Thursday, June 18
Shadow

local news

ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

local news
ਸ੍ਰੀ ਮੁਕਤਸਰ ਸਾਹਿਬ, 05 ਮਾਰਚ- ਮਾਨਯੋਗ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਦੇ ਨਿਰਦੇਸ਼ਾਂ ਹੇਠ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਐਨੀਮਲ ਨਿਊੂਟ੍ਰੀਸ਼ਨ ਦੇ ਮਾਹਰ ਡਾ. ਜੀਵਨ ਗੁਪਤਾ ਦੇ ਸਹਿਯੋਗ ਨਾਲ ਪਸ਼ੂ ਪਾਲਕਾਂ ਦੀ ਭਲਾਈ ਲਈ ਪਿੰਡ ਮਿੱਡਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਜੀਵਨ ਗੁਪਤਾ ਨੇ ਪਸ਼ੂਆਂ ਨੂੰ ਖੁਰਾਕ, ਫੀਡ ਦੇ ਮਹੱਤਵ ਅਤੇ ਖੁਰਾਕ ਜਰੀਏ ਦੁੱਧ ਦੀ ਪੈਦਾਵਾਰ ਵਧਾਉਣ,ਫੀਡ ਤਿਆਰ ਕਰਨ ਦੇ ਨੁਸਖੇ ਸਾਂਝੇ ਕੀਤੇ, ਪਸ਼ੁਪਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਦੱਸੇ ਅਤੇ ਖੁਰਾਕ ਸਬੰਧੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।  ਕੈਂਪ ਦੀ ਅਗਵਾਈ ਕਰ ਰਹੇ ਡਾ. ਵਿਪਨਦੀਪ ਸਿੰਘ ਬਰਾੜ ਵੱਲੋਂ ਦੁੱਧ ਦੀ ਪੈਦਾਵਾਰ ਵਧਾਉਣ ਲਈ ਪਸ਼ੂਆਂ ਦੇ ਨਸਲ ਸੁਧਾਰ ਤੇ ਜੋਰ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭਾਰੀ ਸਬਸਿਡੀ ਦੇ ਮੁਹੱਇਆ ਕਰਵਾਏ ...
ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

local news
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

local news
ਧਨੌਲਾ, 5 ਮਾਰਚ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ।ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਟੀਕਾਕਰਨ ਲਈ ਆਪਣੀ ਬੇਟੀ ਵੰਸ਼ਿਕਾ ਰਾਣੀ ਨਾਲ ਆਏ ਉਸਦੇ ਮਾਤਾ ਨੇ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਮਾਪਿਆਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਅੱਜ ਹੀ ਉਸਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਸਿਹਤ 'ਤੇ ਕੋਈ ਵੀ ਮਾੜਾ ਅਸਰ ਨਹੀਂ...
ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

local news
ਬਰਨਾਲਾ, 5 ਮਾਰਚ      ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿੱਚ ਵੱਖ ਵੱਖ ਕੰਮ ਕਰਵਾਉਣ ਉੱਤੇ ਚਰਚਾ ਹੋਈ।    ਇਸ ਮੌਕੇ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਖੇਡ ਕੌਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੇ ਕੰਮ ਜਾਰੀ ਹਨ ਜਿਨ੍ਹਾਂ ਨੂੰ ਮਿਆਰੀ ਤਰੀਕੇ ਨਾਲ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਹਿਤ ਸਕੱਤਰ ਜ਼ਿਲ੍ਹਾ ਖੇਡ ਕੌਂਸਲ ਉਮੇਸ਼ਵਰੀ ਸ਼ਰਮਾ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ ਮੁਰੰਮਤ ਦੇ ਕੰਮ ਕਰਵਾਉਣ, ਸੀ ਸੀ ਟੀ ਵੀ ਕੈਮਰੇ ਲਾਉਣ ਸਮੇਤ ਹੋਰ ਕੰਮਾਂ ਦੀ ਤਜਵੀਜ਼ ਪੇਸ਼ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਖੇਡ ਕੌਂਸਲ ਦੀ ਤਿਮਾਹੀ ਮੀਟਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਧ ਵੱਧ ਕੰਮ ਕੀਤਾ ਜਾ ਸਕੇ।...
ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ  ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ  ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

local news
ਤਰਨ ਤਾਰਨ, 4 ਮਾਰਚ :ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ 'ਤੇ 14 ਸਾਲਾਂ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜ਼ਿਲ੍ਹੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚੀਆਂ ਨੂੰ ਸਰਵਿਕਸ (ਬੱਚੇਦਾਨੀ ਦੇ ਮੂੰਹ) ਦੇ ਕੈਂਸਰ ਤੋਂ ਬਚਾਉਣ ਦੇ ਨਾਲ-ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਔਰਤਾਂ 'ਚ ਹੋਣ ਵਾਲੇ ਸਰਵਿਕਸ ਕੈਂਸਰ ਦੀ ਰੋਕਥਾਮ ...
ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

local news
ਫਰੀਦਕੋਟ/ ਕੋਟਕਪੂਰਾ, 4 ਮਾਰਚ ()  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਹਲਕਾ ਨਿਵਾਸੀਆਂ ਨਾਲ ਰੰਗਾਂ ਦਾ ਤਿਉਹਾਰ ਹੋਲੀ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਪੂਰ ਪਿਆਰ ਅਤੇ ਸਤਿਕਾਰ ਦਿੱਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦਾ ਇਹ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਪੂੰਜੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਸਾਥ ਅਤੇ ਹੌਸਲਾ ਉਨ੍ਹਾਂ ਨੂੰ ਹਮੇਸ਼ਾਂ ਜਨਸੇਵਾ ਦੇ ਰਾਹ ‘ਤੇ ਡਟੇ ਰਹਿਣ ਅਤੇ ਇਲਾਕੇ ਦੇ ਵਿਕਾਸ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਰੰਗਾਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਭ ਨੂੰ ਮਿਲਜੁਲ ਕੇ ਸਮਾਜ ਵਿੱਚ ਸੁਖ-ਸ਼ਾਂਤੀ ਅਤੇ ਏਕਤਾ ਬਣਾਈ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਰਾਧਾ ਕ੍ਰਿਸ਼ਨ ਧਾਮ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਵੱਖ ਵੱਖ ਥਾ...
ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ 

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ 

local news
 ਬੁਢਲਾਡਾ, 4 ਮਾਰਚ: ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ, ਜਿਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਮਾਜ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।  ਇਸ ਸਬੰਧੀ ਬੁਢਲਾਡਾ ਦੀ ਬੀ.ਪੀ.ਐਮ ਜਸਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੀਆਂ ਔਰਤਾਂ ਨੂੰ ਸਿਖਲਾਈ ਦੇ ਕੇ ਪੰਜਾਬ ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਨਾਲ ਇਹ ਔਰਤਾਂ, ਆਪਣੇ ਘਰੇਲੂ ਖਰਚਿਆਂ ਨੂੰ ਚਲਾਉਣ ਦੇ ਨਾਲ ਨਾਲ ਆਪਣੀ ਆਜਿਵਕਾ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁਧ ਰਾਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ...
ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

local news
ਮਾਲੇਰਕੋਟਲਾ, 4 ਮਾਰਚ -            ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਜਨਤਾ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।              ਇਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ, ਸਾਫ਼-ਸੁਥਰੇ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ ਕਰਕੇ ਘਰ ਅਤੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੀ ...
ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ

ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ

local news
ਧੂਰੀ, 03 ਮਾਰਚ- ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਅਧੁਨਿਕ ਇਮਾਰਤ ਲਗਭਗ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰ ਲਈ ਗਈ ਹੈ, ਜਿਸ ਨੂੰ ਬਹੁਤ ਜਲਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਅਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ ਧੂਰੀ ਦਾ ਦੌਰਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਸਿਹਤ ਮੰਤਰੀ ਨੇ ਹਸਪਤਾਲ ਵਿੱਚ ਮੌਜੂਦ ਮੈਡੀਕਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ ਹਸਪਤਾਲ ਦੀਆਂ ਸਹੂਲਤਾਂ, ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਅਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਪ੍ਰਾਪਤ ਹੋ ਸਕਣ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਕਰੋੜਾਂ ਲੋਕਾਂ ਨੇ ਮੁਫ਼ਤ ਦਵਾਈਆਂ ਅਤੇ ਇਲਾਜ ਦ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ

local news
ਕੋਟਕਪੂਰਾ, 3 ਮਾਰਚ 2026 () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ 40 ਲੱਖ ਰੁਪਏ ਦੀ ਗ੍ਰਾਂਟ ਨਾਲ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਕੋਲ  ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਂਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਸਮਾਂ ਬੱਧ ਪੂਰਾ...