Friday, September 11
Shadow

Entertainment

Entertainment and Music

ਗੋਲੀਆਂ ਚੱਲਣ ਤੋਂ ਬਾਅਦ ਪਹਿਲੀ ਵਾਰ ਬੋਲੇ ਐਮੀ ਵਿਰਕ, ਸਾਂਝੀ ਕੀਤੀ ਪੋਸਟ, ਕਿਹਾ-ਸਭ ਸੁੱਖ-ਸ਼ਾਂਤ…

ਗੋਲੀਆਂ ਚੱਲਣ ਤੋਂ ਬਾਅਦ ਪਹਿਲੀ ਵਾਰ ਬੋਲੇ ਐਮੀ ਵਿਰਕ, ਸਾਂਝੀ ਕੀਤੀ ਪੋਸਟ, ਕਿਹਾ-ਸਭ ਸੁੱਖ-ਸ਼ਾਂਤ…

Entertainment
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਕਾਫਿਲੇ ਦੀ ਇੱਕ ਗੱਡੀ 'ਤੇ ਕੈਨੇਡਾ ਦੇ ਐਬਟਸਫੋਰਡ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਹੁਣ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਪੋਸਟ ਸਾਂਝੀ ਕੀਤੀ ਹੈ। ਐਮੀ ਵਿਰਕ ਨੇ ਆਪਣੀ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਆਪਣੀ ਸਲਾਮਤੀ ਬਾਰੇ ਭਰੋਸਾ ਦਿੱਤਾ। ਗਾਇਕ ਨੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ, "ਸਭ ਸੁੱਖ-ਸ਼ਾਂਤ ਹੈ ਸੱਜਣੋਂ, ਤੁਸੀਂ ਗਾਣਾ ਸੁਣੋ ਅਤੇ ਤੁਹਾਡੀ ਦੁਆ ਲਈ ਸੱਚੀ ਕੋਈ ਸ਼ਬਦ ਨਹੀਂ ਹੈ ਮੇਰੇ ਕੋਲ, ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ।" ਦੱਸਿਆ ਜਾ ਰਿਹਾ ਹੈ ਕਿ 5 ਸਤੰਬਰ ਦੀ ਰਾਤ ਨੂੰ ਐਬਟਸਫੋਰਡ ਵਿੱਚ ਕੰਸਰਟ ਤੋਂ ਬਾਅਦ ਐਮੀ ਵਿਰਕ ਦੇ ਕਾਫਿਲੇ ਨਾਲ ਜੁੜੀ ਇੱਕ ਗੱਡੀ 'ਤੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਮੁਤਾਬਕ ਇੱਕ ਗੂੜ੍ਹੇ ਰੰਗ ਦੀ SUV ਵਿੱਚ ਸਵਾਰ ਲੋਕਾਂ ਨੇ ਚੱਲਦੀ ਗੱਡੀ 'ਤੇ ਕਈ ਰਾਊਂਡ ਫਾਇਰ ਕੀਤੇ। ਇਸ ਤੋਂ ਥੋੜ੍ਹੀ ਦੇਰ ਬਾਅਦ ਇੱਕ SUV ਨੂੰ ਅੱਗ ਲੱਗੀ ਹੋਈ ਵੀ ਮਿਲੀ। ਸਥਾਨਕ ਪੁਲਿਸ ਨੇ ਮੁੱਢਲੇ ਤੌਰ 'ਤੇ ਘਟਨਾ ਨੂੰ ਨਿਸ਼ਾਨਾ ਬਣਾ ਕੇ ਕੀਤੀ ਗੋਲੀਬਾਰੀ ਦੱਸਿਆ ਹੈ। ਹਾਲਾਂਕਿ, ...
ਸੁਨੰਦਾ ਸ਼ਰਮਾ ਦੀ ਨਵੀਂ ਪੰਜਾਬੀ ਫਿਲਮ, ਜਲਦ ਹੋਏਗਾ ਐਲਾਨ

ਸੁਨੰਦਾ ਸ਼ਰਮਾ ਦੀ ਨਵੀਂ ਪੰਜਾਬੀ ਫਿਲਮ, ਜਲਦ ਹੋਏਗਾ ਐਲਾਨ

Entertainment
ਚੰਡੀਗੜ੍ਹ: ਪੰਜਾਬੀ ਗਾਇਕੀ ਦੇ ਵਿਸ਼ਾਲ ਪਿੜ੍ਹ 'ਚ ਮਜ਼ਬੂਤ ਪੈੜ੍ਹਾਂ ਦੀ ਛਾਪ ਵਾਂਗ ਅਪਣਾ ਅਸਰ ਛੱਡ ਜਾਣ 'ਚ ਸਫ਼ਲ ਰਹੀ ਹੈ ਗਾਇਕਾ ਸੁਨੰਦਾ ਸ਼ਰਮਾ, ਜੋ ਇਕ ਵਾਰ ਮੁੜ ਪਾਲੀਵੁੱਡ ਵਿਹੜੇ ਅਪਣੀ ਪ੍ਰਭਾਵੀ ਮੌਜ਼ੂਦਗੀ ਦਰਜ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿੰਨਾਂ ਦੀ ਨਵੀਂ ਫਿਲਮ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ। ਪਰਿਵਾਰਿਕ ਅਤੇ ਸੰਗੀਤਮਈ ਤਾਣੇ-ਬਾਣੇ ਅਧੀਨ ਬੁਣੀ ਜਾ ਰਹੀ ਹੈ ਉਕਤ ਡ੍ਰਾਮੈਟਿਕ ਫਿਲਮ, ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਕਰਨਗੇ, ਜੋ ਹਾਲ ਹੀ ਵਿੱਚ ਰਿਲੀਜ਼ ਹੋਈ ਗੁਲਾਬ ਸਿੱਧੂ-ਜੈਸਮੀਨ ਭਸੀਨ ਸਟਾਰਰ ਬਹੁ-ਚਰਚਿਤ 'ਜੁਦਾ' ਤੋਂ ਇਲਾਵਾ ਕਈ ਸਫ਼ਲਤਮ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ, ਜਿੰਨਾਂ ਵਿੱਚ 'ਬਾਜ਼', 'ਡੈਡੀ ਕੂਲ ਮੁੰਡੇ ਫੂਲ', 'ਅੰਗਰੇਜ਼', 'ਸੂਬੇਦਾਰ ਜੋਗਿੰਦਰ ਸਿੰਘ', 'ਨਿੱਕਾ ਜ਼ੈਲਦਾਰ' ਸੀਰੀਜ਼ ਫਿਲਮਾਂ, 'ਓਏ ਮੱਖਣਾ' ਆਦਿ ਸ਼ਾਮਿਲ ਰਹੀਆਂ ਹਨ। ਸਾਲ 2018 ਵਿੱਚ ਸਾਹਮਣੇ ਆਈ ਪੀਰੀਅਡ ਫਿਲਮ 'ਸੱਜਣ ਸਿੰਘ ਰੰਗਰੂਟ' ਵਿੱਚ ਦਿਲਜੀਤ ਦੁਸਾਂਝ ਅਤੇ ਸੁਨੰਦਾ ਸ਼ਰਮਾ ਦੀ ਲੀਡ ਜੋੜੀ ਨੂੰ ਦਰਸ਼ਕਾਂ ਦੁਆਰਾ ਕਾਫ਼ੀ ਪਸੰਦ...
ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਦਾ ਨਹੀਂ ਨਿਯੁਕਤ ਕੀਤਾ ਹਲਕਾ ਇੰਚਾਰਜ, ਵਿਧਾਇਕ ਨੇ ਕਿਹਾ- ਇਹ ਸਿਰਫ਼ ਅਫ਼ਵਾਹਾਂ

ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਦਾ ਨਹੀਂ ਨਿਯੁਕਤ ਕੀਤਾ ਹਲਕਾ ਇੰਚਾਰਜ, ਵਿਧਾਇਕ ਨੇ ਕਿਹਾ- ਇਹ ਸਿਰਫ਼ ਅਫ਼ਵਾਹਾਂ

Entertainment
ਚੰਡੀਗੜ੍ਹ: ਸੋਸ਼ਲ ਮੀਡੀਆ ਉੱਤੇ ਇੱਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਪੱਤਰ ਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਖੰਡਨ ਕੀਤਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ। ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਜਾਣਕਾਰੀ ਕੀਤੀ ਸਾਂਝੀ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ "ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੀ ਸੰਗਤ ਨੂੰ ਇੱਕ ਜਾਣਕਾਰੀ ਦੇਣਾ ਚਾਹੁੰਦਾ ਹਾਂ ਕਿ ਇੱਕ ਪੱਤਰ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋ ਰਿਹਾ ਹੈ ਜੋ ਆਮ ਆਦਮੀ ਪਾਰਟੀ ਦੇ ਪੱਤਰਾਂ ਵਰਗਾ ਹੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅਦਾਕਾਰ ਕਰਮਜੀਤ ਅਨਮੋਲ ਨੂੰ ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਖਬਰ ਅਤੇ ਪੱਤਰ ਬਿੱਲਕੁਲ ਝੂਠਾ ਹੈ। ਮੇਰੀ ਹਾਈਕਮਾਨ ਨਾਲ ਗੱ...
ਕ੍ਰਿਤੀ ਸੈਨਨ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੀ-ਔਰਤਾਂ ਨੂੰ ਦੱਸਣਾ ਬੰਦ ਕਰੋ…

ਕ੍ਰਿਤੀ ਸੈਨਨ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੀ-ਔਰਤਾਂ ਨੂੰ ਦੱਸਣਾ ਬੰਦ ਕਰੋ…

Entertainment
ਮੁੰਬਈ (ਮਹਾਰਾਸ਼ਟਰ): ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਆਖਰਕਾਰ ਰੱਖੜੀ ਦੇ ਇੱਕ ਇਸ਼ਤਿਹਾਰ ਨਾਲ ਜੁੜੇ ਵਿਵਾਦ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਚਿੱਟੇ ਰੰਗ ਦਾ ਲਹਿੰਗਾ, ਬਲਾਊਜ਼ ਪਹਿਨੀ ਦਿਖਾਈ ਦਿੱਤੀ ਹੈ। ਬਹੁਤ ਸਾਰੇ ਲੋਕਾਂ ਨੇ ਉਸਦੇ ਇਸ ਲੁੱਕ ਦੀ ਪ੍ਰਸ਼ੰਸਾ ਕੀਤੀ, ਹਾਲਾਂਕਿ ਅਦਾਕਾਰਾ ਕੰਗਨਾ ਰਣੌਤ ਨੇ ਇਸਨੂੰ 'ਅਣਉਚਿਤ' ਮੰਨਿਆ ਅਤੇ ਸੱਭਿਆਚਾਰ ਅਤੇ ਪਰੰਪਰਾ ਦੇ ਨਾਮ 'ਤੇ ਉਸਦੇ ਪਹਿਰਾਵੇ 'ਤੇ ਸਵਾਲ ਉਠਾਏ। ਨਿਖੇਧੀ ਦਾ ਸਿੱਧਾ ਜਵਾਬ ਦਿੰਦੇ ਹੋਏ ਕ੍ਰਿਤੀ ਨੇ ਸਵਾਲ ਕੀਤਾ ਕਿ ਇੱਕ ਔਰਤ ਦੇ ਕੱਪੜਿਆਂ ਨੂੰ ਸੱਭਿਆਚਾਰ ਪ੍ਰਤੀ ਉਸਦੇ ਸਤਿਕਾਰ ਨੂੰ ਮਾਪਣ ਲਈ ਇੱਕ ਮਾਪਦੰਡ ਕਿਉਂ ਮੰਨਿਆ ਜਾਂਦਾ ਹੈ।ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ 'ਮਿਮੀ' ਅਦਾਕਾਰਾ ਨੇ ਮੰਗਲਵਾਰ ਨੂੰ ਲਿਖਿਆ, "ਤਿਉਹਾਰਾਂ ਦਾ ਅਸਲ ਸਾਰ ਤੁਹਾਡੇ ਪਹਿਨਣ ਵਾਲੇ ਕੱਪੜਿਆਂ ਵਿੱਚ ਨਹੀਂ ਹੈ, ਸਗੋਂ ਪਰੰਪਰਾਵਾਂ ਅਤੇ ਉਨ੍ਹਾਂ ਦੇ ਅਰਥਾਂ ਪ੍ਰਤੀ ਤੁਹਾਡੀਆਂ ਭਾਵਨਾਵਾਂ ਵਿੱਚ ਹੈ। ਰੱਖੜੀ ਸੁਰੱਖਿਆ ਦਾ ਇੱਕ ਬੰਧਨ ਹੈ। ਮੈਂ ਅਤੇ ਮੇਰੀ ਭੈਣ ਇੱਕ ਦੂਜੇ ਨੂੰ ਰੱਖੜੀਆਂ ਬੰਨ੍ਹਦੇ...
Judaa Box Office Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਫਿਲਮ ‘ਜੁਦਾ’, ਜਾਣੋ ਪਹਿਲੇ ਦਿਨ ਕਿੰਨੀ ਕੀਤੀ ਕਮਾਈ

Judaa Box Office Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਫਿਲਮ ‘ਜੁਦਾ’, ਜਾਣੋ ਪਹਿਲੇ ਦਿਨ ਕਿੰਨੀ ਕੀਤੀ ਕਮਾਈ

Entertainment
ਚੰਡੀਗੜ੍ਹ: ਪੰਜਾਬੀ ਗਾਇਕੀ ਤੋਂ ਬਾਅਦ ਹੁਣ ਪੰਜਾਬੀ ਸਿਨੇਮਾ ਵਿਹੜੇ ਵੀ ਬਤੌਰ ਅਦਾਕਾਰ ਅਪਣੀ ਸ਼ਾਨਦਾਰ ਮੌਜ਼ੂਦਗੀ ਦਰਜ ਕਰਵਾਉਣ ਵੱਲ ਕਦਮ ਵਧਾ ਚੁੱਕੇ ਹਨ ਗੁਲਾਬ ਸਿੱਧੂ, ਜਿੰਨਾਂ ਦੀ ਬੀਤੇ ਦਿਨ ਵਰਲਡ-ਵਾਈਡ ਪ੍ਰਦਸ਼ਿਤ ਹੋਈ ਪੰਜਾਬੀ ਫਿਲਮ 'ਜੁਦਾ' ਪਹਿਲੇ ਦਿਨ ਬੰਪਰ ਕਾਰੋਬਾਰ ਦਰਜ ਕਰਵਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਦੀ ਬਾਕਸ ਆਫਿਸ ਓਪਨਿੰਗ ਅਤੇ ਮਿਲ ਰਹੀਆਂ ਪ੍ਰਤੀਕਿਰਿਆਵਾਂ ਵੱਲ ਆਓ ਮਾਰਦੇ ਹਾਂ ਇੱਕ ਸਰਸਰੀ ਝਾਤ: 'ਜਿਪੀ ਮਿਊਜ਼ਿਕ ਅਤੇ ਮਿਊਜ਼ਿਕ ਟਾਈਮ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਈ ਗਈ ਉਕਤ ਫਿਲਮ ਦਾ ਲੇਖਣ ਗਿੱਲ ਰੋਂਤਾ, ਜਦਕਿ ਨਿਰਦੇਸ਼ਨ ਸਿਮਰਜੀਤ ਸਿੰਘ ਵੱਲੋਂ ਕੀਤਾ ਗਿਆ ਹੈ। ਰੁਮਾਂਟਿਕ-ਸੰਗੀਤਮਈ ਅਤੇ ਡ੍ਰਾਮੈਟਿਕ ਤਾਣੇ ਬਾਣੇ ਅਧੀਨ ਬੁਣੀ ਗਈ ਇਸ ਬਿੱਗ ਸੈੱਟਅਪ ਫਿਲਮ ਦੁਆਰਾ ਗੁਲਾਬ ਸਿੱਧੂ ਅਤੇ ਜੈਸਮੀਨ ਭਸੀਨ ਲੀਡ ਜੋੜੀ ਵਜੋਂ ਦਰਸ਼ਕਾਂ ਦੇ ਸਨਮੁੱਖ ਹੋਏ ਹਨ, ਜਿੰਨਾਂ ਤੋਂ ਇਲਾਵਾ ਬਲਜਿੰਦਰ ਕੌਰ ਅਤੇ ਹਨੀ ਮੱਟੂ ਵੱਲੋਂ ਵੀ ਮਹੱਤਵਪੂਰਨ ਕਿਰਦਾਰ ਪਲੇਅ ਕੀਤੇ ਗਏ ਹਨ।ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆ ਵਿੱਚ ਫਿਲਮਾਈ ਗਈ ਉਕਤ ਫਿਲਮ ਦੇ ਬਾਕਸ-ਆਫਿਸ ਨਤੀਜਿਆ ਦੀ ਗੱਲ...
ਸੱਪ ਦੇ ਡੰਗਣ ਤੋਂ ਬਾਅਦ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਸਮੇਂ ਰਹਿੰਦੇ ਜਾਣ ਲਓ

ਸੱਪ ਦੇ ਡੰਗਣ ਤੋਂ ਬਾਅਦ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਸਮੇਂ ਰਹਿੰਦੇ ਜਾਣ ਲਓ

Entertainment
ਸੱਪ ਦਾ ਡੰਗਣਾ ਜਾਨਲੇਵਾ ਹੋ ਸਕਦਾ ਹੈ ਅਤੇ ਇਸਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਜੇਕਰ ਤੁਹਾਨੂੰ ਜਾਂ ਤੁਹਾਡੀ ਜਾਣ-ਪਛਾਣ ਦੇ ਕਿਸੇ ਵਿਅਕਤੀ ਨੂੰ ਸੱਪ ਨੇ ਡੰਗ ਲਿਆ ਹੈ, ਤਾਂ ਤਰੁੰਤ ਨੇੜੇ ਦੇ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਮਦਦ ਲਓ। ਜ਼ਹਿਰ ਕੱਢਣ ਲਈ ਜਖਮ ਨੂੰ ਕੱਟਣ ਜਾਂ ਕੱਸ ਕੇ ਪੱਟੀ ਬੰਨ੍ਹਣ ਦੀ ਕੋਸ਼ਿਸ਼ ਨਾ ਕਰੋ। ਆਧੁਨਿਕ ਮੈਡੀਕਲ ਸਟੈਂਡਰਡ ਅਤੇ ਮੇਓ ਕਲੀਨਿਕ ਅਨੁਸਾਰ, ਇਹ ਪੁਰਾਣੇ ਤਰੀਕੇ ਫਾਇਦਾ ਪਹੁੰਚਾਉਣ ਦੀ ਬਜਾਏ ਸਰੀਰ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਇਸਦੇ ਨਾਲ ਹੀ, ਕੋਈ ਵੀ ਤੰਗ ਕੱਪੜੇ ਉਤਾਰ ਦਿਓ ਅਤੇ ਮਦਦ ਆਉਣ ਤੱਕ ਮਰੀਜ ਨੂੰ ਜਿੰਨਾਂ ਹੋ ਸਕੇ ਸ਼ਾਂਤ ਰੱਖੋ। ਸੱਪ ਦੇ ਡੰਗਣ ਨੂੰ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ ਸੱਪ ਦੇ ਡੰਗਣ ਨੂੰ ਜ਼ਹਿਰੀਲੇ ਅਤੇ ਬਿਨਾਂ ਜ਼ਹਿਰ ਵਾਲੀਆਂ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ ਹੈ। ਹਾਲਾਂਕਿ, ਬਿਨਾਂ ਜ਼ਹਿਰ ਵਾਲੇ ਸੱਪ ਦਾ ਡੰਗਣਾ ਘੱਟ ਖਤਰਨਾਕ ਹੁੰਦਾ ਹੈ ਫਿਰ ਵੀ ਤੁਹਾਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਮਰੀਜ ਨੂੰ ਤਰੁੰਤ ਹਸਪਤਾਲ ਲੈ ਕੇ ਜਾਣਾ ਚਾਹੀਦਾ ਹੈ। ਹਸਪਤਾਲ ਵਿੱਚ ਡਾਕਟਰ ਮਰੀਜ਼ ਦੀ ਜਾਨ ਬਚਾਉ...
ਗੁਲਾਬ ਸਿੱਧੂ ਵਿਵਾਦ: 3 ਲੱਖ ਵਾਲੇ ਮਾਮਲੇ ’ਤੇ ਅਨਮੋਲ ਕਵਾਤਰਾ ਦਾ ਵੱਡਾ ਬਿਆਨ, ਗੁਲਾਬ ਸਿੱਧੂ ਨੂੰ ਲੈ ਕੇ ਕਹੀ ਇਹ ਖਾਸ ਗੱਲ

ਗੁਲਾਬ ਸਿੱਧੂ ਵਿਵਾਦ: 3 ਲੱਖ ਵਾਲੇ ਮਾਮਲੇ ’ਤੇ ਅਨਮੋਲ ਕਵਾਤਰਾ ਦਾ ਵੱਡਾ ਬਿਆਨ, ਗੁਲਾਬ ਸਿੱਧੂ ਨੂੰ ਲੈ ਕੇ ਕਹੀ ਇਹ ਖਾਸ ਗੱਲ

Entertainment
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਗੁਲਾਬ ਸਿੱਧੂ ਨਾਲ ਜੁੜੇ ਵਾਇਰਲ ਵਿਵਾਦ ਤੋਂ ਬਾਅਦ ਹੁਣ ਸਮਾਜ ਸੇਵਕ ਅਤੇ ਪੋਡਕਾਸਟ ਹੋਸਟ ਅਨਮੋਲ ਕਵਾਤਰਾ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ, ਜਿਸ ਮੱਦੇਨਜ਼ਰ ਹੀ ਉਨਾਂ ਨੇ ਇੱਕ ਵੀਡੀਓ ਜਾਰੀ ਕਰਕੇ ਜਲਦ ਹੀ ਇਸ ਦਿਸ਼ਾ ਵਿੱਚ ਅਪਣਾ ਪੂਰਾ ਪੱਖ ਰੱਖੇ ਜਾਣ ਦਾ ਇਸ਼ਾਰਾ ਕੀਤਾ ਹੈ। ਔਨਲਾਈਨ ਵਿਵਾਦ ਨੂੰ ਸੰਬੋਧਿਤ ਕਰਦੇ ਹੋਏ ਅਨਮੋਲ ਨੇ ਸਿੱਧਾ ਬਿਆਨ ਦੇਣ ਲਈ ਸੋਸ਼ਲ ਮੀਡੀਆ 'ਤੇ ਪਹੁੰਚ ਅਪਣਾਈ ਹੈ। ਉਕਤ ਅਤੇ ਅਧਿਕਾਰਤ ਤੌਰ 'ਤੇ ਦਿੱਤੀ ਗਈ ਇਸ ਪ੍ਰਤੀਕਿਰਿਆ ਅਧੀਨ ਉਨਾਂ ਐਲਾਨ ਕੀਤਾ ਕਿ ਆਉਂਦੇ ਇਸੇ ਐਤਵਾਰ ਨੂੰ ਸਾਰੇ ਇਲਜ਼ਾਮਾਂ ਨੂੰ ਹੱਲ ਕਰਨ, ਕਹਾਣੀ ਦਾ ਆਪਣਾ ਪੱਖ ਪੇਸ਼ ਕਰਨ ਅਤੇ ਝਗੜੇ ਦੇ ਪਿੱਛੇ ਪੂਰੀ ਸੱਚਾਈ ਦਾ ਖੁਲਾਸਾ ਕਰਨ ਲਈ ਇੱਕ ਪੂਰਾ ਸਪੱਸ਼ਟੀਕਰਨ ਵੀਡੀਓ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ ਅਨਮੋਲ ਕਵਾਤਰਾ ਅਤੇ ਗੁਲਾਬ ਸਿੱਧੂ ਵਿਚਕਾਰ ਪੈਦਾ ਹੋਇਆ ਇਹ ਟਕਰਾਅ ਪੰਜਾਬੀ ਮਨੋਰੰਜਨ ਉਦਯੋਗ ਵਿੱਚ ਸੁਰਖੀਆਂ ਵਿੱਚ ਛਾਇਆ ਹੋਇਆ ਹੈ, ਹੈਰਾਨੀਜਨਕ ਇਹ ਵੀ ਹੈ ਕਿ ਇਸ ਬਹੁ-ਚਰਚਿਤ ਮਾਮਲੇ ਵਿੱਚ ਦੋਹਾਂ ਦੇ ਪ੍ਰਸ਼ੰਸਕ ਵੀ ਵੰਡੇ ਹੋਏ ਨਜ਼ਰੀ ਆ ਰਹੇ ਹਨ। ...
Warning 3 Shooting: ‘ਵਾਰਨਿੰਗ 3’ ਦੀ ਸ਼ੂਟਿੰਗ ਲਈ ਮਲੇਰਕੋਟਲਾ ਪੁੱਜੇ ਗਿੱਪੀ ਗਰੇਵਾਲ, ਦੇਖੋ ਮੌਕੇ ਦੀਆਂ ਤਸਵੀਰਾਂ

Warning 3 Shooting: ‘ਵਾਰਨਿੰਗ 3’ ਦੀ ਸ਼ੂਟਿੰਗ ਲਈ ਮਲੇਰਕੋਟਲਾ ਪੁੱਜੇ ਗਿੱਪੀ ਗਰੇਵਾਲ, ਦੇਖੋ ਮੌਕੇ ਦੀਆਂ ਤਸਵੀਰਾਂ

Entertainment
ਚੰਡੀਗੜ੍ਹ: ਰਿਲੀਜ਼ ਹੋਣ ਜਾ ਰਹੀ ਅਪਣੀ ਨਵੀਂ ਪੰਜਾਬੀ ਫਿਲਮ 'ਸਿੰਘ ਵਰਸਿਜ਼ ਕੌਰ 2' ਨੂੰ ਲੈ ਕੇ ਇੰਨੀ ਦਿਨੀਂ ਖਾਸੀ ਸੁਰਖੀਆਂ ਅਤੇ ਚਰਚਾ ਦਾ ਕੇਂਦਰ-ਬਿੰਦੂ ਬਣੇ ਹੋਏ ਹਨ ਅਦਾਕਾਰ ਗਿੱਪੀ ਗਰੇਵਾਲ, ਜਿੰਨਾਂ ਵੱਲੋਂ ਇਸ ਫਿਲਮ ਦੇ ਸਾਹਮਣੇ ਆਉਣ ਤੋਂ ਪਹਿਲਾਂ ਹੀ ਅਪਣੀ ਇੱਕ ਹੋਰ ਬਹੁ-ਚਰਚਿਤ ਫਿਲਮ 'ਵਾਰਨਿੰਗ 3' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਲਈ ਉਹ ਪੂਰੀ ਟੀਮ ਸਮੇਤ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਪਹੁੰਚ ਗਏ ਹਨ, ਜਿੱਥੇ ਉਨਾਂ ਉੱਪਰ ਕਈ ਅਹਿਮ ਦ੍ਰਿਸ਼ਾਂ ਦੇ ਫਿਲਮਾਂਕਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਹੰਬਲ ਮੋਸ਼ਨ ਪਿਕਚਰਸ ਅਤੇ ਪ੍ਰਭ ਸਟੂਡਿਓਜ਼' ਦੇ ਬੈਨਰ ਅਤੇ ਸੁਯੰਕਤ ਨਿਰਮਾਣ ਅਧੀਨ ਵਜ਼ੂਦ ਵਿੱਚ ਲਿਆਂਦੀ ਜਾ ਰਹੀ ਹੈ ਉਕਤ ਫਿਲਮ, ਜਿਸ ਦਾ ਨਿਰਦੇਸ਼ਨ ਅਮਰ ਹੁੰਦਲ ਕਰ ਰਹੇ ਹਨ, ਜਿੰਨਾਂ ਵੱਲੋਂ ਨਿਰਦੇਸ਼ਿਤ ਕੀਤੀ ਅਤੇ 28 ਜਨਵਰੀ 2021 ਵਿੱਚ ਆਈ ਵੈੱਬ ਸੀਰੀਜ਼ 'ਵਾਰਨਿੰਗ' ਪਹਿਲੀਆਂ ਪੰਜਾਬੀ ਓਟੀਟੀ ਐਕਸ਼ਨ ਫਿਲਮਾਂ ਵਿੱਚੋਂ ਇੱਕ ਰਹੀ, ਜਿਸ ਦੇ ਸਿਨੇਮਾ ਸੀਕਵਲ 'ਵਾਰਨਿੰਗ 2' ਪੰਜਾਬੀ ਸਿਨੇਮਾ ਵਿੱਚ ਇੱਕ ਨਵੀਂ ਲਹਿਰ ਪੈਦਾ ਕੀਤੀ ਅਤੇ ਇੱਕ ਨਵਾਂ ਰੁਝਾਨ ਸਥਾਪਤ ਕੀਤਾ, ਜਿੰ...
ਪੰਜਾਬੀ ਸਿਨੇਮਾ ਦੀਆਂ ਸਭ ਤੋਂ ਮਹਿੰਗੀਆਂ ਫਿਲਮਾਂ, ਜਿਸ ‘ਤੇ ਲੱਗੇ ਕਰੋੜਾਂ ਰੁਪਏ

ਪੰਜਾਬੀ ਸਿਨੇਮਾ ਦੀਆਂ ਸਭ ਤੋਂ ਮਹਿੰਗੀਆਂ ਫਿਲਮਾਂ, ਜਿਸ ‘ਤੇ ਲੱਗੇ ਕਰੋੜਾਂ ਰੁਪਏ

Entertainment
Punjabi Film Industry: ਪੰਜਾਬੀ ਸਿਨੇਮਾ ਨੇ ਪਿਛਲੇ ਇੱਕ ਦਹਾਕੇ ਵਿੱਚ ਸਿਰਫ਼ ਕਹਾਣੀਆਂ ਅਤੇ ਕਲਾਕਾਰਾਂ ਦੇ ਪੱਧਰ ’ਤੇ ਹੀ ਤਰੱਕੀ ਨਹੀਂ ਕੀਤੀ, ਸਗੋਂ ਫਿਲਮਾਂ ਦੇ ਬਜਟ ਨੇ ਵੀ ਵੱਡੀ ਛਾਲ ਮਾਰੀ ਹੈ। ਇੱਕ ਸਮਾਂ ਸੀ, ਜਦੋਂ ਪੰਜਾਬੀ ਫਿਲਮਾਂ ਕੁਝ ਕਰੋੜ ਰੁਪਏ ਦੇ ਬਜਟ ਵਿੱਚ ਤਿਆਰ ਹੋ ਜਾਂਦੀਆਂ ਸਨ, ਪਰ ਹੁਣ ਵੱਡੇ ਸਿਤਾਰਿਆਂ, ਵਿਦੇਸ਼ੀ ਲੋਕੇਸ਼ਨਾਂ, VFX, ਐਕਸ਼ਨ ਸੀਕਵੈਂਸ ਅਤੇ ਵੱਡੇ ਪੱਧਰ ਦੀ ਪ੍ਰੋਡਕਸ਼ਨ ਕਾਰਨ ਕਈ ਫਿਲਮਾਂ ਦਾ ਬਜਟ 10 ਤੋਂ 20 ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ। ਅਦਾਕਾਰਾ ਸਰਗੁਣ ਮਹਿਤਾ ਨੇ ਵੀ 2026 ਵਿੱਚ ਪੰਜਾਬੀ ਸਿਨੇਮਾ ਵਿੱਚ ਬਜਟ ਦੇ ਵਧਣ ਦੀ ਗੱਲ ਕਰਦਿਆਂ ਦੱਸਿਆ ਸੀ ਕਿ ਅੱਜ ਪੰਜਾਬੀ ਫਿਲਮਾਂ 6 ਕਰੋੜ ਤੋਂ ਲੈ ਕੇ 30 ਕਰੋੜ ਰੁਪਏ ਤੱਕ ਦੇ ਪੱਧਰ ’ਤੇ ਬਣ ਰਹੀਆਂ ਹਨ। ਪੰਜਾਬੀ ਸਿਨੇਮਾ ਦੀਆਂ ਸਭ ਤੋਂ ਮਹਿੰਗੀਆਂ ਫਿਲਮਾਂ ਚਾਰ ਸਾਹਿਬਜ਼ਾਦੇ ਜੇਕਰ ਭਾਰਤੀ ਪੰਜਾਬੀ ਸਿਨੇਮਾ ਦੀਆਂ ਮਹਿੰਗੀਆਂ ਫਿਲਮਾਂ ਦੀ ਗੱਲ ਕਰੀਏ ਤਾਂ 'ਚਾਰ ਸਾਹਿਬਜ਼ਾਦੇ' ਦਾ ਨਾਂਅ ਸਭ ਤੋਂ ਉੱਪਰ ਆਉਂਦਾ ਹੈ। 2014 ਵਿੱਚ ਰਿਲੀਜ਼ ਹੋਈ ਇਸ ਐਨੀਮੇਸ਼ਨ ਫਿਲਮ ਦਾ ਬਜਟ ਕਰੀਬ 20 ਕਰੋੜ ...
ਇਸ ਕੰਮ ‘ਚ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਗੇ ਨਿਕਲੇ ਸ਼ਾਹਰੁਖ ਖਾਨ, ਲਿਸਟ ਵਿੱਚ ਕਈ ਹਸਤੀਆਂ ਸ਼ਾਮਿਲ

ਇਸ ਕੰਮ ‘ਚ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਗੇ ਨਿਕਲੇ ਸ਼ਾਹਰੁਖ ਖਾਨ, ਲਿਸਟ ਵਿੱਚ ਕਈ ਹਸਤੀਆਂ ਸ਼ਾਮਿਲ

Entertainment
Kroll India Celebrity Brand Valuation 2025: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਹ ਕਿਸੇ ਫਿਲਮ ਲਈ ਨਹੀਂ, ਸਗੋਂ Kroll India Celebrity Brand Valuation 2025 ਰੈਂਕਿੰਗ ਲਈ ਸੁਰਖੀਆਂ ਵਿੱਚ ਹਨ। Brand Valuation ਦੇ ਮਾਮਲੇ ਵਿੱਚ 'ਕਿੰਗ ਖਾਨ' ਦੇਸ਼ ਦੇ ਚੋਟੀ ਦੇ ਸੈਲੀਬ੍ਰਿਟੀ ਵਜੋਂ ਉਭਰਿਆ ਹੈ। Kroll India Celebrity Brand Valuation 2025 ਦੀ ਰਿਪੋਰਟ ਦੇ ਅਨੁਸਾਰ ਸ਼ਾਹਰੁਖ ਖਾਨ ਨੇ ਕ੍ਰਿਕਟਰ ਵਿਰਾਟ ਕੋਹਲੀ ਨੂੰ ਪਛਾੜਦੇ ਹੋਏ ਲਗਭਗ 1,691 ਕਰੋੜ ਦੇ ਨਾਲ ਪਹਿਲੇ ਸਥਾਨ 'ਤੇ ਕਬਜ਼ਾ ਕੀਤਾ। ਇਸ ਦੌਰਾਨ ਰਣਵੀਰ ਸਿੰਘ ਦੂਜੇ ਸਥਾਨ 'ਤੇ ਰਿਹਾ ਅਤੇ ਵਿਰਾਟ ਕੋਹਲੀ ਤੀਜੇ ਸਥਾਨ 'ਤੇ ਰਿਹਾ। ਰਿਪੋਰਟ ਵਿੱਚ ਰਣਵੀਰ ਸਿੰਘ ਦੀ 162.9 ਮਿਲੀਅਨ ਡਾਲਰ ਦੱਸੀ ਗਈ ਹੈ, ਜੋ ਉਸਨੂੰ ਸ਼ਾਹਰੁਖ ਖਾਨ ਤੋਂ ਸਿਰਫ਼ ਇੱਕ ਸਥਾਨ ਹੇਠਾਂ ਰੱਖਦੀ ਹੈ, ਜਦੋਂ ਕਿ ਵਿਰਾਟ ਕੋਹਲੀ 158.4 ਮਿਲੀਅਨ ਡਾਲਰ ਨਾਲ ਤੀਜੇ ਸਥਾਨ 'ਤੇ ਖਿਸਕ ਗਿਆ ਹੈ। ਚੌਥੇ ਅਤੇ ਪੰਜਵੇਂ ਸਥਾਨ ਦੇ ਸੰਬੰਧ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ, ਜਿਸਨੂੰ...