ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ
ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਇਲਾਜ ਅਤੇ ਜ਼ਰੂਰੀ ਟੈਸਟ ਦੀ ਸਹੂਲਤ ਪ੍ਰਾਪਤ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਬਿਹਤਰ ਡਾਕਟਰੀ ਸਲਾਹ ਮਿਲ ਰਹੀ ਹੈ। ਸਰਕਾਰ ਦਾ ਟੀਚਾ ਹਰ ਪਿੰਡ ਅਤੇ ਮੁਹੱਲੇ ਤੱਕ ਵਿਸ਼ਵ ਪੱਧਰੀ ਸਿਹ...








