50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ੍ਹ, 10 ਦਸੰਬਰ : ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇ ਐਲਾਨ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਰਕਾਰ ਦਾ ਧੰਨਵਾਦ ਕੀਤਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਅਜਿਹੀ ਸਹਾਇਤਾ ਦੀ ਸਖ਼ਤ ਜ਼ਰੂਰਤ ਸੀ, ਜੋ ਹੁਣ ਪੂਰੀ ਹੁੰਦੀ ਜਾਪਦੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸਥਾਨਕ ਪ੍ਰਤੀਨਿਧੀਆਂ ਨੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਹੋਏ ਸਮਾਗਮਾਂ ਵਿੱਚ ਪਿੰਡ ਵਾਸੀਆਂ ਨੂੰ ਰਸਮੀ ਤੌਰ 'ਤੇ ਫੰਡ ਸੌਂਪੇ।
ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਹੋਏ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਪਿੰਡਾਂ ਦੇ ਪ੍ਰਤੀਨਿਧੀਆਂ ਅਤੇ ਪੰਚਾਇਤ ਮੈਂਬਰਾਂ ਨੇ ਸਰਬਸੰਮਤੀ ਨਾਲ ਮਾਨ ਸਰਕਾਰ ਦੇ ਇਸ ਉਪਰਾਲੇ ਨੂੰ ਇਤਿਹਾਸਕ ਦੱਸਦਿਆਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਗ੍ਰਾਂਟ ਉਨ੍ਹਾਂ ਦੇ ਪਿੰਡਾਂ ਲਈ ਵਰਦਾਨ ਸਾਬਤ ਹੋਵੇਗੀ। ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਸਾਲਾਂ ਤੋਂ ਉਨ੍ਹਾਂ ਦੇ ...







