Monday, June 22
Shadow

Development News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

Breaking News, Development News
ਸ਼ਾਹਕੋਟ (ਜਲੰਧਰ), 19 ਜੂਨ- ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ਦਾ ਉਦੇਸ਼ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੰਪਰਕ ਵਿੱਚ ਸੁਧਾਰ ਕਰਨਾ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤਲੁਜ ਦਰਿਆ ਦੇ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ। ਸਾਡੀ ਸਰਕਾਰ ਨੇ ਇਸ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਲਈ 61.82 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਨਿਰੰਤਰ ਖ਼ਤਰੇ ਹੇਠ ਜੀ ਰਹੇ ਹਨ...
ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

Development News
*ਚੰਡੀਗੜ੍ਹ, 30 ਅਪ੍ਰੈਲ 2026:* ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਰਾਜ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ। 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ 'ਦੂਜੀ ਸੁਰੱਖਿਆ ਲਾਈਨ' ਨੂੰ ਤੇਜ਼ੀ ਨਾਲ ਮਜ਼ਬੂਤ ਕਰ ਰਹੀ ਹੈ—ਇੱਕ ਡੂੰਘੀ, ਤਕਨੀਕ-ਅਧਾਰਿਤ ਸੁਰੱਖਿਆ ਵਿਵਸਥਾ, ਜਿਸਦਾ ਮਕਸਦ ਸਰਹੱਦ ਪਾਰ ਨਾਲ ਜੁੜੀਆਂ ਅਪਰਾਧਕ ਗਿਰੋਹਾਂ ਦੀਆਂ ਜੀਵਨ-ਰੇਖਾਵਾਂ ਨੂੰ ਕੱਟਣਾ ਹੈ। ਜਿੱਥੇ ਸੀਮਾ ਸੁਰੱਖਿਆ ਬਲ (BSF) ਅੰਤਰਰਾਸ਼ਟਰੀ ਸਰਹੱਦ ਦੀ ਰੱਖਿਆ ਕਰਦਾ ਹੈ, ਉੱਥੇ ਪੰਜਾਬ ਪੁਲਿਸ ਇਹ ਯਕੀਨੀ ਬਣਾ ਰਹੀ ਹੈ ਕਿ ਜੇਕਰ ਕੋਈ ਤਸਕਰੀ ਸਮਾਨ ਅੰਦਰ ਆ ਵੀ ਜਾਵੇ, ਤਾਂ ਉਹ ਅੱਗੇ ਨਾ ਵਧ ਸਕੇ। ਅੰਕੜੇ ਵੀ ਇਸ ਮਨਸੂਬੇ ਨੂੰ ਦਰਸਾਉਂਦੇ ਹਨ। ਸਰਹੱਦੀ ਪੱਟੀ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਨਾਲ ਸੰਵੇਦਨਸ਼ੀਲ ਪਿੰਡਾਂ ਅਤੇ ਰਾਹਾਂ ‘ਤੇ ਇੱਕ ਮਜ਼ਬੂਤ ਨਿਗਰਾਨੀ ਜਾਲ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵ...
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

Breaking News, Development News
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।” ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ...
ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

Breaking News, Development News
ਚੰਡੀਗੜ੍ਹ, 8 ਅਪ੍ਰੈਲ 2026:- ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ। ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ। ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨੂ...
ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

Development News
ਚੰਡੀਗੜ੍ਹ, 14 ਮਾਰਚ 2026 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਠ ਤਿੱਖੇ ਸਵਾਲ ਕੀਤੇ। ਉਨ੍ਹਾਂ ਨੇ ਪੰਜਾਬ ਦੇ ਰੋਕੇ ਗਏ ਫੰਡਾਂ, ਭਾਰੀ ਜੀਐਸਟੀ ਨੁਕਸਾਨ, ਹੜ੍ਹ ਰਾਹਤ, ਉਦਯੋਗ, ਨਸ਼ਾ ਤਸਕਰੀ, ਰੁਜ਼ਗਾਰ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਵਰਗੇ ਮੁੱਦਿਆਂ 'ਤੇ ਸਪੱਸ਼ਟ ਜਵਾਬਾਂ ਦੀ ਮੰਗ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ 'ਤੇ ਖੋਖਲੇ ਨਾਅਰਿਆਂ ਜਾਂ "ਜੁਮਲਿਆਂ" ਦੀ ਬਜਾਏ ਠੋਸ ਜਵਾਬਾਂ ਦੇ ਹੱਕਦਾਰ ਹਨ। ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਦੀ ਮਹਿਮਾਨਾਂ ਦਾ...
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Development News
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ। ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ...
ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

Development News
ਚੰਡੀਗੜ੍ਹ 14 ਮਾਰਚ 2026:ਮੋਹਾਲੀ ਨੂੰ ਇੱਕ ਤਰਜੀਹੀ ਜੀਸੀਸੀ ਸਥਾਨ ਵਜੋਂ ਸਥਾਪਤ ਕਰਨ ਲਈ ਪੰਜਾਬ ਦੇ ਦ੍ਰਿਸ਼ਟੀਕੋਣ, ਨੀਤੀਗਤ ਢਾਂਚੇ ਅਤੇ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜੀਸੀਸੀ ਰਾਊਂਡ ਟੇਬਲ ਕਾਨਫਰੰਸ ਵਿੱਚ ਦੱਸਿਆ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਸੈਕਟਰ ਵਿਸ਼ਵ ਭਰ ਵਿੱਚ ਆਰਥਿਕ ਵਿਕਾਸ, ਨਵੀਨਤਾ ਅਤੇ ਗਿਆਨ-ਅਧਾਰਿਤ ਵਿਕਾਸ ਲਈ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਤਕਨਾਲੋਜੀ ਅਧਾਰਤ ਨਿਵੇਸ਼ਾਂ ਲਈ ਮੋਹਾਲੀ ਤੇਜ਼ੀ ਨਾਲ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਜਿੱਥੇ ਡਿਜੀਟਲ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਪ੍ਰਤਿਭਾ ਪੂਲ, ਆਧੁਨਿਕ ਬੁਨਿਆਦੀ ਢਾਂਚਾ ਅਤੇ ਇੱਕ ਪ੍ਰਗਤੀਸ਼ੀਲ ਨੀਤੀ ਹੈ। ਆਈਟੀ ਸੈਕਟਰ ਦੀਆਂ ਅਥਾਹ ਸੰਭਾਵਨਾਵਾਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਇੱਕ ਜੀਵੰਤ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਸਾਫਟਵੇਅਰ ਡਿਵੈਲਪਮੈਂਟ, ਡਿਜੀਟਲ ਸੇਵਾਵਾਂ, ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਵਿਸ਼ਲੇਸ਼ਣ, ਫਿਨਟੈਕ, ਸਾਈਬਰ ਸੁਰੱਖਿਆ ਅਤੇ ਉੱਭਰ ਰਹੇ ਤਕਨਾਲੋ...
’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Development News, News of Punjab
ਖੇਮਕਰਨ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ 'ਆਪ' ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ 'ਤੇ ਵੀ ਚਾਨਣਾ ਪਾਇਆ। ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ 'ਆਪ' ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਕਿ...
ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

Development News, News of Punjab
ਚੰਡੀਗੜ੍ਹ, 7 ਮਾਰਚ:– ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ। ਆਰੀਅਨ ਦੱਤ, ਜੋ ਹੁਣ ਰਸਮੀ ਤੌਰ 'ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ। ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

Development News
ਸ੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾ ਤੇ ਪਹੁੰਚਦੇ ਹਨ। ਸ਼ਰਧਾਲੂਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸਫਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ (DWSS) ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।     ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ 24×7 ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ਼ਰਧਾਲੂਆਂ ਦੀ ਸਹੂਲਤ ਲਈ ਦੋਵੇਂ ਸ਼ਹਿਰਾਂ ਦੇ ਵੱਖ-ਵੱਖ ਸਥਾਨਾਂ ‘ਤੇ ਕੁੱਲ 46 ਥਾਵਾਂ ‘ਤੇ ਪੀਣ ਵਾਲੇ ਪਾਣੀ ਲਈ ਟੈਪਾਂ ਦੀਆਂ ਬੈਟਰੀਆਂ ਲਗਾਈਆਂ ਗਈਆਂ ਹਨ।     ਸਫਾਈ ਦੇ ਪ੍ਰਬੰਧਾਂ ਤਹਿਤ 26 ਮੂਵੇਬਲ ਟਾਇਲਟ ਵੈਨਾਂ ਵੱਖ-ਵੱਖ ਮਹੱਤਵਪੂਰਨ ਸਥਾਨਾਂ ‘ਤੇ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ 8 ਸਥਾਈ ਲੈਵਟਰੀ ਬਲਾਕ 24 ਘੰਟੇ ਚਾਲੂ ਰੱਖੇ ਗਏ ਹਨ। ਇਸ ਦੇ ਨਾਲ ਹੀ ਸ੍ਰੀ ਅ...