ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 26 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ।
ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।
ਇਸ ਮੌਕੇ 'ਤੇ ਬਾਬਾ ਘਾਲਾ ਸਿੰਘ ਜੀ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਤ ਸੀ।
ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ...








