ਆਯੁਸ਼ਮਾਨ ਭਾਰਤ ਯੋਜਨਾ ‘ਤੇ ਵਿਰੋਧੀ ਧਿਰ ਦੇ ਦੋਸ਼ ਨਿਰਾਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 9 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਹੈਲਥ ਐਮਰਜੈਂਸੀ ਵਰਗੇ ਹਾਲਾਤ ਦੱਸਣਾ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਇੱਕ ਨੈਰੇਟਿਵ ਘੜਨ ਦੀ ਕੋਸ਼ਿਸ਼ ਹੈ। ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਭੁਗਤਾਨ ਵਿੱਚ ਅਨਿਅਮਿਤੱਤਾ ਅਤੇ ਨਿੱਜੀ ਹਸਪਤਾਲਾਂ ਵੱਲੋਂ ਇਲਾਜ ਰੋਕਣ ਦੇ ਲਗਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਨਿਰਾਧਾਰ, ਤੱਥਾਂ ਪੱਖੋਂ ਗਲਤ ਅਤੇ ਸੱਚਾਈ ਤੋਂ ਕੋਸੋ ਦੂਰ ਹਨ।
ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਲਿਆਂਦੇ ਗਏ ਧਿਆਨਖਿੱਚ ਮਤੇ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ ਦੀ ਸ਼ੁਰੂਆਤ 23 ਦਸੰਬਰ 2018 ਨੂੰ ਕੀਤੀ ਗਈ ਸੀ। ਇਸ ਦੇ ਤਹਿਤ ਯੋਗ ਪਰਿਵਾਰਾਂ ਨੂੰ ਪ੍ਰਤੀ ਸਾਲ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਪ੍ਰਦਾਨ ਕੀਤਾ ਜਾਂਦਾ ਹੈ। ਇਸ ਯੋਜਨਾ...
