Tuesday, October 27
Shadow

Haryana News

ਪੰਜਾਬ ਅਤੇ ਹਰਿਆਣਾ ਭੌਗੋਲਿਕ ਰੂਪ ਨਾਲ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ – ਨਾਇਬ ਸਿੰਘ ਸੈਣੀ

ਪੰਜਾਬ ਅਤੇ ਹਰਿਆਣਾ ਭੌਗੋਲਿਕ ਰੂਪ ਨਾਲ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ – ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 1 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭੋਗੋਲਿਕ ਦ੍ਰਿਸ਼ਟੀ ਨਾਲ ਪੰਜਾਬ ਅਤੇ ਹਰਿਆਣਾ ਵੱਖ-ਵੱਖ ਸੂਬੇ ਹੋ ਸਕਦੇ ਹਨ, ਪਰ ਸਾਡੀ ਆਤਮਾ ਇੱਕ ਹੈ। ਸਾਡਾ ਜੀਵਨ, ਸੰਸਕਾਰ, ਖਾਨ-ਪਾਨ ਅਤੇ ਤਿਉਹਾਰ, ਸੱਭ ਸਤਿਗੁਰੂ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਵਰਗੇ ਸੰਤ-ਮਹਾਪੁਰਸ਼ਾਂ ਦੀ ਦੇਣ ਹੈ। ਸ੍ਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਪੰਜਾਬ ਦੇ ਪੋਜੇਵਾਲ ਵਿੱਚ ਸਤਿਗੁਰੂ ਬ੍ਰਹਮਾਨੰਦ ਮਹਾਰਾਜ ਭੁਰੀਵਾਲੇ  ਦੇ 24ਵੇਂ ਨਿਰਵਾਣ ਦਿਵਸ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਸੰਸਥਾਨ ਵੱਲੋਂ ਬੇਟੀਆਂ ਦੀ ਸਿਖਿਆ ਲਈ ਕੀਤੇ ਜਾ ਰਰਹੇ ਕੰਮਾਂ ਤਹਿਤ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ।           ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤਾਂ ਲਈ ਸੂਬਿਆਂ ਦੀ ਕੋਈ ਸਰਹੱਦ ਨਹੀਂ ਹੁੰਦੀ, ਉਹ ਤਾ ਸਪੂਰਣ ਮਨੁੱਖਤਾ ਲਈ ਹੁੰਦੇ ਹਨ। ਸੰਤਾਂ ਦਾ ਜੀਵਨ ਵਸੂਧੈਵ ਕੁਟੁਬੰਕਮ ਦੀ ਭਾਵਨਾ ਦਾ ਉਦਾਹਰਣ ਹੁੰਦਾ ਹੈ। ਪੰਜਾ...
ਕਣਕ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ – ਸ੍ਰੀ ਸ਼ਿਆਮ ਸਿੰਘ ਰਾਣਾ

ਕਣਕ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ – ਸ੍ਰੀ ਸ਼ਿਆਮ ਸਿੰਘ ਰਾਣਾ

Haryana News
ਚੰਡੀਗੜ੍ਹ, 1 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਰਬੀ ਮਾਰਕਟਿੰਗ ਸੀਜ਼ਨ 2026-27 ਲਈ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਦਿੱਤੀ ਗਈ ਵਿਸ਼ੇਸ਼ ਛੋਟ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੇ ਹਿੱਤ ਵਿੱਚ ਲਿਆ ਗਿਆ ਇੱਕ ਮਹੱਤਵਪੂਰਨ ਅਤੇ ਦੂਰਅੰਦੇਸ਼ੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਕੇਂਦਰ ਕੋਲ ਉਠਾਉਣ ਦਾ ਨਤੀਜਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਬੇਮੌਸਮੀ ਬਾਰਸ਼ ਕਾਰਨ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਖੇਤਰਾਂ ਵਿੱਚ ਕਣਕ ਦੀ ਗੁਣਵੱਤਾ ਪ੍ਰਭਾਵਿਤ ਹੋਈ ਸੀ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਉਣ ਦੇ ਉਦੇਸ਼ ਨਾਲ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ...
ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ, ਪ੍ਰਦੂਸ਼ਣ ਕੰਟਰੋਲ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਨਿਯਮਾਂ ਦੇ ਲਾਗੂਕਰਨ ਤੇ ਸਖ਼ਤ ਨਿਰਦੇਸ਼

ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ, ਪ੍ਰਦੂਸ਼ਣ ਕੰਟਰੋਲ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਨਿਯਮਾਂ ਦੇ ਲਾਗੂਕਰਨ ਤੇ ਸਖ਼ਤ ਨਿਰਦੇਸ਼

Haryana News
ਚੰਡੀਗੜ੍ਹ, 1 ਮਈ- ਹਰਿਆਣਾ ਦੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਗੁਰੂਗ੍ਰਾਮ ਸਥਿਤ ਪੀ.ਡਬਲਯੂ.ਡੀ. ਰੈਸਟ ਹਾਊਸ ਵਿੱਚ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਸੂਬੇ ਵਿੱਚ ਹਵਾ ਅਤੇ ਪਾਣੀ ਪ੍ਰਦੂਸ਼ਣ ਕੰਟਰੋਲ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੀ.ਐਂਡ.ਡੀ. ਵੇਸਟ ਮੈਨੇਜਮੈਂਟ, ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ, ਸੀ.ਈ.ਟੀ.ਪੀ./ਈ.ਟੀ.ਪੀ. ਦੀ ਸਥਿਤੀ, ਹਰਿਆਵਲ ਖੇਤਰ ਦੇ ਵਿਕਾਸ ਅਤੇ ਵੱਖ-ਵੱਖ ਵਾਤਾਵਰਣ ਨਿਯਮਾਂ ਦੇ ਪ੍ਰਭਾਵੀ ਲਾਗੂਕਰਨ ਨਾਲ ਸਬੰਧਤ ਏਜੰਡਾ ਬਿੰਦੂਆਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੂਸ਼ਣ ਕੰਟਰੋਲ ਨਾਲ ਸਬੰਧਤ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਦੇ ਹੋਏ ਆਮ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਾਤਾਵਰਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਜੇ. ਗਣੇਸ਼ਨ, ਮੈਂਬਰ ਸਕੱਤਰ ਯੋਗੇਸ਼ ਕੁਮਾਰ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। ਵਾਤਾਵਰਣ ਮੰਤਰ...
ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ – ਕੇਂਦਰੀ ਮੰਤਰੀ ਮਨੋਹਰ ਲਾਲ

ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ – ਕੇਂਦਰੀ ਮੰਤਰੀ ਮਨੋਹਰ ਲਾਲ

Haryana News
ਚੰਡੀਗੜ੍ਹ, 1 ਮਈ - ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੌਰੇ ਦੌਰਾਨ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਲਈ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ 40 ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਸਰਪੰਚਾਂ ਅਤੇ ਪਿੰਡ ਦੇ ਮਾਣਯੋਗ ਵਿਅਕਤੀਆਂ ਨਾਲ ਵੱਖ-ਵੱਖ 3 ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਜਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਮੁਲਾਂਕਣ ਕੀਤਾ ਅਤੇ ਪੰਚਾਇਤਾਂ ਦੀ ਆਮਦਨ ਦੇ ਸਰੋਤ ਵਧਾਉਣ 'ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਜਿਨ੍ਹਾਂ ਗ੍ਰਾਮ ਪੰਚਾਇਤਾਂ ਕੋਲ ਵਿਕਾਸ ਕਾਰਜਾਂ ਲਈ ਜਗ੍ਹਾ ਉਪਲਬਧ ਨਹੀਂ ਹੈ, ਉਨ੍ਹਾਂ ਨੂੰ ਵੀ ਸਾਲਾਨਾ ਬਜਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਕੇਂਦਰ ਅਤੇ ਰਾਜ ਸਰਕਾਰ ਤੋ...
ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

Haryana News
ਚੰਡੀਗੜ੍ਹ, 29 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਜ਼ਨ 2047 ਤਹਿਤ ਸੇਵਾ, ਪੁਲਿਸ ਅਤੇ ਜੇਲ੍ਹ ਵਿਭਾਗ ਵੱਲੋਂ ਬਣਾਏ ਗਏ ਸ਼ਾਰਟ ਟਰਮ ਐਕਸ਼ਨ ਪਲਾਨ ਰੋਡਮੈਪ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇਸ ਵਿੱਚ ਹੋਰ ਸੁਧਾਰ ਕਰਨ ਦੇ ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਜ਼ਨ 2047 ਵਿੱਚ ਸਾਈਬਰ ਕ੍ਰਾਈਮ ਨੂੰ ਪੂਰੀ ਤਰ੍ਹਾਂ ਰੋਕਣ ਲਈ ਵਿਆਪਕ ਪੱਧਰ 'ਤੇ ਕੰਮ ਕੀਤਾ ਜਾਵੇਗਾ। ਰਾਤ ਦੇ ਸਮੇਂ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਘਰ ਤੱਕ ਛੱਡਣ ਦੇ ਕੰਮ ਲਈ ਯੋਜਨਾ ਬਣਾਈ ਜਾਵੇ। ਇਸ ਦੇ ਲਈ ਮਹਿਲਾਵਾਂ ਪੋਰਟਲ ਰਾਹੀਂ ਪੁਲਿਸ ਨੂੰ ਜਾਣੂ ਕਰਵਾਉਣਗੀਆਂ। ਅਪਰਾਧ ਨੂੰ ਨੱਥ ਪਾਉਣ ਅਤੇ ਅਪਰਾਧ ਦੀ ਦਰ ਘੱਟ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਇਲ 112 ਦੀ ਸਹੂਲਤ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਨਵੇਂ ਵਾਹਨ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਡਿਜੀਟਲ ਅਪਰਾਧ ਨੂੰ ਰੋਕਣ ਲਈ ਕ੍ਰਾਈਮ ਸੈਲ ਵਿੱਚ ਬੈਂਕ ਕਰਮਚਾਰੀ ਬੈਠਣਗੇ, ਜਦੋਂ ਵੀ ਉਨ੍ਹਾਂ ਕੋਲ ਅਪਰਾਧ ਦੀ ਕਾਲ ਆਉਂਦੀ ਹੈ ਤਾ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

Haryana News
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਰਫਤਾਰ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁਕਦੇ ਹੋਏ ਸਰਕਾਰ ਨੇ ਨਾਰਾਇਣਗੜ੍ਹ ਵਿੱਚ ਇੰਡਸਟ੍ਰਿਅਲ ਮਾਡਲ ਟਾਉਨਸ਼ਿਪ ( ਆਈਐਮਟੀ ) ਸਥਾਪਿਤ ਕਰਨ ਦਾ ਫੈਸਲਾ ਲਿਆ ਹੈ। ਇਸ ਪਹਿਲ ਨਾਲ ਨਾ ਸਿਰਫ ਖੇਤਰ ਦੇ ਸਮਗਰ ਵਿਕਾਸ ਨੂੰ ਗਤੀ ਮਿਲੇਗੀ ਸਗੋਂ ਸੂਬੇ ਨੂੰ ਉਦਯੋਗਿਕ ਨਜਰੀਏ ਨਾਲ ਹੋਰ ਵੱਧ ਸਸ਼ਕਤ ਬਨਾਉਣ ਵਿੱਚ ਵੀ ਮਦਦ ਮਿਲੇਗੀ। ਇਸ ਸਬੰਧ ਵਿੱਚ ਬੁੱਧਵਾਰ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਥੋਂ ਨਾਰਾਇਣਗੜ੍ਹ ਖੇਤਰ ਦੇ ਕਿਸਾਨਾਂ ਦੇ ਪ੍ਰਤੀਨਿਧੀਮੰਡਲ ਨੇ ਮੁਲਾਕਾਤ ਕੀਤੀ ਅਤੇ ਹੋਰ ਕਿਸਾਨਾਂ ਸਰਕਾਰ ਵਲੋਂ ਤੈਅ ਕੀਤੀ ਦਰਾਂ 'ਤੇ ਸਹਿਮਤੀ ਜਤਾਈ। ਇਸ ਨਾਲ ਆਈਐਮਟੀ ਲਈ ਨਾਰਾਇਣਗੜ੍ਹ ਵਿੱਚ ਲਗਭਗ 450 ਕਰੋੜ ਏਕੜ ਜਮੀਨ ਉਪਲਬਧ ਹੋਵੇਗੀ। ਆਈਐਮਟੀ ਸਥਾਪਨਾ ਦੀ ਪ੍ਰਕਿਰਿਆ ਸ਼ੁਰੂ ਹੋਣ 'ਤੇ ਕਿਸਾਨਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਮੁੰਹ ਮਿੱਠਾ ਕਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਦੇ ਸਹਿਯੋ...
ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

Haryana News
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਦੇ ਉਦਯੋਗ, ਵਣਜ ਅਤੇ ਵਿਦੇਸ਼ੀ ਸਹਿਯੋਗ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਉਦਯੋਗਿਕ ਵਿਕਾਸ ਦੀ ਨਵੀਂ ਇਬਾਦਤ ਲਿੱਖ ਰਿਹਾ ਹੈ ਅਤੇ ਵਿਸ਼ਵ ਪੱਧਰ 'ਤੇ ਆਪਣੀ ਮਜਬੂਤ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਵਿਕਸਿਤ ਦੇਸ਼ਾਂ ਦੇ ਨਾਲ-ਨਾਲ ਹਰਿਆਣਾ ਨੇ ਅਫਰੀਕੀ ਦੇਸ਼ਾਂ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਵਪਾਰ ਅਤੇ ਨਿਵੇਸ਼ ਦੀ ਸੰਭਾਵਨਾਵਾਂ ਤਲਾਸ਼ੀਆਂ ਹਨ, ਇਸੀ ਲੜੀ ਵਿੱਚ 5 ਮਈ ਨੂੰ ਤੰਜਾਨਿਆ ਦੇ 50ਵੇਂ ਦਾਰ-ਐਸ-ਸਲਾਮ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ ਸੱਤ ਦਿਨ ਦੇ ਦੌਰੇ 'ਤੇ ਜਾਵੇਗਾ। ਇਸ ਮੇਲੇ ਵਿੱਚ ਹਰਿਆਣਾ ਪੈਵੀਲੀਅਨ ਲਗਾਇਆ ਜਾਵੇਗਾ।           ਮੰਤਰੀ ਰਾਓ ਨਰਬੀਰ ਸਿੰਘ ਅੱਜ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਹਰਿਆਣਾ ਨੂੰ ਗੋ-ਗਲੋਬਲ ਅਪ੍ਰੋਚ ਰਾਹੀਂ ਵਿਸ਼ਵ ਨਿਵੇਸ਼ ਦਾ ਹੱਬ ਬਨਾਉਣ ਦੇ ਉਦੇਸ਼ ਨਾਲ ਬ...
ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਨਵੀਂ ਸੜਕ ਬਨਾਉਣ ਲਈ ਰੇਲਵੇ ਤੋਂ ਭੁਮੀ ਲੀਜ਼ ‘ਤੇ ਲੈਣ ਦੀ ਸੂਬਾ ਸਰਕਾਰ ਤੋਂ ਮਿਲੀ ਮੰਜੂਰੀ – ਊਰਜਾ ਮੰਤਰੀ ਅਨਿਲ ਵਿਜ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕੈਂਟ ਦੇ ਰੰਗਿਆ ਮੰਡੀ ਤੋਂ ਜੀਟੀ ਰੋਡ ਤੱਕ ਪ੍ਰਸਤਾਵਿਤ ਨਵੀਂ ਸੜਕ ਬਨਾਉਣ ਤਹਿਤ ਰੇਲਵੇ ਤੋਂ ਭੁਮੀ ਲੀਜ਼ 'ਤੇ ਲੈਣ ਦੀ ਮੰਜੂਰੀ ਸੂਬਾ ਸਰਕਾਰ ਵੱਲੋਂ ਪ੍ਰਦਾਨ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਇੱਥੇ ਸੜਕ ਬਨਾਉਣ ਦੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਇਸੀ ਤਰ੍ਹਾ, ਅੰਬਾਲਾ ਕੈਂਟ ਦੇ ਸ਼ਾਹਪੁਰ ਵਿੱਚ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟਿਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਸਥਾਪਿਤ ਕਰਨ ਲਈ ਜਮੀਨ ਨਗਰ ਪਰਿਸ਼ਦ ਤੋਂ ਟ੍ਰਾਂਸਪੋਰਟ ਵਿਭਾਗ ਨੂੰ ਟ੍ਰਾਂਸਫਰ ਕਰਨ ਦੀ ਮੰਜੂਰੀ ਵੀ ਸੂਬਾ ਸਰਕਾਰ ਤੋਂ ਮਿਲ ਚੁੱਕੀ ਹੈ।           ਸ੍ਰੀ ਵਿਜ ਨੇ ਕਿਹਾ ਕਿ ਦੋਨੋਂ ਕੰਮਾਂ ਲਈ ਮੰਜੂਰੀ ਮਿਲਣ ਨਾਲ ਹੁਣ ਸੜਕ ਨਿਰਮਾਣ ਅਤੇ ਡਰਾਈਵਿੰਗ ਟ੍ਰੇਨਿੰਗ ਅਤੇ ਰਿਸਰਚ ਸੰਸਥਾਨ (ਆਈਡੀਟੀਆਰ) ਅਤੇ ਆਟੋਮੇਟੇਡ ਵੀਕਲ ਟੇਸਟਿੰਗ ਸਟੇਸ਼ਨ (ਏਟੀਐਸ) ਦੀ ਸਥਾਪਨਾ ਜਲਦੀ ਕਰਾਉਣ 'ਤੇ ਕੰਮ ਕੀਤ...
ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ – ਸਿਖਿਆ ਮੰਤਰੀ ਮਹੀਪਾਲ ਢਾਂਡਾ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੰਚਾਲਿਤ ਬੁਨਿਆਦ ਅਤੇ ਹਰਿਆਣਾ ਸੁਪਰ-100 ਵਰਗੀ ਮਹਤੱਵਪੂਰਣ ਯੋਜਨਾਵਾਂ ਨੇ ਵਰਨਣਯੋਗ ਨਤੀਜੇ ਦਿੱਤੇ ਹਨ। ਇੰਨ੍ਹਾ ਸਫਲ ਮਾਡਲਾਂ ਦੇ ਆਧਾਰ 'ਤੇ ਹੁਣ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਇਸੀ ਤਰ੍ਹਾ ਦੀ ਯੋਜਨਾਵਾਂ ਲਾਗੂ ਕੀਤੀਆਂ ਜਾਣ, ਤਾਂ ਜੋ ਵੱਧ ਤੋਂ ਵੱਧ ਯੁਵਾ ਸਟਾਰਟਅੱਪ ਸਭਿਆਚਾਰ ਨਾਲ ਜੁੜੇ ਕੇ ਆਤਮਨਿਰਭਰ ਬਣ ਸਕਦੇ ਅਤੇ ਰੁਜ਼ਗਾਰ ਸ੍ਰਿਜਨ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਕਰਨ।           ਮੰਤਰੀ ਅੱਜ ਪੰਚਕੂਲਾ ਵਿੱਚ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੀ 5ਵੀਂ ਮੀਟਿੰਗ ਵਿੱਚ ਬਤੌਰ ਮੁੱਖ ਮਹਿਮਾਨ ਅਗਵਾਈ ਕਰ ਰਹੇ ਸਨ।           ਮੀਟਿੰਗ ਦੌਰਾਨ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਵੱਲੋਂ ਵਾਧਾਨੀ ਫਾਊਂਡੇਸ਼ਨ ਦੇ ਨਾਲ ਇੱਕ ਮਹਤੱਵਪੂਰਣ ਐਮਓਯੂ 'ਤੇ ਹਸਤਾਖਰ ਕੀਤੇ ਗਏ,&nbs...
ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 28 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਦਾ ਹਰ ਵਿਭਾਗ ਨੂੰ ਆਪਣੇ ਕੰਮ ਲਈ 2030 ਤੱਕ ਦੇ ਤੈਅ ਕੀਤੇ ਗਏ ਟਾਰਗੇਟ ਨੂੰ ਸਾਲ-ਦਰ-ਸਾਲ ਟਾਇਮਲਾਇਨ ਦੇ ਨਾਲ ਬਨਾਉਣ। ਸਿਰਫ ਟੀਚਾ ਬਨਾਉਣਾ ਹੀ ਕਾਫੀ ਨਹੀਂ ਹੈ, ਸਗੋ ਉਨ੍ਹਾਂ ਨੇ ਸਮੇਂ 'ਤੇ ਪੂਰਾ ਕਰਨਾ ਅਤੇ ਉਨ੍ਹਾਂ ਦੀ ਨਿਯਮਤ ਸਮੀਖਿਆ ਕਰਨਾ ਵੀ ਜਰੂਰੀ ਹੈ, ਤਾਂ ਜੋ ਯੋਜਨਾਵਾਂ ਦਾ ਫਾਇਦਾ ਸਿੱਧੇ ਲੋਕਾਂ ਤੱਕ ਪਹੁੰਚ ਸਕੇ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਸਕੱਤਰੇਤ ਵਿੱਚ ਸਵਰਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਨਾਲ ਸਬੰਧਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਿਭਾਗ ਦੇ 5 ਸਾਲਾਂ ਲਾਗੂ ਕਰਨ ਰੋਡਮੈਪ ਨੂੰ ਲੈ ਕ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਕੀਤੀ ਗਈ।           ਇਸ ਦੌਰਾਨ ਮੁੱਖ ਮੰਤਰੀ ਨੇ ਵਿਜ਼ਨ ਟੂ ਏਕਸ਼ਨ ਆਰਟੀਫੀਸ਼ਿਅਲ ਇੰਟੈਲੀਜੈਂਸ ਪਲਾਨਿੰਗ ਟੂਲ ਨੂੰ ਵੀ ਲ...