Monday, August 3
Shadow

local news

ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਸਫ਼ਾਈ ਅਭਿਆਨ

ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਸਫ਼ਾਈ ਅਭਿਆਨ

local news
ਹੁਸ਼ਿਆਰਪੁਰ, 10 ਜੁਲਾਈ: ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ 9 ਜੁਲਾਈ ਨੂੰ ਸਵੇਰੇ ਨਗਰ ਨਿਗਮ ਦੇ ਅਧਿਕਾਰੀਆਂ, ਦਫ਼ਤਰੀ ਸਟਾਫ਼ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਦੁਸ਼ਹਿਰਾ ਗਰਾਊਂਡ ਵਿਖੇ ‘ਪਲਾਸਟਿਕ ਪਿਕਿੰਗ ਪਲੋਗਿੰਗ ਡਰਾਈਵ’ ਕਰਵਾਈ ਗਈ।ਇਸ ਮੁਹਿੰਮ ਵਿੱਚ ਸਰਕਾਰੀ ਕਾਲਜ ਦੇ ਲਗਭਗ 50 ਤੋਂ 60 ਵਿਦਿਆਰਥੀਆਂ ਨੇ ਆਪਣੇ ਪ੍ਰੋਫੈਸਰ ਰਣਜੀਤ ਅਤੇ ਪ੍ਰੋਫੈਸਰ ਅਸ਼ਵਨੀ ਦੀ ਅਗਵਾਈ ਹੇਠ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।ਮੁਹਿੰਮ ਦੌਰਾਨ ਇਕੱਠਾ ਕੀਤਾ ਗਿਆ ਪਲਾਸਟਿਕ ਮੁੜ ਵਰਤੋਂ (ਰੀਸਾਈਕਲਿੰਗ) ਲਈ ਐੱਮ.ਆਰ.ਐੱਫ. ਸੈਂਟਰ ਭੇਜਿਆ ਗਿਆ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਸਫ਼ਾਈ ਮੁਹਿੰਮਾਂ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।ਅੰਤ ਵਿੱਚ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।...
ਵਿਸ਼ੇਸ਼ ਗਹਿਰੀ ਸੁਧਾਈ: ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ: ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

local news
ਬਰਨਾਲਾ, 10 ਜੁਲਾਈ-    ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ  11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ। ਜਿਹੜੇ ਵੋਟਰਾਂ ਨੇ ਹੁਣ ਤੱਕ ਆਪਣੇ ਗਣਨਾ ਫਾਰਮ ਨਹੀਂ ਭਰੇ ਹਨ, ਉਹ ਇਨ੍ਹਾਂ ਕੈਂਪਾਂ ਵਿੱਚ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਗਣਨਾ ਫਾਰਮ ਭਰ ਕੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ ਐਲ ਓਜ਼ ਵੋਟਰਾਂ ਦੀ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ। ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਯੋਗ ਵੋਟਰ ਆਪਣਾ ਗਣਨਾ ਫਾਰਮ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ...
ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ

ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ

local news
ਸ਼੍ਰੀ ਅਨੰਦਪੁਰ ਸਾਹਿਬ  09 ਜੁਲਾਈ: ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਹਰਿੰਦਰ ਸਿੰਘ ਦੀ ਅਗਵਾਈ ਹੇਠ ਭਾਈ ਜੈਤਾ ਜੀ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।        ਇਸ ਮੌਕੇ ਡਾ.ਅਪਰਾਜਿਤਾ ਧਰਮਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਂਦਾ ਹੈ। ਇਸ ਦਾ ਉਦੇਸ਼ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਗਰਭਕਾਲ ਦੌਰਾਨ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ, ਸੰਤੁਲਿਤ ਖੁਰਾਕ, ਨਿਯਮਿਤ ਜਾਂਚ ਅਤੇ ਸਿਹਤਮੰਦ ...
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

local news
ਬਟਾਲਾ, 9 ਜੁਲਾਈ (   ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ, ਬਟਾਲਾ ਦੇ ਬਹਿਲੂਵਾਲ ਅਤ ਭਗਤਪੁਰ ਰਬਵਾਲਾ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯਾਤਰਾ ਨੂੰ ਦਰਸਾਉਂਦੀਆਂ ਡਾਕੂਮੈਂਟਰੀ ਸਕ੍ਰੀਨਿੰਗਾਂ ਕਰਵਾਈਆਂ ਗਈਆਂ। ਇਸ 30 ਮਿੰਟ ਦੀ ਡਾਕੂਮੈਂਟਰੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਹਾਜ਼ਰੀਨ ਨੇ ਬੜੀ ਦਿਲਚਸਪੀ ਅਤੇ ਸ਼ਰਧਾ ਭਾਵਨਾ ਨਾਲ ਡਾਕੂਮੈਂਟਰੀ ਦੇਖੀ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਅਧਿਆਤਮਿਕ ਯਾਤਰਾ 'ਤੇ ਚਾਨਣਾ ਪਾਇਆ ਗਿਆ, ਜਦੋਂ ਕਿ ਉਨ੍ਹਾਂ ਦੀਆਂ ਬਰਾਬਰੀ, ਸਮਾਜਿਕ ਨਿਆਂ, ਦਇਆ, ਨਿਮਰਤਾ ਅਤੇ ਪ੍ਰਮਾਤਮਾ ਪ੍ਰਤੀ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਵਿੱਚ ਗੁਰੂ ਜੀ ਦੇ ਵਿਤਕਰੇ, ਜਾਤ-ਪਾਤ ਅਤੇ ਸਮਾਜਿਕ ਅਸਮਾਨਤਾਵਾਂ ਤੋਂ ਮੁਕਤ ਸਮਾਜ ਦੇ ਸੰਕਲਪ ਨੂੰ ਵੀ ਖੂਬਸੂਰਤ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

local news
ਕੋਟਕਪੂਰਾ, 9 ਜੁਲਾਈ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਜ਼ੁਰਗਾਂ ਅਤੇ ਹਰ ਉਮਰ ਵਰਗ ਦੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਨਾਲ ਉਹ ਬਿਨਾਂ ਕਿਸੇ ਖਰਚ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਵਧੀਆ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ ...
ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

local news
ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ ਪਿੰਡ ਦੁਗਰੀ ਵਿਖੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖਾਂ ਦੀ ਕਾਸ਼ਤ ਦੇ ਮਹੱਤਵ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ (ਜ਼ੂਨੋਟਿਕ ਰੋਗਾਂ) ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਪ੍ਰਭਾਵਸ਼ਾਲੀ ਉਪਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਇਸ ਵਧ ਰਹੀ ਸਮੱਸਿਆ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਰੋਕਿਆ ਜਾ ਸਕੇ। ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖ ਲਗਾਏ ਗਏ ਅਤੇ ਪਸ਼ੂਆਂ ਤੇ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਦਰਸ਼ਨੀ ਰਾਹੀਂ ਵੱਖ-ਵੱਖ ਤਕਨੀਕਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

local news
 ਫਾਜ਼ਿਲਕਾ 8  ਜੁਲਾਈ-                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ  ਆਲਮਸ਼ਾਹ ਤੋਂ  ਬੱਸ ਧਾਰਮਿਕ ਤੀਰਥ ਸਥਾਨਾਂ ਯਾਤਰਾ ਰਵਾਨਾ ਕੀਤੀਆਂ।ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ।ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|            ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 8 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱ...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ

local news
ਕੋਟਕਪੂਰਾ 08 ਜੁਲਾਈ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਦੂਸਰੇ ਦਿਨ ਪਿੰਡ ਭੈਰੋਭੱਟੀ ਅਤੇ ਪਿੰਡ ਹਰੀ ਨੌਂ ਵਿਖੇ ਡਾਕੂਮੈਂਟਰੀ ਸ਼ੋਅ ਹੋਏ ਜਿਸ ਵਿੱਚ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ।  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕੇ। ਉਨ੍ਹਾਂ ਪਿੰਡਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬ...