ਪੂਰੇ ਰਾਜ ਵਿੱਚ ਪਹੁੰਚ, ਬਿਮਾਰੀ ਦਾ ਜਲਦੀ ਪਤਾ ਲਗਾਉਣਾ ਅਤੇ 70 ਉਮਰ ਵਰਗ ਦੇ ਨਾਗਰਿਕਾਂ ਤੱਕ ਵਿਸਤਾਰ, ਨਿਵਾਰਕ ਸਿਹਤ ਸੇਵਾ ਵਿੱਚ ਇੱਕ ਵੱਡਾ ਕਦਮ – ਡਾ. ਸੁਮਿਤਾ ਮਿਸ਼ਰਾ
ਚੰਡੀਗੜ੍ਹ, 23 ਅਪ੍ਰੈਲ - ਹਰਿਆਣਾ ਸਰਕਾਰ ਦੇ ਪ੍ਰਮੁੱਖ ਨਿਵਾਰਕ ਸਿਹਤ ਪ੍ਰੋਗਰਾਮ 'ਨਿਰੋਗੀ ਹਰਿਆਣਾ' ਨੇ ਇੱਕ ਮਹੱਤਵਪੂਰਨ ਉੱਪਲਬਧੀ ਹਾਸਲ ਕੀਤੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਇੱਕ ਕਰੋੜ ਤੋਂ ਵੱਧ ਲੋਕਾਂ ਦੀ ਸਿਹਤ ਜਾਂਚ (ਸਕ੍ਰੀਨਿੰਗ) ਕੀਤੀ ਜਾ ਚੁੱਕੀ ਹੈ, ਜਦਕਿ 5.86 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਗਏ ਹਨ। ਇਸ ਨਾਲ ਰਾਜ ਵਿੱਚ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਿਆਪਕ ਮਜ਼ਬੂਤੀ ਮਿਲੀ ਹੈ।
ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਇਹ ਗੱਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕਹੀ।
ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2026 ਤੱਕ ਇਸ ਯੋਜਨਾ ਦੇ ਅਧੀਨ ਅੰਤੋਦਿਆ ਪਰਿਵਾਰਾਂ ਦੇ 1,00,07,430 ਲਾਭਕਾਰਾਂ ਦੀ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ। ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਸ਼ੁਰੂ ਕੀਤੀ ਗਈ ਇਸ ਪਹਿਲ ਤਹਿਤ 5,86,60,875 ਮੁਫ਼ਤ ਲੈਬ ...








