Tuesday, October 27
Shadow

local news

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

local news
ਤਰਨ ਤਾਰਨ 10 ਅਗਸਤ (  )- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਏ.ਈ.ਪੀ ਹੈੱਡਮਾਸਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹਾ  ਪੱਧਰ ‘ਤੇ 27 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦੀ ਚੋਣ ਸਕੂਲ ਪੱਧਰੀ ਮੁਕਾਬਲੇ ਰਾਹੀਂ ਕੀਤੀ ਗਈ ਸੀ। ਇਸ ਮੁਕਾਬਲੇ ਦਾ ਮੁੱਖ ਮੰਤਵ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ/ਏਡਜ਼ ਸਬੰਧੀ ਜਾਗਰੂਕ ਕਰਨਾ ਹੈ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ ਕੰਨਿਆਂ ਸ ਸ ਢੋਟੀਆਂ, ਦੂਜਾ ਸਥਾਨ ਸ.ਹ.ਸ.ਸਕੂਲ ਬਾਗੜੀਆਂ ਅਤੇ ਤੀਜਾ ਸਥਾਨ  ਸ ਸ ਸ ਸਰਹਾਲੀ ਕਲਾਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ। ਪ੍ਰੋਗਰਾਮ ਵਿਚ ਵਿਸ਼ੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

local news
ਕਰਤਾਰਪੁਰ (ਜਲੰਧਰ); 9 ਅਗਸਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ 'ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ 'ਤੇ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ...
ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

local news
ਬਟਾਲਾ, 9 ਅਗਸਤ - ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ, ਅਤੇ ਹੋਰ ਸਿਵਲ ਵਿਵਾਦ ਸ਼ਾਮਲ ਹੋ ਸਕਦੇ ਹਨ ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ...
ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

local news
ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026:     ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਨੂੰ 100 ਫੀਸਦੀ ਸਫਲ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਪਸੀ ਸਹਿਯੋਗ ਅਤੇ ਅੰਤਰ-ਵਿਭਾਗੀ ਤਾਲਮੇਲ  ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਉਹਨਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ, ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ 1 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਦਿੱਤੀ ਜਾਵੇਗੀ,&n...
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

local news
ਬਰਨਾਲਾ, 9 ਅਗਸਤ        ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ ਵਿਚ ਆਰਥਿਕ ਖੁਸ਼ਹਾਲੀ ਲਿਆਂਦੀ ਹੈ। ਜਿੱਥੇ ਉਸਦਾ ਪਰਿਵਾਰ ਪਹਿਲਾਂ ਦਿਹਾੜੀ ਕਰਕੇ ਗੁਜ਼ਾਰਾ ਕਰਦਾ ਸੀ, ਹੁਣ ਉਹ ਆਪਣੇ ਕਾਰੋਬਾਰ ਦੇ ਖ਼ੁਦ ਮਾਲਕ ਹਨ। ਉਹ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਜਿੱਥੇ ਆਪ ਆਰਥਿਕ ਤੌਰ ਉੱਤੇ ਆਤਮ ਨਿਰਭਰ ਹੋਈ, ਓਥੇ ਆਪਣੀ ਪਤੀ ਦਾ ਵੀ ਕਾਰੋਬਾਰ ਸ਼ੁਰੂ ਕੀਤਾ ਜਿਸ ਨਾਲ ਹੁਣ ਉਹ ਚਾਰ ਗੁਣਾ ਵੱਧ ਕਮਾਈ ਕਰ ਰਹੇ ਹਨ।    ਹਰਜਿੰਦਰ ਕੌਰ (36 ਸਾਲ) ਪਤਨੀ ਗੁਰਜਿੰਦਰ ਸਿੰਘ ਵਾਸੀ ਪਿੰਡ ਬਡਬਰ ਨੇ ਦੱਸਿਆ ਕਿ ਉਸ ਦੇ ਪਤੀ ਦਿਹਾੜੀ ਕਰਦੇ ਸਨ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਸੀ। ਉਹ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਦੀ ਸੋਚ ਨਾਲ ਸਾਲ 2019 ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਗਰੁੱਪ ਨਾਲ ਜੁੜੀ। ਉਹਨਾਂ ਨੇ 10 ਮੈਂਬਰਾਂ ਦਾ "ਬਾਬਾ ਵਾਲਮੀਕਿ ਜੀ ਸਵੈ ਸਹਾਇਤਾ ਸਮੂਹ" ਬਣਾਇਆ। ਗਰੁੱਪ ਦੇ ਸਾਰੇ ਮੈਂਬਰਾਂ ਨੇ ਪ੍ਰਤੀ ਮਹੀਨਾ 100 ਰੁਪਏ ਬੱਚਤ ਕਰਕੇ ਜਮ੍ਹਾਂ ਕਰਨੀ ਸ਼ੁਰੂ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

local news
ਫਾਜ਼ਿਲਕਾ 8 ਅਗਸਤ 2026…ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਸ਼ਹਿਰ ਦੀ ਚੱਲ ਰਹੀ ਸਫਾਈ ਵਿਵਸਥਾ ਦਾ ਜਾਇਜ਼਼ਾ ਲੈਣ ਪਹੁੰਚੇ।ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਹੀ ਸ਼ਹਿਰ ਦੀ ਸਫਾਈ ਦੇ ਕੰਮ ਸ਼ੁਰੂ ਹੋ ਗਏ ਸਨ ਤੇ ਹੁਣ ਸਫਾਈ ਦੇ ਕੰਮ ਜ਼ੋਰਾਂ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਫਾਜ਼ਿਲਕਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਲੱਗੀ ਹੈ। ਇਸੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ ਤਾਂ ਜੋ ਇਨ੍ਹਾਂ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਹ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਤੇ ਆਲਾ ਦੁਆਲਾ ਸਾਫ ਹੈ। ਹੁਣ ਇਹ ਕਰਮਚਾਰੀ ਬੜੀ ਮਿਹਨਤ ਤੇ ਸਿੱਦਤ ਨਾਲ ਸ਼ਹਿਰ ਨੂੰ ਸਾਫ ਸੁਥਰਾ ਕਰਨ ਵਿੱਚ ਲੱਗੇ ਹੋਏ ਹਨ।ਉਨ੍ਹਾ...
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਚਾਰ ਮਾਰਗੀ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਦੀ ਕੀਤੀ ਮੰਗ

ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਚਾਰ ਮਾਰਗੀ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਦੀ ਕੀਤੀ ਮੰਗ

local news
ਹੁਸ਼ਿਆਰਪੁਰ/ਨਵੀਂ ਦਿੱਲੀ, 8 ਅਗਸਤ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਐਨਐਚ-503-ਏ ਦੇ ਮੌਜੂਦਾ ਡਬਲ ਲੇਨ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਹਿੱਸੇ ਨੂੰ ਚਾਰ ਮਾਰਗੀ ਬਣਾਉਣ ਦੇ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਅਤੇ ਪ੍ਰਾਜੈਕਟ ਕੰਮ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ। ਮੁਲਾਕਾਤ ਦੌਰਾਨ ਡਾ. ਚੱਬੇਵਾਲ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਪੈਕੇਜ-2 ਤਹਿਤ (43.400 ਕਿਲੋਮੀਟਰ ਤੋਂ 85.788 ਕਿਲੋਮੀਟਰ) ਨੂੰ ਕਵਰ ਕਰਨ ਵਾਲਾ ਇਹ ਅਹਿਮ ਪ੍ਰੋਜੈਕਟ ਦੀ ਪਹਿਲਾਂ ਅਲਾਟਮੈਂਟ ਹੋਈ ਸੀ ਜਦਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਨੈਸ਼ਨਲ ਹਾਈਵੇ ਅਥਾਰਟੀ  ਵੱਲੋਂ ਇਹ ਠੇਕਾ ਰੱਦ ਕਰ ਦਿੱਤਾ ਗਿਆ ਸੀ। ਮੈਂਬਰ ਪਾਰਲੀਮੈਂਟ ਨੇ ਨਿਤਿਨ ਗਡਕਰੀ ਨੂੰ ਇਹ ਵੀ ਦੱਸਿਆ ਕਿ ਪ੍ਰੋਜੈਕਟ ਲਈ ਸੋਧੀ ਹੋਈ ਵਿਸਥਾਰਤ ਪ੍ਰੋਜੈਕਟ ਰਿਪੋਰਟ ਹੁਣ ਤਿਆਰ ਕਰਕੇ ਐਨ.ਐਚ.ਏ.ਆਈ. ਦੇ ਸਮਰੱਥ ਅਧਿਕਾਰੀ ਕੋਲ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਿਸ ...
ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

local news
ਫਾਜ਼ਿਲਕਾ 7 ਅਗਸਤ 2026…. ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ 'ਤੇ ਹੱਲ ਕੀ...
ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

local news
ਗੁਰਦਾਸਪੁਰ, 7 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ ਤੋਂ 03 ਅਗਸਤ 2026 ਤੱਕ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ ਕੁੱਲ 12,93,682 ਵੋਟਰ ਦਰਜ ਸਨ। ਘਰ-ਘਰ ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ...
ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ&nbs...