Sunday, June 21
Shadow

local news

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

local news
ਸੰਗਰੂਰ, 15 ਮਈ- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ। ਸਥਾਨਕ ਨਿਵਾਸੀਆਂ ਅਤੇ ਗ...
ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ

local news
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ...
ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

local news
ਤਰਨ ਤਾਰਨ, 14 ਮਈ-       ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ  ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਾਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛ...
ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

local news
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਸਿੰਘ ਦੀ ਅਗਵਾਈ ਅਧੀਨ ਐੱਨ.ਸੀ.ਸੀ. ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ। ਇਸ ਸਮਾਰੋਹ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ, ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਐਡਵੋਕੇਟ ਚੇਤਨ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਸ਼੍ਰੀ ਕਰਨ ਮਹਿਤਾ, ਸ਼੍ਰੀ ਚਿਤਰੰਜਨ ਬਾਂਸਲ, ਮੈਡਮ ਨੀਨੂ ਸਤਿਆਲ, ਸ਼੍ਰੀਮਤੀ ਕਿਰਨਪ੍ਰੀਤ ਕੌਰ ਗਿੱਲ, ਡਾ. ਜਗਜੀਵਨ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।  ਪ੍...
ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ

ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ

local news
ਫਰੀਦਕੋਟ, 14 ਮਈ 2026 ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਿਤ ਕੀਤੇ ਗਏ ਟੀਚਿਆ ਤਹਿਤ ਭਾਰਤੀ ਮਾਨਕ ਬਿਊਰੋ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸ੍ਰੀਮਤੀ ਸ਼ਾਲੂ ਵਰਸ਼ਨੇਯ, ਮੁਖੀ (ਸੀ.ਐਚ.ਬੀ.ਓ.) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਮਿਆਰੀਕਰਨ ਅਤੇ ਗੁਣਵੱਤਾ ਭਰੋਸੇ ਨਾਲ ਸੰਬੰਧਿਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਸੀ। ਕੈਂਪ ਦੌਰਾਨ ਬੀ.ਆਈ.ਐਸ. ਪ੍ਰਮਾਣੀਕਰਨ ਨਿਸ਼ਾਨ (ਆਈ.ਐਸ.ਆਈ. ਮਾਰਕ), ਸੋਨੇ ਦੇ ਗਹਿਣਿਆਂ ਦੀ ਹਾਲਮਾਰਕਿੰਗ, ਲਾਜ਼ਮੀ ਰਜਿਸਟ੍ਰੇਸ਼ਨ ਯੋਜਨਾ, ਬੀ.ਆਈ.ਐਸ. ਪ੍ਰਮਾਣਿਤ ਉਤਪਾਦਾਂ ਦੀ ਖਰੀਦ ਅਤੇ ਪ੍ਰਬੰਧਕੀ ਪ੍ਰਣਾਲੀ ਪ੍ਰਮਾਣੀਕਰਨ ਵਰਗੀਆਂ ਮਹੱਤਵਪੂਰਨ ਪਹਿਲਾਂ ਬਾਰੇ ਜਾਣਕਾਰੀ ਅਤੇ ਸਮਝ ਵਧਾਉਣ ‘ਤੇ ਵਿਸ਼ੇ...
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

local news
ਚੰਡੀਗੜ੍ਹ, ਅੰਮ੍ਰਿਤਸਰ/12 ਮਈ - ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ ਅਨੁਸਾਰ ਕੰਮ ਕਰ ਰਹੀ ਹੈ।” ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫਰੀਦਪੁਰ ਪਿੰਡ ਵਿ...
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

local news
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱ...
ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

local news
ਬਟਾਲਾ, 12 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ...
ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

local news
ਫ਼ਰੀਦਕੋਟ, 12 ਮਈ-  ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟ...
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

local news
ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ...