Monday, June 22
Shadow

Global News

International News

ਟਰੰਪ ਪ੍ਰਸ਼ਾਸਨ 19 ਦਸੰਬਰ ਨੂੰ ਐਪਸਟੀਨ ਨਾਲ ਜੁੜੇ ਸਰਕਾਰੀ ਰਿਕਾਰਡ ਜਾਰੀ ਕਰ ਸਕਦਾ ਹੈ

ਟਰੰਪ ਪ੍ਰਸ਼ਾਸਨ 19 ਦਸੰਬਰ ਨੂੰ ਐਪਸਟੀਨ ਨਾਲ ਜੁੜੇ ਸਰਕਾਰੀ ਰਿਕਾਰਡ ਜਾਰੀ ਕਰ ਸਕਦਾ ਹੈ

Global News
ਟਰੰਪ ਪ੍ਰਸ਼ਾਸਨ 19 ਦਸੰਬਰ ਨੂੰ ਬਦਨਾਮ ਜਿਨਸੀ ਅਪਰਾਧੀ ਜੈਫਰੀ ਐਪਸਟੀਨ ਨਾਲ ਜੁੜੇ ਦਹਾਕਿਆਂ ਪੁਰਾਣੇ ਸਰਕਾਰੀ ਰਿਕਾਰਡ ਜਨਤਕ ਕਰ ਸਕਦਾ ਹੈ। ਇਸ ਦੌਰਾਨ ਐਪਸਟੀਨ ਕੇਸ ਨਾਲ ਜੁੜੀਆਂ ਸਾਰੀਆਂ ਈਮੇਲਾਂ, ਤਸਵੀਰਾਂ ਅਤੇ ਦਸਤਾਵੇਜ਼ ਜਨਤਕ ਹੋਣਗੇ। ਇਸਦਾ ਮਕਸਦ ਐਪਸਟੀਨ ਦੇ ਪੂਰੇ ਨੈੱਟਵਰਕ ਦੀ ਸੱਚਾਈ ਸਾਹਮਣੇ ਲਿਆਉਣਾ ਹੈ। ਦੋਸ਼ ਹੈ ਕਿ ਇਸ ਨੈੱਟਵਰਕ ਵਿੱਚ ਨਾਬਾਲਗ ਲੜਕੀਆਂ ਦਾ ਸ਼ੋਸ਼ਣ ਹੋਇਆ ਅਤੇ ਦੁਨੀਆ ਦੇ ਕਈ ਬਹੁਤ ਤਾਕਤਵਰ ਲੋਕ ਇਸ ਨਾਲ ਜੁੜੇ ਹੋਏ ਸਨ। ਇਸ ਤੋਂ ਪਹਿਲਾਂ ਇਸ ਕੇਸ ਨਾਲ ਜੁੜੀਆਂ 19 ਤਸਵੀਰਾਂ 12 ਦਸੰਬਰ ਨੂੰ ਜਨਤਕ ਹੋਈਆਂ ਸਨ। ਇਸ ਵਿੱਚ 3 ਤਸਵੀਰਾਂ ਟਰੰਪ ਦੀਆਂ ਹਨ। ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ, ਅਰਬਪਤੀ ਬਿੱਲ ਗੇਟਸ ਵਰਗੀਆਂ ਵੱਡੀਆਂ ਹਸਤੀਆਂ ਦੀਆਂ ਤਸਵੀਰਾਂ ਵੀ ਜਨਤਕ ਹੋਈਆਂ। ਹੁਣ ਐਪਸਟੀਨ ਨਾਲ ਜੁੜੇ ਸਾਰੇ ਰਿਕਾਰਡ ਜਨਤਕ ਹੋਣ ਵਿੱਚ ਸਿਰਫ 2 ਦਿਨ ਬਾਕੀ ਹਨ। ਅਜਿਹੇ ਵਿੱਚ ਅਮਰੀਕਾ ਹੀ ਨਹੀਂ, ਬਲਕਿ ਪੂਰੀ ਦੁਨੀਆ ਵਿੱਚ ਰਾਜਨੀਤਿਕ ਅਤੇ ਕਾਰੋਬਾਰੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਹੁਣ ਤੱਕ ਕਿਸੇ ਭਾਰਤੀ ਨਾਗਰਿਕ ਜਾਂ ਭਾਰਤੀ ਨੇਤਾ-ਉਦਯੋਗਪਤੀ ਦਾ ਨ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

Global News
ਚੰਡੀਗੜ੍ਹ, 16 ਦਸੰਬਰ : ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ।ਸ. ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ।ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਕਿਹਾ ...
ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

Global News
ਚੰਡੀਗੜ੍ਹ, 16 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ 'ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਅਤੇ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਯੂ.ਕੇ. ਨਾਲ ਮਜ਼ਬੂਤ ਕਾਰੋਬਾਰੀ ਸਬੰਧਾਂ ਦੀ ਸਾਂਝ ਪਾਉਣ ਦਾ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਹਿਯੋਗ ਦੇ ਪੰਜ ਮੁੱਖ ਖੇਤਰਾਂ ਜਿਨ੍ਹਾਂ ਵਿੱਚ ਉਚੇਰੀ ਸਿੱਖਿਆ, ਟੈਕਸਟਾਈਲ, ਇੰਜੀਨੀਅਰਿੰਗ, ਆਟੋ ਕੰਪੋਨੈਂਟਸ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸ਼ਾਮਲ ਹਨ, ਦੇ ਨਾਲ-ਨਾਲ ਫਾਰਮਾਸਿਊਟੀਕਲ ਅਤੇ ਸਿਹਤ ਸੰਭਾਲ, ਸੂਚਨਾ ਤਕਨਾਲੋਜੀ ਅਤੇ ਵਪਾਰਕ ਸੇਵਾਵਾਂ ਸਮੇਤ ਨਵੇਂ ਉੱਭਰ ਰਹੇ ਖੇਤਰਾਂ ਦੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਮਰੱਥਾਵਾਂ ਨੂੰ ਦਰਸਾਉਂਦ...
ਊਰਜਾ ਵਿਕਾਸ ਵਿੱਚ ਪੰਜਾਬ ਨੇ ਕੀਤੀ ਦੇਸ਼ ਦੀ ਅਗਵਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ PEDA ਨੂੰ ਪੁਰਸਕਾਰ ਕੀਤਾ ਭੇਂਟ

ਊਰਜਾ ਵਿਕਾਸ ਵਿੱਚ ਪੰਜਾਬ ਨੇ ਕੀਤੀ ਦੇਸ਼ ਦੀ ਅਗਵਾਈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ PEDA ਨੂੰ ਪੁਰਸਕਾਰ ਕੀਤਾ ਭੇਂਟ

Global News
ਚੰਡੀਗੜ੍ਹ, 16 ਦਸੰਬਰ : ਮੁੱਖ ਮੰਤਰੀ ਮਾਨ ਦੀਆਂ ਦੂਰਦਰਸ਼ੀ ਨੀਤੀਆਂ ਦਾ ਸਨਮਾਨ ਕਰਦੇ ਹੋਏ ਪੰਜਾਬ ਨੂੰ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਪ੍ਰਾਪਤ ਹੋਇਆ ਊਰਜਾ ਸੰਭਾਲ ਅਤੇ ਨਵਿਆਉਣਯੋਗ ਊਰਜਾ ਪ੍ਰਤੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਨੂੰ ਰਾਸ਼ਟਰੀ ਪੱਧਰ 'ਤੇ ਮਾਨਤਾ ਦਿੱਤੀ ਗਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਵੱਕਾਰੀ "ਰਾਜ ਪ੍ਰਦਰਸ਼ਨ ਪੁਰਸਕਾਰ - ਸਮੂਹ 3" ਨਾਲ ਸਨਮਾਨਿਤ ਕੀਤਾ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਦੂਰਦਰਸ਼ੀ ਨੀਤੀਆਂ ਅਤੇ ਜਨਤਾ ਦੇ ਭਲੇ ਲਈ ਕੰਮ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਸਮਾਰੋਹ ਵਿੱਚ ਕੇਂਦਰੀ ਊਰਜਾ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਦੇਸ਼ ਭਰ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਈਟੋ ਨੇ ਇਸ ਇਤਿਹਾਸਕ ਪ੍ਰਾਪਤੀ ਨੂੰ ਪੰਜਾਬ ਦੇ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਆਮ ਆਦਮੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮ...
ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

Global News
ਅੰਮ੍ਰਿਤਸਰ, 15 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੇਰੋਕੇ, ਗੁਰਦਾਸਪੁਰ ਅਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕਈ ਮਾਮਲੇ ਦਰਜ ਹਨ। ਡੀਜ...