Monday, August 3
Shadow

local news

ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ ਸੀ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

local news
ਫ਼ਰੀਦਕੋਟ 18 ਜੁਲਾਈ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ  । ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ ਅਤੇ ਰੁਜ਼ਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ  ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਵਿਧਾਇਕ ਸ. ਸੇਖੋਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ‘ਵੀਬੀ-ਜੀ ਰਾਮ ਜੀ’ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ।ਉਨ੍ਹਾਂ ਵੀਬੀ-ਜੀ ਰਾਮ ਜੀ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ...
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਵਲ ਵਧਾਉਣ ਲਈ ਮਾਲੇਰਕੋਟਲਾ ਵਿੱਚ ਵਿਸ਼ੇਸ਼ ਰੁੱਖ ਲਗਾਓ ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਵਲ ਵਧਾਉਣ ਲਈ ਮਾਲੇਰਕੋਟਲਾ ਵਿੱਚ ਵਿਸ਼ੇਸ਼ ਰੁੱਖ ਲਗਾਓ ਮੁਹਿੰਮ

local news
ਮਾਲੇਰਕੋਟਲਾ, 17 ਜੁਲਾਈ-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਾਤਾਵਰਣ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰੁੱਖ ਲਗਾਉਣ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਣ ਦੀ ਸੰਭਾਲ ਲਈ ਸਾਂਝੇ ਉਪਰਾਲੇ ਕੀਤੇ ਜਾਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੇ ਨਿਰਧਾਰਤ ਟੀਚਿਆਂ ਅਨੁਸਾਰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਸਿਹਤ ਸੰਸਥਾਵਾਂ, ਪੰਚਾਇਤੀ ਜ਼ਮੀਨਾਂ, ਸੜਕਾਂ ਦੇ ਕਿਨਾਰਿਆਂ ਅਤੇ ਹੋਰ ਜਨਤਕ ਥਾਵਾਂ 'ਤੇ ਰੁੱਖ ਲਗਾਏ ਜਾਣਗੇ। ਉਨਾਂ ਕਿਹਾ ਕਿ ਇਸ ਮੁਹਿੰਮ ਵਿੱਚ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਨੌਜਵਾਨ ਕਲ...
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ

ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 17 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹਨਾਂ ਡਾਕੂਮੈਂਟਰੀ ਸ਼ੋਅਜ਼ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢ...
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

local news
ਫ਼ਿਰੋਜ਼ਪੁਰ, 16 ਜੁਲਾਈ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਕਾਰਨ ਦਰਿਆਵਾਂ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਅਹਿਮ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੁਕਨੇ ਵਾਲਾ, ਗੱਟਾ ਬਾਦਸ਼ਾਹ ਅਤੇ  ਨਾਜ਼ੁਕ ਸਥਿਤੀ ਵਾਲੇ ਹੋਰ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਭਾਰੀ ਮੀਂਹ ਅਤੇ ਸਤਲੁਜ ਵਿੱਚ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਦੇ ਪਿੰਡ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ...
ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

local news
ਤਰਨ ਤਾਰਨ, 16 ਜੁਲਾਈ : ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਕੱਦਗਿੱਲ ਅਤੇ ਲਾਲਪੁਰ ਦੀਆਂ 9 ਲਿੰਕ ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕਾ ਖਡੂਰ ਸਾਹਿਬ ਦੀਆਂ ਸੜਕਾਂ ਦੀ ਵੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਇਸ ਕੰਮ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ। ਹਲਕੇ ਦੀਆਂ ਪੇਂਡੂ ਸੜਕਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਅਤੇ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤਾਂ ਵੱਡੀ ਗ...
ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

local news
ਬਰਨਾਲਾ, 15 ਜੁਲਾਈ         ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਦੀ ਅਗਵਾਈ ਹੇਠ ਜਿੱਥੇ ਬੱਸ ਸਟੈਂਡ ਬਰਨਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ, ਓਥੇ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਪ੍ਰਕਿਰਿਆ ਵਿੱਢੀ ਗਈ ਹੈ।     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਬੱਸ ਸਟੈਂਡ ਬਰਨਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਦਸਿਆ ਕਿ  ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਬੱਸ ਸਟੈਂਡ ਵਿਚ ਕਰੀਬ 9 ਲੱਖ ਦੀ ਲਾਗਤ ਨਾਲ ਪਾਰਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰੀਬ ਸਾਢੇ 24 ਲੱਖ ਦੀ ਲਾਗਤ ਨਾਲ ਫ਼ਰਸ਼ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਖਾਨਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਓਹਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।    ਇਸ ਤੋਂ ਇਲਾਵਾ ਓਹਨਾਂ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ...
ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ

ਮਾਤਾ ਨੈਣਾ ਦੇਵੀ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਆਰ.ਟੀ.ਓ. ਰੂਪਨਗਰ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ

local news
ਰੂਪਨਗਰ, 14 ਜੁਲਾਈ: ਮਾਤਾ ਨੈਣਾ ਦੇਵੀ ਮੇਲੇ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਰਾਜਪਾਲ ਸਿੰਘ ਸੇਖੋਂ, ਪੀ.ਸੀ.ਐੱਸ., ਰਿਜਨਲ ਟਰਾਂਸਪੋਰਟ ਅਫਸਰ, (ਆਰ.ਟੀ.ਓ.), ਰੂਪਨਗਰ ਅਤੇ ਸ਼੍ਰੀ ਸਰਬਜੀਤ ਸਿੰਘ ਸੈਣੀ, ਸਹਾਇਕ ਟਰਾਂਸਪੋਰਟ ਅਫਸਰ, ਰੂਪਨਗਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਰਿਜਨਲ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੁੱਲ 10 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 4 ਬੱਸਾਂ ਵੱਲੋਂ ਮੋਟਰ ਵਾਹਨ ਐਕਟ ਅਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਮੌਕੇ 'ਤੇ ਚਲਾਨ ਕੀਤੇ ਗਏ। ਇਸ ਮੌਕੇ ਆਰ.ਟੀ.ਓ. ਰੂਪਨਗਰ ਸ਼੍ਰੀ ਰਾਜਪਾਲ ਸਿੰਘ ਸੇਖੋਂ ਨੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਜਿਵੇਂ ਕਿ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ, ਟੈਕਸ ਅਤੇ ਡਰਾਈਵਰਾਂ ਦੇ ਲਾਇਸੈਂਸ ਆਦਿ ਪੂਰੇ ਅਤੇ ਵੈਧ ਹੋਣੇ ਚਾਹੀਦੇ ਹਨ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਰੇ ਡਰਾਈਵਰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਓਵਰਲੋਡਿੰਗ, ਓਵਰਸਪੀਡ...
‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ, ਸਕੂਲਾਂ ਵਿਚ ਲਗਾਏ ਰੁੱਖ

‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ, ਸਕੂਲਾਂ ਵਿਚ ਲਗਾਏ ਰੁੱਖ

local news
ਤਰਨ ਤਾਰਨ, 14 ਜੁਲਾਈ :         ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਵੱਧ ਰਹੀ ਗਰਮੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਕੂਲਾਂ ਵਿੱਚ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਇਸ ਮੁਹਿੰਮ ਦਾ ਉਦਘਾਟਨ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਅਲਾਦੀਨਪੁਰ ਵਿਖੇ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਰਾਜੀਵ ਛਾਬੜਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਰੁੱਖ ਲਗਾ ਕੇ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਰਾਜੀਵ ਛਾਬੜਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਾਤਾਵਰਨ ਦੀ ਸੰਭਾਲ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਆਪਣੀ ਮਾਂ ਦੇ ਨਾਮ ‘ਤੇ ਇੱਕ ਰੁੱਖ ਜ਼ਰੂਰ ਲਗਾਵੇ। “ਰੁੱਖ ਹੀ ਸਾਡਾ ਭਵਿੱਖ ਹਨ। ਜੇ ਅੱਜ ਅਸੀਂ ਰੁੱਖ ਲਗਾਵਾਂਗੇ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ ਅਤੇ ਠੰਡਕ ਮਿਲੇਗੀ। ਏਕ ਪੇੜ ਮਾਂ ਕੇ ਨਾਮ 3.0’ ਤਹਿਤ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ...
ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

local news
ਪੌਂਗ ਡੈਮ (ਤਲਵਾੜਾ), 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਮਾਨਸੂਨ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਿਆ ਜਾ ਸਕੇ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਨੇ ਪੌਂਗ ਡੈਮ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਡੈਮ ਵਿਖੇ ਪਾਣੀ ਦਾ ਪੱਧਰ 1322 ਫੁੱਟ ਸੀ ਜੋ ਕਿ ਪਿਛਲੇ ਸਾਲ ਇਸੇ ਦਿਨ 1328 ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਾਣੀ ਦੇ ਪੱਧਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸੂਬੇ ਵਿਚ ਮਾਨਸੂਨ ਸੀਜ਼...