Monday, August 3
Shadow

local news

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 13 ਜੁਲਾਈ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ ਵਿਖੇ ਰੋਜ਼ਾਨਾ ਸਵੇਰੇ ਅਤੇ ਸ਼ਾਮ 72 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁੱਲ 17,067 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਯੋਗ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਦੀਆਂ ਵੱਖ-ਵੱਖ ਥਾਵਾਂ ’ਤੇ 15 ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆ...
ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ 13 ਜੁਲਾਈ                   ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ  ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।                 ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਇਆ ਜਾਵੇਗਾ।               ਇਸ ਮੌਕੇ ਡਿਪ...
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ

local news
ਰੂਪਨਗਰ, 13 ਜੁਲਾਈ: ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਕੇਂਦਰ ਦੀ ਸਿਫ਼ਾਰਸ਼ 'ਤੇ ਜ਼ਿਲ੍ਹੇ ਦੀਆਂ ਦੋ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਰਾਜ-ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਪੇਂਡੂ ਖੇਤਰ ਦੀਆਂ ਮਹਿਲਾਵਾਂ ਦੀ ਮਿਹਨਤ, ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਖੇਤੀਬਾੜੀ ਵਿੱਚ ਉਨ੍ਹਾਂ ਦੇ ਵਧਦੇ ਯੋਗਦਾਨ ਦਾ ਪ੍ਰਤੀਕ ਹੈ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਗਿਆਨਕ ਜਾਣਕਾਰੀ, ਤਕਨੀਕੀ ਸਲਾਹ ਅਤੇ ਸਿਖਲਾਈ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਰਹਿਨੁਮਾਈ ਸਦਕਾ ਕਈ ਕਿਸਾਨ ਅਤੇ ਕਿਸਾਨ ਬੀਬੀਆਂ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਸਫ਼ਲਤਾ ਹਾਸਲ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਹਾਦਰਪੁਰ ਪਿੰਡ ਦੀ ਸ਼੍ਰੀਮਤੀ ਕੁਲਦੀਪ ਕੌਰ, ਜੋ ਆਰ.ਐੱਸ. ਡੇਅਰੀ ਫਾਰਮ ...
ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਘੱਗਰ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ

ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਘੱਗਰ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ

local news
ਮੂਨਕ/ ਸੰਗਰੂਰ, 13 ਜੁਲਾਈ ਪ੍ਰਸ਼ਾਸਨ ਵੱਲੋਂ ਘੱਗਰ ਸਬੰਧੀ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਖ ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਮਕਰੌੜ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਘੱਗਰ ਦਰਿਆ ਦੇ ਜ਼ਿਲ੍ਹੇ ਦੇ ਅੰਦਰ ਪੈਂਦੇ ਬੰਨ੍ਹਾਂ ਦਾ ਦੌਰਾ ਕੀਤਾ ਗਿਆ ਹੈ ਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਤੇ ਲੋਕਾਂ ਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਮਿੱਟੀ ਦੇ ਥੈਲਿਆਂ, ਜਾਲਾਂ ਸਮੇਤ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿੱਟੀ ਪਾ ਕੇ ਬੰਨ੍ਹਾਂ ਨੂੰ ਮਜ਼ਬੂਤ ਅਤੇ ਪਹਿਲਾਂ ਨਾਲੋਂ ਲਗਭਗਦੋ-ਦੋ ਫੁੱਟ ਉੱਚਾ ਕਰ ਦਿੱਤਾ ਗਿਆ ਹੈ ਤਾਂ ਜੋ ਪਾਣੀ ਦਾ ਪੱਧਰ ਵਧਣ 'ਤੇ ਵੀ ਆਸ-ਪਾਸ ਦੇ ਇਲਾਕਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਇ...
ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

local news
ਬਰਨਾਲਾ, 11 ਜੁਲਾਈ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਬਰਨਾਲਾ ਵਿਖੇ 'ਵਿਸ਼ਵ ਆਬਾਦੀ ਦਿਵਸ' ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਆਬਾਦੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ 20 ਜੁਲਾਈ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਜੱਚਾ-ਬੱਚਾ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਵਿਆਹੇ ਜੋੜਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਵਾਰ ਵਿਸ਼ਵ ਆਬਾਦੀ ਦਿਵਸ ਦੀ ਮੁਹਿੰਮ “ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ” ਸਲੋ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

local news
ਮਾਲੇਰਕੋਟਲਾ 11 ਜੁਲਾਈ:                 ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁੱਖ ਮੰਤਰੀ ਪੰਜਾਬ ਸ੍ਰਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਦਿਖਾਉਣ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਸਤਿਗੁਰ ਰਵਿਦਾਸ ਜੀ ਦੀ ਜੀਵਨੀ, ਬਾਣੀ, ਹੱਕਸੱਚ ਦੇ ਰਾਹ ਤੇ ਚਲਣ, ਮਨੁੱਖਤਾ ਦੀ ਸੇਵਾ ਲਈ ਕੀਤੇ ਮਹਾਨ ਕਾਰਜਾਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆ ਪ੍ਰੇਰਣਾ ਲੈ ਸਕਣ।                 ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕੀਤਾ। ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹੇ ਦੇ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਡਾਕੂਮੈਂਟਰੀ ਸ਼ੋਅ ਹੋਏ...
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

local news
ਰੂਪਨਗਰ, 11 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ (ਐੱਸ.ਆਈ.ਆਰ.-2026) ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਅਪਡੇਟ ਕਰਨ ਦਾ ਕੰਮ ਪੰਜਾਬ ਭਰ ਵਿੱਚ ਜੰਗੀ ਪੱਧਰ 'ਤੇ ਜਾਰੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਅਧੀਨ ਆਉਂਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ 'ਤੇ 11 ਅਤੇ 12 ਜੁਲਾਈ 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਅਮਨਦੀਪ ਬਾਂਸਲ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਹਲਕਾ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਚਮਕੌਰ ਸਾਹਿਬ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਅਤੇ ਸਕੂਲਾਂ ਵਿੱਚ ਨਿਯੁਕਤ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਇਨ...
ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ ‘ਚ ਬਣੇ ਬੂਥਾਂ ਦਾ ਦੌਰਾ

ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ ‘ਚ ਬਣੇ ਬੂਥਾਂ ਦਾ ਦੌਰਾ

local news
ਤਰਨ ਤਾਰਨ, 11 ਜੁਲਾਈ - ਪੰਜਾਬ ਭਰ ਵਿੱਚ ਐਸ.ਆਈ.ਆਰ 2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਹਰੇਕ ਬੂਥ ਉੱਪਰ ਲਗਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਭਰ ਦੇ ਬੂਥਾਂ ਉੱਪਰ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹਰੇਕ ਬੂਥ ਉੱਪਰ ਡਿਊਟੀ 'ਤੇ ਤਾਇਨਾਤ ਬੀ.ਐਲ.ਓ ਦੇ ਨਾਲ ਅਧਿਆਪਕਾਂ ਦੀ ਦੋ ਰੋਜ਼ਾ ਵਿਸ਼ੇਸ਼ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾ ਸਕੇ। ਬੀ.ਐਲ.ਓ ਅਤੇ ਅਧਿਆਪਕਾਂ ਦੇ ਕੰਮ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬੂਥਾਂ ਦਾ ਨਿਰੀਖਣ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਬੂਥ...
ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ

ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ

local news
ਦੋਦਾ   /ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਦੋਦਾ ਅਤੇ ਭਲਾਈਆਣਾ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਡਾਕੂਮੈਂਟਰੀ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਅ...
ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

ਐੱਸ.ਆਈ.ਆਰ. ਤਹਿਤ 11 ਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

local news
ਰੂਪਨਗਰ, 10 ਜੁਲਾਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 11 ਅਤੇ 12 ਜੁਲਾਈ, 2026 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਹਰ ਰੋਜ਼ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ...