Sunday, August 2
Shadow

Haryana News

ਹਰਿਆਣਾ ਨੇ ਨਵੀਆਂ ਸ਼੍ਰਮ ਸੰਹਿਤਾਵਾਂ ਦੇ ਲਾਗੂਕਰਨ ਵਿੱਚ ਹਿੱਤਧਾਰਕਾਂ ਤੋਂ ਮੰਗੇ ਸੁਝਾਅ – ਅਨਿਲ ਵਿੱਜ

ਹਰਿਆਣਾ ਨੇ ਨਵੀਆਂ ਸ਼੍ਰਮ ਸੰਹਿਤਾਵਾਂ ਦੇ ਲਾਗੂਕਰਨ ਵਿੱਚ ਹਿੱਤਧਾਰਕਾਂ ਤੋਂ ਮੰਗੇ ਸੁਝਾਅ – ਅਨਿਲ ਵਿੱਜ

Haryana News
ਚੰਡੀਗੜ੍ਹ, 8 ਜੂਨ - ਹਰਿਆਣਾ ਦੇ ਲੇਬਰ ਮੰਤਰੀ ਸ੍ਰੀ ਅਨਿਲ ਵਿੱਜ ਨੇ ਕੇਂਦਰੀ ਲੇਬਰ ਅਤੇ ਰੁਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਅਪੀਲ ਕੀਤੀ ਕਿ ਨਵੀਆਂ ਲੇਬਰ ਸੰਹਿਤਾਵਾਂ ਦੇ ਤਹਿਤ ਬਣਾਏ ਜਾਣ ਵਾਲੇ ਨਿਯਮਾਂ ਅਤੇ ਨਿਯਮਾਂਵਲੀ ਦੇ ਡਰਾਫਟ ਰਾਜਾਂ ਦੇ ਲੇਬਰ ਵਿਭਾਗਾਂ ਨੂੰ ਉਪਲਬਧ ਕਰਵਾਏ ਜਾਣ, ਤਾਂ ਜੋ ਪੂਰੇ ਦੇਸ਼ ਵਿੱਚ ਇਕਸਾਰਤਾ ਦੇ ਨਾਲ ਸਮਾਨ ਨਿਯਮ ਲਾਗੂ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਰਾਜ ਨੂੰ ਆਪਣੀਆਂ ਸਥਾਨਕ ਲੋੜਾਂ ਅਨੁਸਾਰ ਕੁਝ ਸੋਧਾਂ ਕਰਨ ਦੀ ਲੋੜ ਹੋਵੇ, ਤਾਂ ਉਹ ਬਾਅਦ ਵਿੱਚ ਕੀਤੀਆਂ ਜਾ ਸਕਦੀਆਂ ਹਨ। ਇਸ 'ਤੇ, ਕੇਂਦਰੀ ਲੇਬਰ ਅਤੇ ਰੁਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਸ਼੍ਰੀ ਵਿੱਜ ਦੇ ਸੁਝਾਅ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ 8 ਮਈ ਨੂੰ ਹੀ ਸਬੰਧਤ ਨਿਯਮਾਂ ਦਾ ਖਰੜਾ ਤਿਆਰ ਕਰ ਲਿਆ ਹੈ ਅਤੇ ਜਲਦੀ ਹੀ ਸਾਰੇ ਰਾਜਾਂ ਨੂੰ ਡਰਾਫਟ ਨਿਯਮ ਭੇਜ ਦਿੱਤੇ ਜਾਣਗੇ। ਸ੍ਰੀ ਵਿੱਜ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਲੇਬਰ ਅਤੇ ਰੁਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਅਗਵਾਈ&n...
ਜਨਪ੍ਰਤੀਨਿਧੀਆਂ ਦੀ ਭੁਮਿਕਾ ਸਿਰਫ ਕਾਨੂੰਨ ਬਨਾਉਣ ਤੱਕ ਸੀਮਤ ਨਹੀਂ – ਮਹੀਪਾਲ ਢਾਂਡਾ

ਜਨਪ੍ਰਤੀਨਿਧੀਆਂ ਦੀ ਭੁਮਿਕਾ ਸਿਰਫ ਕਾਨੂੰਨ ਬਨਾਉਣ ਤੱਕ ਸੀਮਤ ਨਹੀਂ – ਮਹੀਪਾਲ ਢਾਂਡਾ

Haryana News
ਚੰਡੀਗੜ੍ਹ, 8 ਜੂਨ – ਹਰਿਆਣਾ ਦੇ ਸੰਸਦੀ ਕਾਰਜ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਜਨਪ੍ਰਤੀਨਿਧੀਆਂ ਦੀ ਜਿਮੇਵਾਰੀ ਸਿਰਫ ਕਾਨੂੰਨ ਬਨਾਉਣਾ ਹੀ ਨਹੀਂ, ਸਗੋ ਸਮਾਜ ਵਿੱਚ ਜਾਗਰੁਕਤਾ ਵਧਾਉਣਾ ਅਤੇ ਲੋਕਾਂ ਦੀ ਸਹਿਭਾਗਤਾ ਯਕੀਨੀ ਕਰਨਾ ਵੀ ਹੈ। ਉਨ੍ਹਾਂ ਨੇ ਕਿਹਾ ਕਿ ਵਧੀਆ ਜਨਸੇਵਾ ਪ੍ਰਤੀ ਸਮੂਹਿਕ ਪ੍ਰਤੀਬੱਧਤਾ ਨੂੰ ਤਾਂਹੀ ਸਾਰਥਕ ਬਣਾਇਆ ਜਾ ਸਕਦਾ ਹੈ, ਜਦੋਂ ਲੋਕਤਾਂਤਰਿਕ ਸੰਸਥਾਵਾਂ ਜਨਹਿਤ ਮੁੱਦਿਆਂ 'ਤੇ ਪ੍ਰਭਾਵੀ ਸੰਵਾਦ ਅਤੇ ਸਹਿਭਾਗਤਾ ਨੂੰ ਪ੍ਰੋਤਸਾਹਨ ਦੇਣ।           ਮਹੀਪਾਲ ਢਾਂਡਾ ਅੱਜ ਹਰਿਆਣਾ ਵਿਧਾਨਸਭਾ ਵਿੱਚ ਲੋਕਸਭਾ ਦੇ ਸਹਿਯੋਗ ਨਾਲ ਆਯੋਜਿਤ ਰਾਸ਼ਟਰਮੰਡਲ ਸੰਸਦੀ ਸੰਘ (ਸੀਪੀਏ) ਦੇ ਨੋਰਥ ਖੇਤੀਰੀ ਜੋਨ-2 ਸਮੇਲਨ ਦੇ ਉਦਘਾਟਨ ਮੌਕੇ 'ਤੇ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਦੋ ਦਿਨਾਂ ਦੇ ਸਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ 'ਤੇ ਹੋਣ ਵਾਲੀ ਸਾਰਥਕ ਚਰਚਾਵਾਂ ਨਾਲ ਸਮਕਾਲੀਨ ਚਨੌਤੀਆਂ ਦੇ ਹੱਲ ਖੋਜਣ ਵਿੱਚ ਸਹਾਇਤਾ ਮਿਲੇਗਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ...
ਚੁਣੌਤੀਆਂ ਦੇ ਹੱਲ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵਸ਼ਾਲੀ ਵਿਧਾਇਕੀ ਲੀਡਰਸ਼ਿਪ ਦੀ ਲੋੜ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੁਣੌਤੀਆਂ ਦੇ ਹੱਲ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵਸ਼ਾਲੀ ਵਿਧਾਇਕੀ ਲੀਡਰਸ਼ਿਪ ਦੀ ਲੋੜ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 8 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੂਰੀ ਦੁਨੀਆ ਬੇਮਿਸਾਲ ਤਬਦੀਲੀਆਂ ਦੇ ਦੌਰ ਵਿੱਚੋਂ ਲੰਘ ਰਹੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਸਿਕਿਉਰਿਟੀ, ਜਲਵਾਯੂ ਪਰਿਵਰਤਨ, ਊਰਜਾ ਦੀਆਂ ਵਧਦੀਆਂ ਲੋੜਾਂ, ਡਿਜੀਟਲ ਅਰਥਵਿਵਸਥਾ, ਗਲੋਬਲ ਮੁਕਾਬਲੇਬਾਜ਼ੀ ਅਤੇ ਸਮਾਜਿਕ ਅਸਮਾਨਤਾਵਾਂ ਸਾਡੇ ਸਾਹਮਣੇ ਨਵੀਆਂ ਚੁਣੌਤੀਆਂ ਬਣ ਕੇ ਖੜ੍ਹੀਆਂ ਹਨ। ਇਨ੍ਹਾਂ ਚੁਣੌਤੀਆਂ ਦਾ ਹੱਲ ਸਿਰਫ ਪ੍ਰਸ਼ਾਸਨਿਕ ਫੈਸਲਿਆਂ ਨਾਲ ਸੰਭਵ ਨਹੀਂ ਹੈ। ਇਸ ਦੇ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵੀ ਵਿਧਾਇਕੀ ਲੀਡਰਸ਼ਿਪ ਦੀ ਲੋੜ ਹੈ। ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਦੀ ਸਰਪ੍ਰਸਤੀ ਹੇਠ ਰਾਸ਼ਟਰਮੰਡਲ ਸੰਸਦੀ ਸੰਘ ਇੰਡੀਆ ਰੀਜਨ ਦੇ ਜ਼ੋਨ-2 ਦੇ ਤਿੰਨ ਰੋਜ਼ਾ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿੱਚ ਸੰਬੋਧਿਤ ਕਰ ਰਹੇ ਸਨ। ਸੰਮੇਲਨ ਦਾ ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਉਦਘਾਟਨ ਕੀਤਾ। ਇਸ ਮੌਕੇ 'ਤੇ ਰਾਜ ਸਭਾ ਦੇ ਉਪ-ਸਭਾਪਤੀ ...
ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ – ਨਾਇਬ ਸਿੰਘ ਸੈਣੀ

ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ – ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 7 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖਾਂ ਦੇ ਤੀਜੇ ਗੁਰੂ, ਸ਼੍ਰੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ, ਸੇਵਾ, ਸਮਰਪਣ, ਸਮਾਨਤਾ ਅਤੇ ਮਨੁੱਖਤਾ ਦਾ ਵਿਲੱਖਣ ਪ੍ਰਤੀਕ ਹੈ। ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਨੂੰ ਭਾਈਚਾਰੇ, ਮਨੁੱਖੀ ਭਲਾਈ ਅਤੇ ਸਮਾਜਿਕ ਸਾਂਝ ਦਾ ਮਾਰਗ ਦਿਖਾ ਰਿਹਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਅਮਰਪੁਰਾ ਚੌਕ ਨੇੜੇ ਸ਼੍ਰੀ ਗੁਰੂ ਅਮਰ ਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ 9ਵੇਂ ਵਿਸ਼ਾਲ ਕੀਰਤਨ ਸਮਾਗਮ ਨੂੰ ਸੰਬੋਧਿਤ ਕਰਦਿਆਂ ਕਹੀ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਨ ਲਈ ਸੇਵਾ ਵਜੋਂ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਭਵਿੱਖ ਵਿੱਚ ਗੁਰਦੁਆਰੇ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਹਰ ਸੰਭਵ ਸਰਕਾਰੀ ਸਹਿਯੋਗ ਦਾ ਭਰੋਸਾ ਵੀ ਦਿੱਤਾ। ਮੁੱਖ ਮੰਤ...
ਪੰਚਾਇਤੀ ਭੂਮੀ ‘ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਪੰਚਾਇਤੀ ਭੂਮੀ ‘ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 7 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਾਇਤ ਦੀ ਸਵਾਮਿਤਵ ਵਾਲੀਆਂ ਜ਼ਮੀਨਾਂ 'ਤੇ ਵੀ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਅਗਲੇ ਸਾਲ ਇੱਕ ਨੀਤੀ ਬਣਾਈ ਜਾਵੇਗੀ। ਖੇਤੀਬਾੜੀ ਵਿਭਾਗ ਦੀ ਸਵਾਮਿਤਵ ਵਾਲੀ ਲਗਭਗ 800 ਏਕੜ ਜ਼ਮੀਨ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਪੱਟੇ (ਲੀਜ਼) 'ਤੇ ਦਿੱਤੀ ਜਾਵੇਗੀ, ਜੋ ਘੱਟੋ-ਘੱਟ ਅਗਲੇ 10 ਸਾਲਾਂ ਤੱਕ ਉਸ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਕਰਨਗੇ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੁਦਰਤੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਅਤੇ ਕਲਸਟਰ ਗਠਨ ਪ੍ਰੋਗਰਾਮ ਤਹਿਤ ਆਯੋਜਿਤ "ਖੇਤੀਬਾੜੀ ਵਰਕਸ਼ਾਪ" ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਅਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਏਪੀਡਾ (APE...
ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਜਨਤਾ ਨੂੰ ਵੱਡੀ ਸੌਗਾਤ

ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਜਨਤਾ ਨੂੰ ਵੱਡੀ ਸੌਗਾਤ

Haryana News
ਚੰਡੀਗੜ੍ਹ, 5 ਜੂਨ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੇ ਯਤਨਾਂ ਨਾਲ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਦੋ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਰਾਜ ਸਰਕਾਰ ਨੇ ਜਿੱਥੇ 200 ਬੈੱਡਾਂ ਦੇ ਜ਼ਿਲ੍ਹਾ ਨਾਗਰਿਕ ਹਸਪਤਾਲ, ਪਾਣੀਪਤ ਲਈ 122 ਰੇਗੂਲਰ ਅਸਾਮੀਆਂ ਅਤੇ 97 ਅਸਾਮੀਆਂ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦੇ ਮਾਧਿਅਮ ਰਾਹੀਂ ਭਰਨ ਸਮੇਤ ਕੁੱਲ 219 ਅਸਾਮੀਆਂ ਦੀ ਸਿਰਜਣਾ ਅਤੇ ਪ੍ਰਵਾਨਗੀ ਦਿੱਤੀ ਹੈ, ਉੱਥੇ ਹੀ ਜ਼ਿਲ੍ਹਾ ਕੁਰੂਕਸ਼ੇਤਰ ਦੇ ਉਪ-ਸਿਹਤ ਕੇਂਦਰ ‘ਥਾਣਾ’ ਨੂੰ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਅਪਗ੍ਰੇਡ ਕਰਨ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪ੍ਰਦੇਸ਼ ਸਰਕਾਰ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਨ੍ਹਾਂ ਫ਼ੈਸਲਿਆਂ ਨਾਲ ਲੋਕਾਂ ਨੂੰ ਬਿਹਤਰ, ਸੁਲਭ ਅਤੇ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਉ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਤਾਵਰਣ ਦਿਵਸ ‘ਤੇ ਦਿੱਤੀਆਂ ਵੱਡੀਆਂ ਸੌਗਾਤਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਤਾਵਰਣ ਦਿਵਸ ‘ਤੇ ਦਿੱਤੀਆਂ ਵੱਡੀਆਂ ਸੌਗਾਤਾਂ

Haryana News
ਚੰਡੀਗੜ੍ਹ, 5 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਸੂਰਜਮੁਖੀ ਦੀ ਖ਼ਰੀਦ ਲਈ ਪੋਰਟਲ ਅਗਲੇ 60 ਦਿਨਾਂ ਲਈ ਦੁਬਾਰਾ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਜਾਈਕਾ ਵਿੱਤ-ਪੋਸ਼ਿਤ ਟਿਕਾਊ ਬਾਗਬਾਨੀ ਪ੍ਰੋਤਸਾਹਨ ਪ੍ਰੋਜੈਕਟ ਦੀ ਸ਼ੁਰੂਆਤ ਅਤੇ ਵਾਤਾਵਰਣ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਰਹੇ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੁਝ ਕਿਸਾਨ ਵੱਖ-ਵੱਖ ਕਾਰਨਾਂ ਕਰਕੇ ਸੂਰਜਮੁਖੀ ਦੀ ਵਿਕਰੀ ਲਈ ਸਮੇਂ ਸਿਰ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਸਨ। ਰਾਜ ਸਰਕਾਰ ਅਜਿਹੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਯੋਗ ਕਿਸਾਨ ਆਪਣੀ ਫ਼ਸਲ ਵੇਚਣ ਦੇ ਮੌਕੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਰਟਲ ਨੂੰ ਅਗਲੇ 60 ਦਿਨਾਂ ਲਈ ਦੁਬਾਰਾ ਖੋਲ੍ਹਿਆ ਜਾਵੇ ਤਾਂ ਜੋ ਕਿਸਾਨ ਆਪਣੀ ਰਜਿਸਟ੍ਰ...
ਮੁੱਖ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਨਾਗਰਿਕਾਂ ਨੂੰ ਇੱਕ ਰੁੱਖ ਜ਼ਰੂਰ ਲਗਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਨਾਗਰਿਕਾਂ ਨੂੰ ਇੱਕ ਰੁੱਖ ਜ਼ਰੂਰ ਲਗਾਉਣ ਦੀ ਕੀਤੀ ਅਪੀਲ

Haryana News
ਚੰਡੀਗੜ੍ਹ, 5 ਜੂਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਵਿਸ਼ਵ ਵਾਤਾਵਰਣ ਦਿਵਸ ਹੈ। ਮੈਂ ਤੁਹਾਡੇ ਸਾਰਿਆਂ ਨੂੰ ਇਸ ਦੀ ਵੀ ਹਾਰਦਿਕ ਵਧਾਈ ਦਿੰਦਾ ਹਾਂ। ਇਸ ਦੇ ਨਾਲ ਹੀ, ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਵਾਤਾਵਰਣ ਨੂੰ ਬਚਾਉਣ ਵਿੱਚ ਯੋਗਦਾਨ ਪਾਓ। ਅੱਜ ਦੇ ਹੀ ਦਿਨ ਸਾਲ 2024 ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਾਤਾਵਰਣ ਸਰੰਖਣ ਲਈ 'ਇੱਕ ਰੁੱਖ ਮਾਂ ਦੇ ਨਾਮ' ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਤੁਸੀਂ ਇੱਕ ਰੁੱਖ ਜ਼ਰੂਰ ਲਗਾਓ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੀ.ਡਬਲਯੂ.ਡੀ. ਰੇਸਟ ਹਾਊਸ ਲਾਡਵਾ ਕੁਰੂਕਸ਼ੇਤਰ ਦੇ ਪਰਿਸਰ ਵਿੱਚ ਵਿਸ਼ਵ ਵਾਤਾਵਰਣ ਦਿਵਸ 'ਤੇ ਪੌਦਾ ਲਗਾਇਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੀ.ਡਬਲਯੂ.ਡੀ. ਰੈਸਟ ਹਾਊਸ ਪਹੁੰਚਣ 'ਤੇ ਵਰਕਰਾਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆ...
ਹਰਿਤ ਕ੍ਰਾਂਤੀ ਵਾਂਗ ਬਾਗਬਾਨੀ ਅਤੇ ਐਗਰੀ-ਬਿਜ਼ਨਸ ਕ੍ਰਾਂਤੀ ਦੀ ਹੁਣ ਅਗਵਾਈ ਕਰੇਗਾ ਹਰਿਆਣਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਤ ਕ੍ਰਾਂਤੀ ਵਾਂਗ ਬਾਗਬਾਨੀ ਅਤੇ ਐਗਰੀ-ਬਿਜ਼ਨਸ ਕ੍ਰਾਂਤੀ ਦੀ ਹੁਣ ਅਗਵਾਈ ਕਰੇਗਾ ਹਰਿਆਣਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 5 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਹਾਸਲ ਕਰਨ ਵਿੱਚ ਕਿਸਾਨ, ਨੌਜਵਾਨ, ਮਹਿਲਾਵਾਂ ਅਤੇ ਆਧੁਨਿਕ ਤਕਨਾਲੋਜੀ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਹਰਿਆਣਾ ਨੂੰ ਬਾਗਬਾਨੀ, ਐਗਰੀ-ਬਿਜ਼ਨਸ, ਕੋਲਡ ਚੇਨ, ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ ਨਿਰਯਾਤ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਰਾਜ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਾਰਿਆਂ ਨੂੰ ਸੱਦਾ ਦਿੱਤਾ ਕਿ ਉਹ ਮਿਲ ਕੇ ਖੇਤੀਬਾੜੀ ਨੂੰ ਵਧੇਰੇ ਟਿਕਾਊ, ਆਧੁਨਿਕ ਅਤੇ ਲਾਭਦਾਇਕ ਬਣਾਉਣ, ਜਲ ਸੰਭਾਲ ਨੂੰ ਲੋਕ ਅੰਦੋਲਨ ਦਾ ਰੂਪ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਵਾਤਾਵਰਣ ਯਕੀਨੀ ਬਣਾਉਣ ਦਾ ਸੰਕਲਪ ਲੈਣ।  ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪੰਚਕੂਲਾ ਵਿੱਚ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ 2,738 ਕਰੋੜ ਰੁਪਏ ਦੀ ਲਾਗਤ ਨਾਲ ਜਾਈਕਾ (JICA) ਵਿੱਤਪੋਸ਼ਿਤ ਸਥਿਰ ਬਾਗਬਾਨੀ ਪ੍ਰੋਤਸਾਹਨ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਅਤੇ ਹਰਿਆਣਾ ਐਗਰੀ ਬਿਜ਼ਨਸ ...
ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana News
ਚੰਡੀਗੜ੍ਹ, 4 ਜੂਨ- ਹਰਿਆਣਾ ਦੇ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਅਵਸਰ ਪ੍ਰਦਾਨ ਕਰਨ ਅਤੇ ਸੂਬੇ ਦੀ ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਲਈ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਆਗਾਮੀ ਵਿਦਿਅਕ ਸੈਸ਼ਨ 2026-27 ਤੋਂ ਰਾਜ ਦੀਆਂ ਵੱਖ-ਵੱਖ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਕਈ ਨਵੇਂ ਆਧੁਨਿਕ, ਉਦਯੋਗਮੁਖੀ ਡਿਪਲੋਮਾ ਅਤੇ ਤਕਨੀਕੀ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਉਦਯੋਗਾਂ ਦੀ ਆਧੁਨਿਕ ਮੰਗ ਦੇ ਅਨੁਕੂਲ ਤਿਆਰ ਕੀਤੇ ਗਏ ਕੋਰਸ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਇਹ ਕਦਮ ਉਦਯੋਗਾਂ ਦੀਆਂ ਵਰਤਮਾਨ ਅਤੇ ਭਵਿੱਖ ਦੀਆਂ ਲੋੜਾਂ, ਤਕਨੀਕਾਂ ਅਤੇ ਹੁਨਰ ਅਧਾਰਿਤ ਰੁਜ਼ਗਾਰ ਦੇ ਅਵਸਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਯੁੱਗ ਤੇਜ਼ੀ ਨਾਲ ਬਦਲ ਰਹੀ ਤਕਨੀਕ ਦਾ ਹੈ, ਇਸ ਲਈ ਸਾਡੇ ਨੌਜਵਾਨਾਂ ਕੋਲ ਅਜਿਹੇ ਹੁਨਰ ਹੋਣੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਤੁਰੰਤ ਰੁਜ਼ਗ...