Saturday, June 20
Shadow

local news

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

Crime news, local news
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਮਾਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ 932/ਸੰਗ ਮੁੱਖ ਅਫਸਰ ਥਾਣਾ ਸਿਟੀ-2 ਮਾਲੇਰਕੋਟਲਾ ਦੀ ਟੀਮ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਨੰਬਰ 64 ਮਿਤੀ 26.03.2026 ਅ/ਧ 308(4),351(4),62 BNS ਥਾਣਾ ਸਿਟੀ-2 ਮਾਲੇਰਕੋਟਲਾ ਵਿੱਚ ਨਾਮਲੂੰਮ ਦੋਸੀਆਨ ਨੂੰ ਟੈਕਨੀਕਲ ਤਰੀਕੇ ਨਾਲ ਨਾਲ ਟਰੇਸ ਕਰਕੇ ਦੋਸੀ ਮੁਹੰਮਦ ਸੁਭਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮਿਤੀ 18.04.2026 ਨੂੰ ਮੁਕੱਦ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

local news
ਬਰਨਾਲਾ, 22 ਅਪ੍ਰੈਲ- ਅੱਜ ਜ਼ਿਲ੍ਹਾ  ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਬਰਨਾਲਾ ਦੇ ਕਰੀਅਰ ਕੌਂਸਲਰ ਮਿਸ ਸੁਮਿੰਦਰ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਬਰਨਾਲਾ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ  ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਨੇ ਕਿਹਾ ਕਿ  ਕਰੀਅਰ ਕੌਂਸਲਰ ਵੱਲੋਂ ਜ਼ਿਲ੍ਹੇ ਦੇ ਸਕੂਲ ਵਿੱਚ ਜਾ ਕੇ 9 ਵੀ ਤੋਂ12 ਵੀ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਵੱਖ ਵੱਖ ਕਿੱਤਿਆਂ ਵਿੱਚ ਕਰੀਅਰ ਦੀ ਚੋਣ ਕਰਨ ਸਬੰਧੀ, ਸਕਿਲ ਕੋਰਸਾਂ ਸਬੰਧੀ, ਸਵੈ ਰੋਜ਼ਗਾਰ ਸਕੀਮਾਂ ਅਤੇ ਲੋਨ ਸਬੰਧੀ, ਸੀ - ਪਾਈਟ ਕੇਂਦਰ ਵੱਲੋਂ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਲਿਖ਼ਤੀ ਪੇਪਰ, ਫ਼ਿਜ਼ੀਕਲ ਮਾਪ ਦੰਡਾਂ ਦੀ ਮੁਫਤ ਵਿੱਚ ਤਿਆਰੀ ਸਬੰਧੀ, ਮਾਈ ਭਾਗੋ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ, ਮਹਾਰਾਜਾ ਰਣਜੀਤ ਸਿੰਘ  ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿੱਚ ਅਡਮਿਸ਼ਨ ਦੇ  ਦਾਖ਼ਲੇ ਦੀ ਪ੍ਰੀਖਿਆ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ,  ਰੋਜ਼ਗਾਰ ਦਫ਼...
ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

local news
ਭਵਾਨੀਗੜ੍ਹ/ਸੰਗਰੂਰ, 21 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਗਰੂਰ ਭਰਾਜ ਨੇ ਦੱਸਿਆ ਕਿ 03 ਕਰੋੜ 53 ਲੱਖ ਰੁਪਏ ਲਾਗਤ ਨਾਲ ਆਰੰਭੇ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਪਾਈ ਜਾਣ ਵਾਲੀ ਲਗਭਗ 24 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 4.98 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ। ਉਨਾਂ ਹੋਰ ਦੱਸਿਆ ਕਿ ਪਿੰਡ ਬਾਸੀਅਰਕ ਵਿਖੇ 02 ਕਰੋੜ 36 ਲੱਖ ਰੁਪਏ ਦੀ ਲਾਗਤ...
ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

local news
ਬਟਾਲਾ, 21 ਅਪ੍ਰੈਲ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਫੈਕਟਰੀਆਂ ਵਿੱਚ ਕੰਮ ਕਰਦੀ ਲੇਬਰ, ਰਾਹੀਗਰ ਅਤੇ ਇੰਡਸਟਰੀਲਿਸਟਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 21 ਅਪ੍ਰੈਲ:  ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ਵਿੱਚ 7.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।           ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀਆਂ  ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਮਕਸਦ ਨਾਲ ਸਕੂਲਾਂ ਵਿੱਚ ਨਵੇਂ ਕਮਰੇ, ਆਧੁਨਿਕ ਸਹੂਲਤਾਂ, ਸਾਫ-ਸੁਥਰਾ ਵਾਤਾਵਰਣ ਅਤੇ ਗੁਣਵੱਤਾਪੂਰਨ ਸਿੱਖਿਆ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਹ ਸੁਧਾਰ ਆਉਣ ਵਾਲੇ ਸਮੇਂ ਵਿੱਚ ਰਾਜ ਦੇ ਬੱਚਿਆਂ ਦੇ ਚਮਕਦਾਰ ਭਵਿੱਖ ਦੀ ਨ...
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

local news
ਫਿਰੋਜ਼ਪੁਰ, 21 ਅਪ੍ਰੈਲ 2026.     ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ|             ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ&nb...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

local news
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਪਲੇਸਮੈਂਟ ਅਫਸਰ ਸ੍ਰੀ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜ਼ਰ ਦੀ ਅਸਾਮੀ ਲਈ ਇੰਟਰਵਿਊ ਕਰਵਾਏ ਗਏ। ਕੈਂਪ ਵਿੱਚ ਕੁੱਲ 87 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ। ਪਲੇਸਮੈਂਟ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ 51 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।...
ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

local news
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਸਾਲ ਦੌਰਾਨ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਝੁੱਗੀਆਂ-ਝੋਪੜੀਆਂ, ਕਬਾੜ ਦੀਆਂ ਦੁਕਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਫੋਗਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨਿਆ ਦੇ ਕੇਸਾਂ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਮਿਲਜੁਲ ਕੇ ਕੰਮ ਕਰਨਾ ਲਾਜ਼ਮੀ ਹੈ।ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੁਖਾਰ ਦੇ ਮਾਮਲਿਆਂ ਦੀ ਸਮੇਂ-ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਸੁਨਿਸ਼ਚਿਤ ਕੀਤੀ ਜਾਵੇ। ਇਸ ਦੇ ਨਾਲ ਹੀ ਭੱਠਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ...
ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ

local news
ਤਰਨ ਤਾਰਨ/ਪੱਟੀ, 20 ਅਪ੍ਰੈਲ :          ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲੱਗਭਗ 45,000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ...
ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ

local news
ਜਲੰਧਰ, 20 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695 ਮੀਟ੍ਰਿਕ ਟਨ, ਪਨਸਪ ਵੱਲੋਂ 16,053 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15,477 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,615 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 105 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 214 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ। ਕਣਕ ਦੇ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ ਲਈ 79 ਰੈਗੂਲਰ...