੋਂ ਇਲਾਵਾ, 406 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ...
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 7 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ  ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿ...
ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

Crime news, News of Punjab
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 167ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 840 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 167ਵੇਂ ਦਿਨ, ਪੁਲਿਸ ਟੀਮਾਂ ਨੇ 564 ਵਿਅਕਤੀਆਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44,666 ਹੋ ਗਈ ਹੈ। ਇਸ ਤੋਂ ਇਲਾਵਾ, 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍...
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ  ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ  ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 2 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀI ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14,000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ।  ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ.ਐਸ.ਆਈ. ਐਕਟ, 2002 ਦੀ ਧਾਰਾ 14 ਤਹਿਤ ...
ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰ...
ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Crime news, News of Punjab
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ,ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐਫਆਈਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ  ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼...