Saturday, June 20
Shadow

local news

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

local news
ਲੁਧਿਆਣਾ, 23 ਮਾਰਚ (000) - ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ...
ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ

ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ

local news
ਲਹਿਰਾਗਾਗਾ/ ਮੂਨਕ, 23 ਮਾਰਚ- ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲਾਂ 04 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦੇ ਕਿਨਾਰੇ ਮਜ਼ਬੂਤ ਕੀਤੇ ਗਏ ਸਨ, ਜਿਸ ਸਦਕਾ ਸਾਲ 2025 ਦੌਰਾਨ ਆਏ ਹੜ੍ਹਾਂ ਦੌਰਾਨ ਭਾਵੇਂ ਘੱਗਰ ਦਰਿਆ ਲਗਾਤਾਰ 10 ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਦਾ ਰਿਹਾ ਪਰ ਲੋਕ ਘੱਗਰ ਦੀ ਮਾਰ ਬਚੇ ਰਹੇ। ਇਸ ਤੋਂ ਪਹਿਲਾਂ ਨਹਿਰੀ ਪਾਣੀ ਦੀ ਸਪਲਾਈ, ਨਹਿਰਾਂ ਦੇ ਨਵੀਨੀਕਰਨ ਅਤੇ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 01.44 ਲੱਖ ਕਰੋੜ ਰੁਪਏ ਦੀ ਵਸੂਲੀ ਦੇ ਪੇਸ਼ ਕੀਤੇ ਦਾਅਵੇ ਸਮੇਤ ਪਿਛਲੇ ਚਾਰ ਸਾਲ ਦੌਰਾਨ ਕੀਤੇ ਕਾਰਜਾਂ ਬਾਰੇ ਲਹਿਰਾਗਾਗਾ ਸਥਿਤ ਆਪਣੇ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹ...
ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ :  ਮੋਹਿੰਦਰ ਭਗਤ

ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ :  ਮੋਹਿੰਦਰ ਭਗਤ

local news
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ। ਸਥਾਨਕ ਰੈੱਡ ਕਰਾਸ ਭਵਨ ਤੋਂ 7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸਰੋ ਵਰਗੀਆਂ ਸੰਸਥਾਵਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧੇਗੀ। ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਯਾਤਰਾ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਵਿੱਦਿਅਕ ਬੁਨਿਆਦੀ ਢਾਂਚੇ ਨੂੰ...
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ

local news
ਮਾਨਸਾ, 23 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਐਸਐਸਪੀ ਭਾਗੀਰਥ ਸਿੰਘ ਮੀਨਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਜਿੰਦਰ ਜਾਫਰੀ ਸਮੇਤ ਹੋਰ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਸੰਜੀਦਗੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਅਧਿਕਾਰੀਆਂ ਨਾਲ ਇਹ ਵਿਉਂਤਬੰਦੀ ਕੀਤੀ ਸੀ ਕਿ ਕਿਵੇਂ ਨਸ਼ੇ ਦੇ ਲੱਕ ਨੂੰ ਤੋੜਿਆ ਜਾ ਸਕਦਾ ਹੈ ਅਤੇ ਮੁੱਖ ਮੰਤ...
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਪੁਸਤਕ ਪ੍ਰਦਰਸ਼ਨੀ ਆਯੋਜਿਤ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਪੁਸਤਕ ਪ੍ਰਦਰਸ਼ਨੀ ਆਯੋਜਿਤ

local news
ਰੂਪਨਗਰ, 23 ਮਾਰਚ: ਲੈਮਰਨ ਯੂਨੀਵਰਸਿਟੀ ਵਿਖੇ ਮਸ਼ਾਲ ਏ ਹਿੰਦ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਵੱਲੋਂ ਪੁਸਤਕਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਨੇ ਸਮਾਗਮ ਦੀ ਸ਼ੋਭਾ ਵਿੱਚ ਹੋਰ ਜਿਆਦਾ ਵਾਧਾ ਕਰ ਦਿੱਤਾ। ਯੂਨੀਵਰਸਿਟੀ ਦੇ ਨੌਜਵਾਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਉਨ੍ਹਾਂ ਨੇ ਪੰਜਾਬੀ ਸਾਹਿਤ ਨਾਲ ਸੰਬੰਧਿਤ ਕਿਤਾਬਾਂ ਵਿੱਚ ਖਾਸ ਦਿਲਚਸਪੀ ਦਿਖਾਈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਵੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਕਿਤਾਬਾਂ ਦੀਆਂ ਬਹੁਤ ਹੀ ਵਾਜਬ ਤੇ ਸਸਤੀ ਕੀਮਤਾਂ ਨੂੰ ਵੇਖ ਕੇ ਪ੍ਰਸ਼ੰਸਾ ਕੀਤੀ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੂੰ ਉੱਚ ਦਰਜੇ ਦਾ ਸਾਹਿਤ ਘੱਟ ਕੀਮਤਾਂ ‘ਤੇ ਉਪਲਬਧ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਹੋਰ ਪ੍ਰੋਤਸਾਹਨ ਮਿਲਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਦੇ ਕਰਮਚਾਰੀ ਕੁਲਵੰਤ ਸਿੰਘ ਵੱਲੋਂ ਕਿਤਾਬਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ...
ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ 

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ 

local news
ਰੂਪਨਗਰ, 22 ਮਾਰਚ: ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ.ਐਨ. ਐਮ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ 'ਤੰਦਰੁਸਤ ਮੂੰਹ, ਖੁਸ਼ਹਾਲ ਜ਼ਿੰਦਗੀ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੰਡੇ ਗਏ। ਇਸ ਤੋਂ ਇਲਾਵਾ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ ਅਤੇ 149 ਵਿਦਿਆਰਥੀਆਂ ਦੀ ਜਾਂਚ ਕੀਤੀ ਗਈ ਅਤੇ ਇਲਾਜ ਲਈ ਮਾਰਗਦਰਸ਼ਨ ਕੀਤਾ ਗਿਆ। ਇਸ ਮੌਕੇ ਐਮਡੀਐਸ (ਪੀਡੀਆਟ੍ਰਿਕ ਅਤੇ ਪ੍ਰੀਵੈਂਟਿਵ ਡੈਂਟਿਸਟਰੀ) ਡਾ. ਰਿੱਕੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਦੰਦ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦ...
ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ

local news
ਲਹਿਰਾਗਾਗਾ, 22 ਮਾਰਚ: ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਅਤੇ ਲੋਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੀਬਾ ਕੈਂਪਸ, ਲਹਿਰਾਗਾਗਾ ਵਿਖੇ ਕਰਵਾਏ ਤਿੰਨ ਰੋਜ਼ਾ ਵਿਰਾਸਤੀ ਅਤੇ ਸਿਰਜਣਾਤਮਕ ਮੇਲਾ ‘ਸਹੁੰ ਪੰਜਾਬ ਦੀ’ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਮੇਲੇ ਦੇ ਸਮਾਪਨ ਸਮਾਗਮ ਦੌਰਾਨ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਸੂਬੇ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਕਲਾਕਾਰਾਂ ਵੱਲੋਂ ਪੇਸ਼ ਕੀਤੀਆਂ ਰਚਨਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ ਹੈ ਅਤੇ ਅਜਿਹੇ ਮੇਲੇ ਇਸ ਅਮੋਲ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹ...
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ

local news
ਗੁਰਦਾਸਪੁਰ, 22 ਮਾਰਚ (  ) ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਬਾਜ਼ਾਰ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐੱਸ.ਡੀ.ਐੱਮ. ਅਨੁਪ੍ਰੀਤ ਕੌਰ ਰੰਧਾਵਾ ਅਤੇ ਸਿਮਰਜੀਤ ਸਿੰਘ ਚੇਅਰਮੈਨ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਮੌਜੂਦ ਸਨ। ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ, ਇਸੇ ਕੜੀ ਤਹਿਤ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜਾ ਸਕੇ ਅਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ, ਵਿਕਾਸ ਕੰਮਾਂ ਦਾ ਕੈਲੰਡਰ ਜਾਰੀ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ, ਵਿਕਾਸ ਕੰਮਾਂ ਦਾ ਕੈਲੰਡਰ ਜਾਰੀ

local news
ਕੋਟਕਪੂਰਾ, 21 ਮਾਰਚ (- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਸੰਧਵਾਂ ਆਪਣੇ ਗ੍ਰਹਿ ਵਿੱਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਯੂਥ ਆਗੂਆਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਪਾਰਟੀ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਸਰਾਹਿਆ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਪਾਰਟੀ ਦੀ ਮਜ਼ਬੂਤ ਨੀਂਹ ਹਨ ਅਤੇ ਨੌਜਵਾਨਾਂ ਦੀ ਭੂਮਿਕਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜੜਾਂ ਤੱਕ ਪਹੁੰਚਾਉਣ ਵਿੱਚ ਅਹਿਮ ਹੈ। ਉਨ੍ਹਾਂ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੋਰ ਵੱਧ ਤਨਦੇਹੀ ਨਾਲ ਲੋਕਾਂ ਵਿੱਚ ਜਾ ਕੇ ਸਰਕਾਰ ਦੇ ਕੀਤੇ ਕੰਮਾਂ ਬਾਰੇ ਜਾਣਕਾਰੀ ਪਹੁੰਚਾਉਣ। ਉਨ੍ਹਾਂ ਪਾਰਟੀ ਸਾਹਮਣੇ ਆ ਰਹੀਆਂ ਚੁਣੌਤੀਆਂ ਬਾਰੇ ਵੀ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਨ੍ਹਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਯੂਥ ਵਿੰਗ ਨੂੰ ਅੱਗੇ ਆਉਣਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਚ...
ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ

ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ

local news
ਹੁਸ਼ਿਆਰਪੁਰ, 21 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਜਲ ਸ਼ਕਤੀ ਕੇਂਦਰ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸ ਅਤੇ ਲੁਧਿਆਣਾ ਬੈਵਰੇਜ ਕੰਪਨੀ ਦੇ ਸਹਿਯੋਗ ਨਾਲ ਵਿਸ਼ਵ ਜਲ ਦਿਵਸ ਮਨਾਇਆ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪਾਣੀ ਦੀ ਵੱਧ ਤੋਂ ਵੱਧ ਬੱਚਤ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ ਅਤੇ ਘੱਟ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਦੀ ਪੈਦਾਵਾਰ ਨੂੰ ਤਰਜੀਹ ਦਿੱਤੀ ਜਾਵੇ।           ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰੀ ਗਿਣਤੀ ਕਿਸਾਨਾਂ ਦੀ ਮੌਜੂਦਗੀ ਵਿਚ ਮਨਾਏ ਗਏ ਵਿਸ਼ਵ ਜਲ ਦਿਵਸ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਾਣੀ ਦੀ ਲੋੜ ਅਨੁਸਾਰ ਵਰਤੋਂ ‘ਤੇ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਪਾਣੀ ਦੀ ਸੰਭਾਲ ਅਤੇ ਬੱਚਤ ਦਾ ਗੂੜਾ ਸਬੰਧ ਹੈ ਜਿਸ ਲਈ ਕਿਸਾਨਾਂ ਨੂੰ ਘੱਟ ਪਾਣੀ...