ਗੁਰੂਗ੍ਰਾਮ ਵਿੱਚ ਮੁੱਖ ਮੰਤਰੀ ਨੇ ਕੀਤਾ ਐਲਾਨ- ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਹੋਵੇਗਾ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਗਠਨ
ਚੰਡੀਗੜ੍ਹ, 26 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਾਲ 2047 ਤੱਕ ‘ਵਿਕਸਤ ਭਾਰਤ’ ਦੇ ਨਿਰਮਾਣ ਦਾ ਜੋ ਟੀਚਾ ਮਿੱਥਿਆ ਗਿਆ ਹੈ, ਉਸ ਦੀ ਪ੍ਰਾਪਤੀ ਵਿੱਚ ਮਜ਼ਦੂਰ ਵਰਗ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਮਜ਼ਬੂਤੀ ਕਾਮਿਆਂ ਦੀ ਮਿਹਨਤ ’ਤੇ ਟਿਕੀ ਹੋਈ ਹੈ ਅਤੇ ਇਸ ਦੇ ਦਮ 'ਤੇ ਹੀ ਭਾਰਤ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।
ਮੁੱਖ ਮੰਤਰੀ ਐਤਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ-38 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਕਰਵਾਏ ਗਏ ਰਾਜ ਪੱਧਰੀ ਮਜ਼ਦੂਰ ਜਾਗਰੂਕਤਾ ਅਤੇ ਸਨਮਾਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਮੁੱਖ ਮਹਿਮਾਨ ਵਜੋਂ ਮੌਜ਼ਦ ਸਨ।
ਮੁੱਖ ਮੰਤਰੀ ਨੇ ਕੀਤੇ ਐਲਾਨ-
ਸੰਗਠਿਤ ਕਾਮਿਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਮਾਜਿਕ ਸੁਰੱਖ...








