ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ
ਮਾਲੇਰਕੋਟਲਾ, 31 ਮਾਰਚ - ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੇਕਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤੀ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ...








