Tuesday, October 27
Shadow

local news

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ। ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ...
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

local news
ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਖੇਤਰ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਮਨਜ਼ੂਰ ਹੋ ਚੁੱਕੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵਿਧਾਇਕ ਨੂੰ ਦੱਸਿਆ ਕਿ  ਪੰਜ ਸਿੱਖਿਆ ਬਲਾਕਾਂ ਦੇ ਕੁੱਲ 19,772 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਉਪਰਾਲੇ ਤਹਿਤ ਕੁੱਲ 1.18 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਗਈ ਹੈ। ਡਾ. ਇਸ਼ਾਂਕ ਕੁਮਾਰ ਨੂੰ  ਇਹ ਵੀ ਜਾਣਕਾਰੀ ਦਿੱਤੀ ਗਈ ਕਿ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

local news
ਮਾਲੇਰਕੋਟਲਾ, 20 ਅਗਸਤ:                     ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ  ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਫਲਦਾਰ ਅਤੇ ਫੁੱਲਦਾਰ ਬੂਟੇ ਮੁਫ਼ਤ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇ...
ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

local news
ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ -         ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ। ਪਿੰਡ ਘਸੀਟਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਹਜਾਰਾਂ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਕਰਨ ਦਾ ਕੰਮ ਕੀਤਾ ਹੈ। ਜੋਬਨ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਲੋਕ-ਪੱਖੀ ਅਤੇ ਇਮਾਨਦਾਰ ਪ੍ਰਸਾਸਨ ਵਾਲੀਆਂ ਨੀਤੀਆਂ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਸਰਕਾ...
ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

local news
ਸੁਨਾਮ/ ਲੌਂਗੋਵਾਲ, 20 ਅਗਸਤ:      ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾ...
ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

local news
ਰੂਪਨਗਰ, 20 ਅਗਸਤ: ਖੇਡਾਂ ਵਤਨ ਪੰਜਾਬ ਦੀਆਂ 2026 ਦੇ ਪ੍ਰਚਾਰ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਮਸ਼ਾਲ ਯਾਤਰਾ ਦੇ ਵਾਪਸੀ ਸਮਾਰੋਹ ਦੌਰਾਨ ਅੱਜ ਮਸ਼ਾਲ ਨੂੰ ਰਸਮੀ ਤੌਰ ’ਤੇ ਨਵਾਂਸ਼ਹਿਰ ਦੇ ਪ੍ਰਬੰਧਕਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਖੇਡ ਵਿਭਾਗ ਦੇ ਕੋਚਾਂ, ਸਟਾਫ਼, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮਸ਼ਾਲ ਦਾ ਸਵਾਗਤ ਕਰਦਿਆਂ ਹਾਜ਼ਰ ਕੋਚਾਂ, ਸਟਾਫ਼ ਅਤੇ ਖਿਡਾਰੀਆਂ ਨੇ ਕਿਹਾ ਕਿ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਮਸ਼ਾਲ ਦੇ ਆਗਮਨ ਨਾਲ ਸ਼ਹਿਰ ਵਿੱਚ ਖੇ...
ਜਿਲ੍ਹਾ ਮੈਜਿਸਟ੍ਰੇਟ  ਵੱਲੋਂ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਜਿਲ੍ਹਾ ਮੈਜਿਸਟ੍ਰੇਟ  ਵੱਲੋਂ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

local news
ਫਰੀਦਕੋਟ, 17 ਅਗਸਤ  (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ,ਸ੍ਰੀ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾ...
ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

local news
ਬਰਨਾਲਾ, 17 ਅਗਸਤ-         ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਪਿਛਲੇ ਕੁਝ ਸਮੇਂ ਦੌਰਾਨ ਬਲੱਡ ਬੈਂਕ ਦੀਆਂ ਸੇਵਾਵਾਂ ਰੁਕਣ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਪਹੁੰਚ ਬਦੌਲਤ ਸਿਵਲ ਹਸਪਤਾਲ ਵਿਚ ਬਲੱਡ ਸੈਂਟਰ ਮੁੜ ਸ਼ੁਰੂ ਹੋ ਗਿਆ ਹੈ ਅਤੇ ਸੇਵਾਵਾਂ ਲਗਾਤਾਰ ਚਾਲੂ ਹਨ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਬਲੱਡ ਬੈਂਕ ਦਾ ਦੌਰਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਕੁਝ ਕਾਰਨਾਂ ਕਰਕੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਸੀ ਹਾਲਾਂਕਿ ਇਸ ਸਮੇਂ ਦੌਰਾਨ ਬਲੱਡ ਸਟੋਰੇਜ ਯੂਨਿਟ ਚਾਲੂ ਸੀ। ਓਹਨਾਂ ਕਿਹਾ ਬਰਨਾਲਾ ਵਾਸੀਆਂ ਦੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਸੈਂਟਰਲ ਡਰਗਜ਼ ਸਟੈਂਡਰਡ ਕੰਟਰੋਲ ਆਰਗਨਾਈਜੇਸ਼ਨ ( CDSCO) ਨਵੀਂ ਦਿੱਲੀ ਨਾਲ ਲਗਾਤਾਰ ਰਾਬਤਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਨੂੰ ਮਰੀਜ਼ਾਂ ਦੀ ਸਹੂਲਤ ਲਈ ਤੀਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ 'ਤੇ ਤਬਦੀਲ ਕੀਤ...
ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

local news
ਗੁਰਦਾਸਪੁਰ, 17 ਅਗਸਤ-    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ  ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ। ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ।  ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ,...
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

local news
ਸੰਗਰੂਰ, 17 ਅਗਸਤ: ਪੰਜਾਬ ਸਟੇਟ ਟ੍ਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।  ਇਸ ਮੌਕੇ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵਪਾਰ ਕਮਿਸ਼ਨ ਲਈ 40 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ ਹਰੇਕ ਜ਼ਿਲ੍ਹੇ ਨੂੰ ਕਰੀਬ 02-02 ਕਰੋੜ ਰੁਪਏ ਵੰਡੇ ਗਏ ਹਨ। ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ...