Saturday, June 20
Shadow

local news

ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ

local news
ਦਿੜ੍ਹਬਾ, 05 ਅਪ੍ਰੈਲ- ਵਿੱਤ ਮੰਤਰੀ, ਪੰਜਾਬ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸੜਕਾਂ ਦਾ ਜਾਲ ਵਿਛਾ ਕੇ ਅਤੇ ਸੜਕਾਂ ਦੀ ਕਾਇਆ ਕਲਪ ਕਰ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉੱਤੇ ਮੁੜ ਲਿਆਂਦਾ ਗਿਆ ਹੈ। ਪੰਜਾਬ ਦਾ ਕੋਈ ਪਿੰਡ ਜਾਂ ਅਜਿਹਾ ਸ਼ਹਿਰ ਨਹੀਂ ਜਿਹੜਾ ਕਿ ਸੜਕੀ ਮਾਰਗ ਨਾਲ ਜੋੜਨ ਤੋਂ ਰਹਿ ਗਿਆ ਹੋਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਕਮਾਲਪੁਰ ਵਿਖੇ ਦਿੜ੍ਹਬਾ ਤੋਂ ਕਮਾਲਪੁਰ, ਦਿਆਲਗੜ੍ਹ ਤੋਂ ਕਮਾਲਪੁਰ ਅਤੇ ਕਮਾਲਪੁਰ ਤੋਂ ਬਘਰੌਲ ਤਕ ਕਰੀਬ 20 ਕਰੋੜ ਰੁਪਏ ਦੀ ਲਾਗਤ ਨਾਲਬਣਨ ਜਾ ਰਹੀ 18 ਫੁੱਟੀ ਸੜਕ ਦਾ ਕੰਮ ਸ਼ੁਰੂ ਕਰਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੁਆਰਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸਪਨਾ ਸੱਚ ਹੁੰਦਾ ਨਜ਼ਰ ਆ ਰਿਹਾ ਹੈ। ਉਹਨਾਂ ਦੀ ਦੂਰਦਰਸ਼ੀ ਸੋਚ ਸਦਕਾ ਹਰ ਇੱਕ ਪਿੰਡ ਅਤੇ ਸ਼ਹਿਰ ਨੂੰ ਸੜਕੀ ਮਾਰਗ ਨਾਲ ਜੋੜਨ ਤੇ ਸੜਕਾਂ ਦੀ ਕਾਇਆ ਕਲਪ ਦਾ ਉਪਰਾਲਾ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਹੜੀ ਸੜਕ ਦਾ ਅੱਜ ਕੰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

local news
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ...
ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

local news
ਹੰਡਿਆਇਆ/ਬਰਨਾਲਾ, 5 ਅਪ੍ਰੈਲ-    "ਸਿਹਤਮੰਦ ਬਰਨਾਲਾ" ਦਾ ਸੁਨੇਹਾ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ (ਐਮ.ਟੀ.ਆਈ.ਐਸ) ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਉਪਰਾਲੇ ਤਹਿਤ ਮੈਰਾਥਨ ਕਰਵਾਈ ਗਈ। ਇਸ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਦੌੜ ਦਾ ਆਗਾਜ਼ ਐਮ.ਟੀ.ਆਈ.ਐਸ ਹੰਡਿਆਇਆ ਤੋਂ ਹੋਇਆ।     ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਹਨਾਂ ਨੇ ਜਿੱਥੇ ਖੁਦ ਇਸ ਮੈਰਾਥਨ ਵਿਚ ਹਿੱਸਾ ਲਿਆ, ਓਥੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡ ਗਤੀਵਿਧਿਆਂ ਨਾਲ ਜੁੜਨ ਨਾ ਸੁਨੇਹਾ ਦਿੱਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਫ਼ੋ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ ਤਪਾ ਸ੍ਰੀ ਆਯੂਸ਼ ਗੋਇਲ ਅਤੇ ਐੱਸ.ਡੀ.ਐੱਮ ਮਹਿਲ...
ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ (            ) - ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

local news
ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਪੀਕਰ ਸ. ਸੰਧਵਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

local news
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਡੀ.ਆਈ.ਕੇ-7 ਪਾਈਪ ਰਾਈਜਿੰਗ ਮੇਨ ਪਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਡਰੇਨਜ ਅਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਜੈਤੋ ਅਧੀਨ ਕਰੀਬ 5 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਇੰਟਰਲਾਕਿੰਗ ਟਾਇਲਾਂ, ਰੋਡ ਗਲੀ ਚੈਂਬਰਾਂ ਦੀ ਉਸਾਰੀ, ਸੜਕਾਂ ਦੀ ਸੁਧਾਰ ਅਤੇ ਸੀਸੀਟੀਵੀ ਕੈਮਰਿਆਂ ਦੀ ਸਥਾਪਨਾ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ...
ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

local news
ਸੰਗਰੂਰ, 04 ਅਪ੍ਰੈਲ ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ। ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ 'ਤੇ Environment (Protection) Act, 1986 ਅਤੇ Noise Pollution (Regulati...
ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

local news
ਤਰਨ ਤਾਰਨ, 3 ਅਪ੍ਰੈਲ :       ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਹਰ ਸਾਲ ਵੱਡੀ ਮਾਤਰਾ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ  ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਇਸ ਸਮੱਸਿਆ ਦਾ ਇਕ ਪ੍ਰਭਾਵਸ਼ਾਲੀ ਹੱਲ ਪਰਾਲੀ ਤੋਂ ਪੈਲਟ ਬਣਾਉਣ ਵਾਲੇ ਯੂਨਿਟਾਂ ਦੀ ਸਥਾਪਨਾ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਨਾ ਸਿਰਫ਼ ਵਾਤਾਵਰਨ ਨੂੰ ਸੁਰੱਖਿਅਤ ਬਣਾਉਂਦੀ ਹੈ, ਸਗੋਂ ਕਿਸਾਨਾਂ ਅਤੇ ਉਦਯੋਗਾਂ ਲਈ ਵਧੀਆ ਆਮਦਨ ਦਾ ਸਰੋਤ ਵੀ ਬਣ ਰਹੀ ਹੈ। ਪੈਲਟ ਛੋਟੇ-ਛੋਟੇ ਠੋਸ ਈਂਧਨ ਦੇ ਟੁਕੜੇ ਹੁੰਦੇ ਹਨ, ਜੋ ਪਰਾਲੀ ਨੂੰ ਪ੍ਰੈੱਸ ਕਰਕੇ ਬਣਾਏ ਜਾਂਦੇ ਹਨ। ਇਹ ਪੈਲਟ ਥਰਮਲ ਪਾਵਰ ਪਲਾਂਟਾਂ, ਬਾਇਲਰਾਂ ਅਤੇ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੇ ਬਦਲ ਵਜੋਂ ਵਰਤੇ ਜਾਂਦੇ ਹਨ। ਸਰਕਾਰ ਵੀ ਇਸ ਉਪਰਾਲੇ ਨੂੰ ਪ੍ਰੋਤਸਾਹਿਤ ਕਰ ਰਹੀ ਹੈ ਅਤੇ ਕਈ ਸਕੀਮਾਂ ਰਾਹੀਂ ਸਬਸਿਡੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਭੈਣੀ ਸਾਹਿਬ ਵਿੱਚ ਬੀ.ਡੀ.ਪੀ.ਓ ਦਫਤਰ ਦਾ ਕੀਤਾ ਗਿਆ ਉਦਘਾਟਨ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਭੈਣੀ ਸਾਹਿਬ ਵਿੱਚ ਬੀ.ਡੀ.ਪੀ.ਓ ਦਫਤਰ ਦਾ ਕੀਤਾ ਗਿਆ ਉਦਘਾਟਨ

local news
ਭੈਣੀ ਸਾਹਿਬ (ਲੁਧਿਆਣਾ), 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬਲਾਕ ਕੂੰਮ ਕਲਾਂ ਨਵਾਂ ਬਣਾਇਆ ਗਿਆ ਹੈ। ਇਸ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੂੰਮ ਕਲਾਂ ਦਾ ਦਫਤਰ ਸ੍ਰੀ ਭੈਣੀ ਸਾਹਿਬ ਦੀ ਪਵਿੱਤਰ ਧਰਤੀ 'ਤੇ ਖੋਲਿਆ ਗਿਆ ਹੈ। ਇਸ ਦਫਤਰ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ। ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਜੀ ਦੀ ਵਰਸੋਈ ਪਵਿੱਤਰ ਧਰਤੀ 'ਤੇ ਪੰਜਾਬ ਸਰਕਾਰ ਵੱਲੋਂ ਬੀ.ਡੀ.ਪੀ.ਓ ਦਫਤਰ ਕੂੰਮ ਕਲਾਂ ਖੋਲਣ 'ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਪੰਚਾਇਤਾਂ ਨੂੰ ਪਿੰਡ ਦੇ ਕੰਮਾਂ ਲਈ ਲੁਧਿਆਣੇ ਜਾਣਾ ਪੈਂਦਾ ਸੀ ਪਰ ਹੁਣ ਨਵਾਂ ਬਲਾਕ ਕੂੰਮ ਕਲਾਂ ਬਣਨ ਨਾਲ ਪੰਚਾਇਤਾਂ ਨੂੰ ਕੰਮ ਕਰਵਾਉਣ ਵਿੱਚ ਸੌਖ ਹੋਵੇਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਬੀ.ਡੀ.ਪੀ.ਓ ਕੂੰਮ ਕਲਾਂ ਰਾਜਵਿੰਦਰ ਸਿੰਘ ਨੂੰ...
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

local news
ਸਰਦੂਲਗੜ੍ਹ/ਮਾਨਸਾ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ  ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘...