Monday, August 3
Shadow

local news

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

local news
ਹੁਸ਼ਿਆਰਪੁਰ, 29 ਜੁਲਾਈ: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੂਲ ਧਮਾਈ, ਗੜ੍ਹਸ਼ੰਕਰ, ਚੌਹਾਲ, ਮੰਗੂਵਾਲ ਨਾਰੀ ਅਤੇ ਅੱਜੋਵਾਲ, ਆਂਗਣਵਾੜੀ ਕੇਂਦਰ ਚੌਹਾਲ, ਮੰਗੂਵਾਲ ਨਾਰੀ ਅਤੇ ਧਮਾਈ, ਨਾਲ ਹੀ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਵਿਖੇ ਵੀ ਚੈਕਿੰਗ ਕਰਕੇ ਰਿਕਾਰਡ ਦੇਖਿਆ। ਉਨ੍ਹਾਂ ਦੱਸਿਆ ਕਿ ਨਿਰੀਖਣ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਯੋਜਨਾ ਤੋਂ ਕੀਤੀ ਗਈ। ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਭੋਜਨ ਦੇ ਮਿਆਰ ਨੂੰ ਹੋਰ ਵਧੀਆ ਕਰਨ ਦੇ ਨਿਰਦੇਸ਼ ਦਿੱਤੇ।  ੳੇੁਨ੍ਹਾਂ ਨੇ ਕਿਹਾ ਕਿ ਕਈ ਜਗ੍ਹਾ ਰਸੋਈਆਂ ਨੂੰ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾੳੇੁਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕਈ ਸਕੂਲਾਂ ਦੇ ਪਖਾਨਿਆਂ ਦੀ ਸੁਚੱਜੇ ਢੰਗ ਨਾਲ ਨਿਰੰਤਰ  ਸਫ...
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ

local news
ਤਰਨ ਤਾਰਨ, 28 ਜੁਲਾਈ :            ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਪ੍ਰਿਯੰਕ ਕਾਨੂੰਨਗੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ...
ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

local news
ਧੂਰੀ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਇਨਸਾਫ਼ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹ...
ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਥੇਹਕਲੰਦਰ ਵਿੱਚ 1 ਕਰੋੜ 12 ਲੱਖ ਦੀ ਲਾਗਤ ਨਾਲ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਥੇਹਕਲੰਦਰ ਵਿੱਚ 1 ਕਰੋੜ 12 ਲੱਖ ਦੀ ਲਾਗਤ ਨਾਲ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

local news
ਫਾਜ਼ਿਲਕਾ 28 ਜੁਲਾਈ 2026…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿਖੇ ਲਗਭਗ 1 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਨਹਿਰੀ ਖਾਲਿਆਂ ਦਾ ਉਦਘਾਟਨ ਕੀਤੇ ਅਤੇ 12 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਥਾਪਰ ਮਾਡਲ ਅਤੇ ਛੱਪੜ ਦੀ ਉਸਾਰੀ ਦਾ ਕੰਮ ਪੂਰਾ ਹੋਣ ਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 6 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਇੰਟਰਲਾਕ ਟਾਈਲ ਵਾਲੀ ਸੜਕ ਬਣਾਉਣ ਦੇ ਕੰਮ ਦਾ ਨੀਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ।ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਤਹਿਤ ਹੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ, ਖੇਡ ਸਟੇਡੀਅਮ, ਗਲੀਆਂ ਨਾਲੀਆਂ ਨੂੰ ਪੱਕਾ ਕਰਨਾ,  ਵਾਲੀਬਾਲ ਗ੍ਰਾਉੰਡ,...
ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

ਯੁਵਾ ਆਪਦਾ ਮਿੱਤਰ ਯੋਜਨਾ ਤਹਿਤ 07 ਰੋਜ਼ਾ ਪ੍ਰੋਗਰਾਮ ਸਮਾਪਤ

local news
ਸੰਗਰੂਰ, 19 ਜੁਲਾਈ:ਅਕਾਲ ਕਾਲਜ ਆਫ਼ ਐਜੂਕੇਸ਼ਨ, ਸੰਗਰੂਰ ਵਿਖੇ ਕਰਵਾਏ ਸੱਤ ਦਿਨਾਂ ਦੇ ਯੁਵਾ ਆਪਦਾ ਮਿੱਤਰ ਯੋਜਨਾ (YAMS) ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਨ ਹੋ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵਲੰਟੀਅਰਾਂ ਨੂੰ ਆਫ਼ਤ ਤਿਆਰੀ ਤੇ ਐਮਰਜੈਂਸੀ ਜਵਾਬੀ ਕਾਰਵਾਈ ਲਈ ਤਿਆਰ ਕਰਨਾ ਸੀ। ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮਾਂ, ਵਿਸ਼ਾਲ ਮੌਕ ਡ੍ਰਿੱਲ, ਮੁਲਾਂਕਣ ਗਤੀਵਿਧੀਆਂ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਨ ਦਿਵਸ ਦੀ ਸ਼ੁਰੂਆਤ ਐਨਐਸਐਸ ਵਲੰਟੀਅਰਾਂ ਵੱਲੋਂ ਪੇਸ਼ ਕੀਤੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ। ਇਨ੍ਹਾਂ ਪੇਸ਼ਕਾਰੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਭਾਈਚਾਰਕ ਸੇਵਾ, ਆਫ਼ਤ ਤਿਆਰੀ ਅਤੇ ਨੌਜਵਾਨ ਲੀਡਰਸ਼ਿਪ ਵਰਗੇ ਵਿਸ਼ਿਆਂ ਨੂੰ ਦਰਸਾਇਆ ਗਿਆ। ਇਨ੍ਹਾਂ ਨੇ ਸੱਤ ਦਿਨਾਂ ਦੀ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਅਤੇ ਅਨੁਭਵ ਨੂੰ ਪ੍ਰਗਟ ਕੀਤਾ ਅਤੇ ਭਾਈਚਾਰਕ ਸੁਰੱਖਿਆ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਅੰਤਿਮ ਦਿਨ ਦਾ ਮੁੱਖ ਆਕਰਸ਼ਣ ਇੱਕ ਵਿਸਤ੍ਰਿਤ ਆਫ਼ਤ ਪ੍ਰਬੰਧਨ ਮੌਕ ਡ੍ਰਿੱਲ ਸੀ, ਜਿਸ ਵਿੱਚ ਸਿਖਲਾਈ ਪ੍ਰਾਪਤ ਵਲੰਟੀ...
ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਵਿਧਾਇਕ ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

local news
ਬਾਬਾ ਬਕਾਲਾ ਸਾਹਿਬ, 19 ਜੁਲਾਈ ( ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ 'ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼...
ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

local news
ਫਾਜ਼ਿਲਕਾ 19 ਜੁਲਾਈ... ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ਇਸੇ...
ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰ ਵਾਂ ਹੁੰਗਾਰਾ

ਐਸ.ਆਈ.ਆਰ.-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰ ਵਾਂ ਹੁੰਗਾਰਾ

local news
ਮਾਲੇਰਕੋਟਲਾ, 19 ਜੁਲਾਈ:                 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਲਈ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਹਾਇਤਾ ਨਾਲ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਵਾਈ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 3,25,433 ਐਨਿਊਮਰੇਸ਼ਨ ਫਾਰਮ ਵੰਡੇ ਗਏ ਹਨ। ਅੱ...
ਕੱਲ੍ਹ 19 ਜੁਲਾਈ ਨੂੰ ਐੱਸ.ਆਈ.ਆਰ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

ਕੱਲ੍ਹ 19 ਜੁਲਾਈ ਨੂੰ ਐੱਸ.ਆਈ.ਆਰ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

local news
ਬਟਾਲਾ, 18 ਜੁਲਾਈ  () ਸ੍ਰੀ ਆਦਿਤਿਆ ਉੱਪਲ, ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ ਕੱਲ 19 ਜੁਲਾਈ, ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ...
ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

local news
ਲਹਿਰਾਗਾਗਾ /ਮੂਨਕ, 18 ਜੁਲਾਈ ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ (ਮਾਰਚ 2022 ਤੋਂ ਜੁਲਾਈ 2026 ਤੱਕ) ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਰਕਮ ਖਰਚ ਕੀਤੀ ਗਈ ਹੈ। ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਓਡੀਆਰ- 49 ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਅਪਗਰੇਡ ਕਰਨ ਲਈ 13.18 ਕਿਲੋਮੀਟਰ ਲੰਬੀ ਸੜਕ ਨੂੰ 1210.59 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ, ਜਿਸਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ। ਉਹਨਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ 09,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮ...