Saturday, June 20
Shadow

local news

ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

local news
ਸ੍ਰੀ ਮੁਕਤਸਰ ਸਾਹਿਬ 13 ਅਪ੍ਰੈਲ  - ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ।   ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਟਰਾਂਸਪੋਰਟਾਂ ਅਤੇ ਢੋਆ ਢੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦਾ ਭੰਡਾਰਨ ਕਰਨ ਲਈ ਢੁਕਵੀਆਂ ਥਾਵਾਂ ਦਾ ਅਗੇਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਹਨਾਂ ਸਬੰਧਿਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿੱਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ । ਉਹਨਾਂ ਜ਼ਿਲ੍ਹੇ ਦੇ ਖੁਰਾਕ ਅਤੇ ਸਿਵਿਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀ...
ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

local news
ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ 'ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ 'ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੁੱਲਰ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਟਰੇਡਰਜ਼ ਵੱਲੋਂ ਦਰਪੇਸ਼ ਸਮੱਸਿਆਵਾਂ ਅਤੇ ਟਰੇਡਰਜ਼ ਕਮਿਸ਼ਨ ਪਾਸੋਂ ਪ੍ਰਾਪਤ ਸ਼ਿਕਾਇਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸ਼ਿਕਾਇਤ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟਰੇਡਰਜ਼ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰੱਖਦਿਆਂ ਕਾਰਵਾਈ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਦ...
ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ

ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ

local news
ਹੁਸ਼ਿਆਰਪੁਰ, 13 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 14 ਵਿੱਚ ਦੇਸ਼ ਭਗਤ ਕਾਲਜ ਤੋਂ ਨਿਊ ਫਤਿਹਗੜ੍ਹ ਤੱਕ ਲੋਕਾਂ ਦੀ ਸਹੂਲਤ ਲਈ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋ ਗਿਆ ਹੈ।ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਜਾਰੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਵਿਧਾ ਮਿਲੇਗੀ ਸਗੋਂ ਸਥਾਨਕ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਵੀ ਸੁਧਾਰ ਹੋਵੇਗਾ।ਪ੍ਰੋਗਰਾਮ ਦੌਰਾਨ ਵਾਰਡ ਨੰਬਰ 14 ਦੇ ਕੌਂਸਲਰ ਬਲਵਿੰਦਰ ਬਿੰਦੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋ ਗਈ ਹੈ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੰਦਨ ਲੱਕੀ, ਨਰੇਸ਼ ਕੁਮਾਰ...
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

local news
ਬਰਨਾਲਾ, 12 ਅਪ੍ਰੈਲ       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।  ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ  ...
ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ  ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ

local news
ਫਾਜ਼ਿਲਕਾ, 12 ਅਪ੍ਰੈਲ ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀ...
ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

local news
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ" ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ...
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

local news
ਫਰੀਦਕੋਟ, 11 ਅਪ੍ਰੈਲ 2026  ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ  ਦੀਆਂ ਤਿੰਨ ਨਗਰ ਕੌਂਸਲਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ।  ਉਹਨਾਂ ਦੱਸਿਆ ਕਿ ਨਗਰ ਕੌਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ   ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

local news
ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ।   ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੀਤੇ ਗਏ ਯਤਨਾਂ ਨੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਸਿੰਘ ਸਾਹਿਬ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨੂੰ ਇਸ ਸਫਲਤਾ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਇਹ ਪਹਿਲ ਵਾਤਾਵਰਣ ਦੀ ਸੁਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ।       ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੇ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਵੀ ਇਹ ਯਤਨ ਜਾਰੀ ਰੱਖੇ ਜਾਣ। ਖਾਸ ਤੌਰ ‘ਤੇ ਤਖਤ ਸ੍...
ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

local news
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ  ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ,  ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ  ਗਏ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕ...
ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

local news
ਤਰਨ ਤਾਰਨ, 11 ਅਪ੍ਰੈਲ :          ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠ...