ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ
ਮਾਲੇਰਕੋਟਲਾ, 01 ਮਈ : ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8ਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜ਼ਿਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ ।
ਉਨ੍ਹਾਂ ਕਿਹਾ ਕਿ ਜਨਗਣਨਾ ...








