Saturday, June 20
Shadow

local news

ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ

local news
ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।           ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰ ਖੇਤਰ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਅਥਾਹ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਨੂੰ ਤਵੱਜੋਂ ਦਿੰਦਿਆਂ ਪੰਜਾਬ ਸਰਕਾਰ ਨੇ ਆਮ ਲੋਕਾਂ ਲਈ ਵੱਡੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਹੈ ਅਤੇ ਆਉਂਦੇ ਸਮੇਂ ਵਿਚ ਵੀ ਇਹ ਲੜੀ ਇਸੇ ਤਰ੍ਹਾਂ ਬਰਕਰਾਰ ਰਹੇਗੀ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਛੱਪੜ ਦੇ ਨਵੀਨੀਕਰਨ ਅਤੇ ਬਾਕੀ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡ ਦੀ ਨ...
ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ

ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ

local news
ਮਾਨਸਾ, 19 ਮਾਰਚ: ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਅਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਨਸਾ ਅੰਦਰ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਵਿੱਚ ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਏਰੀਆ ਦੀ ਚੈਕਿੰਗ ਕੀਤੀ ਗਈ। ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਦੇ ਅਧੀਨ ਆਉਂਦੇ ਇਲਾਕਿਆਂ ਵਿਚ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸੁਭਾ 11.00 ਵਜੇ ਤੋ ਦੁਪਹਿਰ 02.00 ਵਜੇ ਤੱਕ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 21 ਪੁਲਿਸ ਪਾਰਟੀਆਂ ਜਿੰਨਾ ਵਿਚ 02 ਐਸ.ਪੀ, 07 ਡੀ.ਐਸ.ਪੀ, 12 ਮੁੱਖ ਅਫਸਰਾਂ ਸਮੇਤ ਕੁੱਲ 246 ਪੁਲਿਸ ਕਰਮਚਾਰੀਆ ਨੇ ਭਾਗ ਲਿਆ। ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੌਰਾਨ 06 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੱਧ ਐਨ.ਡੀ.ਪੀ.ਐਸ ਐਕਟ/ਬੀ.ਐਨ.ਐਸ ਤਹਿਤ 05 ਮੁਕੱਦਮੇ ਦਰਜ ਕਰਕੇ 14.50 ਗ੍ਰਾਮ ਹੈਰੋਇਨ, 54 ਨਸ਼ੀਲੀਆ ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

local news
ਕੋਟਕਪੂਰਾ, 19 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਰੋਡ ਨਜ਼ਦੀਕ ਬਾਬਾ ਮਿਲਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ ਦੀ ਮੁਰੰਮਤ, ਸਫਾਈ ਪ੍ਰਬੰਧ, ਪਾਰਕਿੰਗ ਦੀ ਸੁਵਿਧਾ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਤਰਜੀਹ ਦੇ ਅਧ...
ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ

ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ

local news
ਤਰਨ ਤਾਰਨ, 19 ਮਾਰਚ :       ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਹਿੱਤ ਵਿਚ ਚਲਾਈਆਂ ਜਾ ਰਹੀਆਂ ਹੋਰ ਸਕੀਮਾਂ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ ਕੈਂਪ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਫਾਰਮਰ ਰਜਿਸਟਰੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਯਾਦਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਕਿਸਾਨਾਂ ਨੂੰ ਹੀ ਪੀ.ਐਮ ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪ...
ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

local news
ਤਰਨ ਤਾਰਨ, 19 ਮਾਰਚ :          ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਡਾ.  ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨਤਾਰਨ ਦੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਫਾਸਟ ਫੂਡ ਵਸਤੂਆਂ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ। ਇਹ ਵਿਸ਼ੇਸ਼ ਜਾਂਚ ਮੁਹਿੰਮ ਐਫ.ਐਸ.ਓ ਸਾਕਸ਼ੀ ਖੋਸਲਾ ਅਤੇ ਜੇ.ਈ.ਪੀ.ਪੀ.ਸੀ.ਪੀ ਜਸਵਿੰਦਰ ਸਿੰਘ ਦੁਆਰਾ ਚਲਾਈ ਗਈ। ਟੀਮ ਨੇ ਸ਼ੇਖ ਚੱਕ, ਫਤਿਹਾਬਾਦ ਅਤੇ ਗੋਇੰਦਵਾਲ ਸਾਹਿਬ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ ਦੁਆਰਾ ਐਫ.ਬੀ.ਓਜ਼ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫ਼ਾਈ ਬਾਰੇ ਹਦਾਇਤਾਂ ਦਿੱਤੀਆਂ। ਇਸ ਦੌਰਾਨ ਮੋਮੋਜ਼, ਨੂਡਲਜ਼, ਸਪਰਿੰਗ ਰੋਲ ਅਤੇ ਚਾਪ ਦੇ 5 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ। ਇਸ ਮੌਕੇ ਸਾਰੇ ਫੂਡ ਕਾਰੋਬਾਰ ਸੰਚਾਲਕਾਂ, ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ ਨੂੰ ਕਾਰਟ/...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

local news
ਕੋਟਕਪੂਰਾ 18 ਮਾਰਚ - ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੇਲੇ ਸਾਡੇ ਸਮਾਜ ਨੂੰ ਇਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।  ਸਪੀਕਰ ਸ ਸੰਧਵਾਂ ਨੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਸੰਗਤ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਪੀ ਐਸ ਓ ਗੁਰਜੰਟ ਸਿੰਘ ਸੰਧੂ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਬੰਸ ਸਿੰਘ, ਗੁਰਭਜਨ ਸਿੰਘ, ਜਰਨੈਲ ਸਿੰਘ, ਕਰਨਵੀਰ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।...
ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ  ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ  ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

local news
ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।           ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

local news
ਸ੍ਰੀ ਮੁਕਤਸਰ ਸਾਹਿਬ, 18 ਮਾਰਚ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ ਵਿ...
ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ

ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ

local news
ਜਲਾਲਾਬਾਦ, 18 ਮਾਰਚ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ।ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ...
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ: ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖ਼ਲਾਈ) ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਹਾੜ੍ਹੀ ਦੀਆਂ ਫ਼ਸਲਾਂ ਦੀ ਹਾਲਤ ਠੀਕ ਹੈ।                  ...