ਹਰਿਆਣਾ ਵਿੱਚ ਜਾਪਾਨੀ ਕੰਪਨੀ ਕਰੀਬ 4 ਹਜ਼ਾਰ ਕਰੋੜ ਦਾ ਨਿਵੇਸ਼ ਕਰਨ ਲਈ ਤਿਆਰ
ਚੰਡੀਗੜ੍ਹ, 21 ਮਾਰਚ- ਵਿਦੇਸ਼ੀ ਨਿਵੇਸ਼ਕਾਂ ਲਈ ਹਰਿਆਣਾ ਪਹਿਲੀ ਪਸੰਦ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਏ ਦਿਨ ਵਿਦੇਸ਼ੀ ਨਿਵੇਸ਼ਕ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰ ਰਹੇ ਹਨ। ਭਾਰਤ ਇਲੈਕਟ੍ਰੀਸਿਟੀ ਸਮਿਟ-2026 ਵਿੱਚ ਜਾਪਾਨੀ ਕੰਪਨੀ ਨੇ ਵੀ ਹਰਿਆਣਾ ਵਿੱਚ 4 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਇੱਛਾ ਜਤਾਈ ਹੈ।
ਸਮਿਟ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਊਰਜਾ,ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਾਲ ਜਾਪਾਨੀ ਕੰਪਨੀ ਟੀਡੀਕੇ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿੱਚ ਕਰੀਬ 4 ਹਜ਼ਾਰ ਕਰੋੜ ਰੁਪਏ ਨਿਵੇਸ਼ ਕਰਕੇ ਨਵਾਂ ਪਲਾਂਟ ਲਗਾਉਣ ਦੀ ਇੱਛਾ ਜ਼ਾਹਰ ਕੀਤੀ ਹੈ। ਕੰਪਨੀ ਇੱਥੇ ਬੈਟਰੀ ਐਨਰਜੀ ਸਟੋਰੇਜ ਸਿਸਟਮ ਯੂਨਿਟ ਸਥਾਪਿਤ ਕਰਨਾ ਚਾਹੁੰਦੀ ਹੈ। ਦੱਸ ਦੇਈਏ ਕਿ ਟੀਡੀਕੇ ਕੰਪਨੀ ਨੇ ਪਹਿਲਾਂ ਵੀ ਹਰਿਆਣਾ ਦੇ ਸੋਹਣਾ ਵਿੱਚ 18...








