Sunday, June 21
Shadow

local news

ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

local news
ਫਰੀਦਕੋਟ 25 ਮਈ -          ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਚੋਣ ਤਹਿਸੀਲਦਾਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸ਼ਡਿਊਲ ਅਤੇ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਇਹ ਦੱਸਿਆ ਗਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ  ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਪੂਰਨ ਕਰਨ ਲਈ ਰਾਜਨੀਤਿਕ ਪਾਰਟੀਆਂ ਦੀ ਇਸ ਵਿੱਚ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕ...
ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

local news
ਫਰੀਦਕੋਟ 25 ਮਈ () ਕੇ ਵੀ ਕੇ ਫਰੀਦਕੋਟ ਵੱਲੋਂ ਆਤਮਾ ਫਰੀਦਕੋਟ ਦੇ ਸਹਿਯੋਗ ਨਾਲ ਡਾ. ਰਾਕੇਸ਼ ਕੁਮਾਰ ਇੰਚਾਰਜ ਕੇ ਵੀ ਕੇ ਫਰੀਦਕੋਟ ਦੀ ਅਗਵਾਈ ਹੇਠ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਇਨਪੁਟ ਡੀਲਰਾਂ ਨੂੰ ਕਿਸਾਨਾਂ ਨੂੰ ਲੰਬੇ ਸਮੇਂ ਲਈ ਮਿੱਟੀ ਦੀ ਸਿਹਤ ਨੂੰ ਬਣਾਈ ਰੱਖਣ ਲਈ ਜੈਵਕਿ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ ਮਿੱਟੀ ਵਿਗਿਆਨ ਨੇ ਮਿੱਟੀ ਅਤੇ ਪਾਣੀ ਦੀ ਜਾਂਚ, ਮਿੱਟੀ ਅਤੇ ਪਾਣੀ ਦੀ ਜਾਂਚ ਰਿਪੋਰਟਾਂ ਦੇ ਨਤੀਜਿਆਂ ਦੀ ਵਿਆਖਿਆ, ਅਤੇ ਮਿੱਟੀ ਦੀ ਜਾਂਚ ਦੇ ਆਧਾਰ  ਤੇ ਖਾਦਾਂ ਦੀ ਸੰਤੁਲਤਿ ਵਰਤੋਂ ਦੀ ਮਹੱਤਤਾ ਬਾਰੇ ਚਰਚਾ ਕੀਤੀ। ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਜੈਵਕਿ ਖਾਦਾਂ ਦੀ ਮਹੱਤਤਾ ਅਤੇ ਭੂਮਿਕਾ ਬਾਰੇ ਵੀ ਚਰਚਾ ਕੀਤੀ।  ਡਾ. ਗੁਰਦਰਸ਼ਨ ਸਿੰਘ  ਪ੍ਰੋ ਬਾਗਬਾਨੀ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਵਿੱਚ ਖਾਦਾਂ...
ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

local news
ਕੀਰਤਪੁਰ ਸਾਹਿਬ 25 ਮਈ: ਡਾ.ਰਮਨ ਕੁਮਾਰ ਗੁਪਤਾ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਵਿਖੇ ਨੈਸ਼ਨਲ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਵਾਈਜਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ 28 ਜੂਨ ਤੋਂ ਸ਼ੁਰੂ ਹੋਣ ਵਾਲੇ ਪੋਲੀਓ ਰਾਊਂਡ ਦੀ ਯੋਜਨਾ ਅਤੇ ਤਿਆਰੀਆਂ ਦੀ ਸਮੀਖਿਆ ਕਰਨਾ ਸੀ, ਤਾਂ ਜੋ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ।      ਮੀਟਿੰਗ ਦੌਰਾਨ ਐਸ.ਐਮ.ਓ. ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਉਣ ਲਈ ਇਹ ਮੁਹਿੰਮ 28 ਜੂਨ ਤੋਂ 30 ਜੂਨ 2026 ਤੱਕ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹਰ ਬੱਚੇ ਨੂੰ ਪੋਲੀਓ ਦੀ ਖੁਰਾਕ ਪਿਲਾਉਣਾ ਲਾਜ਼ਮੀ ਹੈ ਅਤੇ ਇਸ ਲਈ ਮੈਦਾਨੀ ਸਟਾਫ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ।       ਉਨ੍ਹਾਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਖ਼ਾਸ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਪ੍ਰਭਾਵਸ਼ੀਲਤਾ ਬਣਾਈ ਰ...
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

local news
ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।  ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ...
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

local news
ਫ਼ਰੀਦਕੋਟ 24 ਮਈ -         ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ   ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਕੁਮਾਰ ਚਾਬਾ  ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ  ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ  ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ  ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।...
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ

local news
ਤਰਨ ਤਾਰਨ, 24 ਮਈ :       ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ ਨੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਪੱਟੀ ਅਤੇ ਰਿਟਰਨਿੰਗ ਅਫ਼ਸਰ ਨਗਰ ਪੰਚਾਇਤ ਚੋਣਾਂ-ਕਮ -ਉਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਦੀ ਲਿਸਟ ਉਨ੍ਹਾਂ ਦੇ ਵਿਭਾਗਾਂ ਦੇ  ਮੁਖੀਆਂ ਨੂੰ ਭੇਜ ਕੇ ਲਿਖਿਆ ਹੈ ਕਿ ਸਬੰਧਤ ਕਰਮਚਾਰੀ ਚੋਣ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਹਨ, ਜੋ ਕਿ ਗੰਭਰਿਤਾ ਦਾ ਵਿਸ਼ਾ ਹੈ। ਇਸ ਲਈ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਨ ਕਿ ਉਹ ਤੁਰੰਤ ਆਪਣੀ ਚੋਣ ਡਿਊਟੀ 'ਤੇ ਹਾਜ਼ਰ ਹੋਣ। ਅਜਿਹਾ ਨਾ ਕਰਨ...
ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ : ਨਰਿੰਦਰ ਸ਼ਰਮਾ

ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ : ਨਰਿੰਦਰ ਸ਼ਰਮਾ

local news
ਮਾਲੇਰਕੋਟਲਾ, 24 ਮਈ : ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਚੱਲ ਰਹੀਆਂ ਹੀਟ ਵੇਵ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਸ੍ਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ, ਜਿਸ ਨੂੰ ਹੁਣ ਬਦਲ ਕੇ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਨਵੇਂ ਸਮੇਂ ਦੀ ਜਾਣਕਾਰੀ ਲੋਕਾਂ ਤੱਕ ਡਿਸਪਲੇ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਪਹੁੰਚਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।...
ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

local news
ਮਹਿਲ ਕਲਾਂ, 23 ਮਈ- ਡਾਕਟਰ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਛਾਪਾ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਛਾਪਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾਕਟਰ ਸੁਰਿੰਦਰਾ ਸਿੰਘ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ, ਸ਼ਾਮ ਵੇਲੇ ਬਿਜਾਈ ਅਤੇ ਇਸ ਵਿਧੀ ਨਾਲ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਹੀ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀ ਮੈਥਾਲੀਨ ਅਤੇ ...
ਪਿੰਡ ਖਿਆਲੀ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ

ਪਿੰਡ ਖਿਆਲੀ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ

local news
ਮਹਿਲ ਕਲਾਂ, 23 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਖਿਆਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ।ਉਹਨਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਾਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੱਦੂ ਵਾਲਾ ਝੋਨਾ 17 ਜੂਨ ਤੋਂ ਪਹਿਲਾਂ ਨਾ ਲਗਾਇਆ ਜਾਵੇ। ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਮਹਿਲ ਕਲਾਂ ਡਾ. ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜਮੀਨਾ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

local news
ਮਾਨਸਾ, 23 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅਧੀਨ ਆਉਂਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਅੰਦਰ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਆਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ, ਸੀਨੀਅਰ ਆਈ.ਪੀ.ਐਸ. ਅਫ਼ਸਰ ਸ. ਸੁਖਵੰਤ ਸਿੰਘ ਗਿੱਲ, ਡੀ.ਆਈ.ਜੀ. (ਇੰਟੈਲੀਜੈਂਸ) 24 ਮਈ ਨੂੰ ਮਾਨਸਾ ਵਿਖੇ ਪੁੱਜ ਰਹੇ ਹਨ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਕੋਈ ਵੀ ਨਾਗਰਿਕ, ਉਨ੍ਹਾਂ ਦੇ ਮੋਬਾਈਲ ਨੰਬਰ 8837545532 ਉਤੇ ਸੰਪਰਕ ਕਰ ਸਕਦਾ ਹੈ ਜਾਂ ਈ-ਮੇਲ ਆਈ.ਡੀ. dig.int1.police@punjab.gov.in ਉਤੇ ਆਪਣੀ ਸ਼ਿਕਾਇਤ, ਸੁਝਾਅ ਜਾਂ ਸੂਚਨਾ ਭੇਜ ਸਕਦਾ ਹੈ।...