Saturday, June 20
Shadow

local news

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

local news
ਫ਼ਿਰੋਜ਼ਪੁਰ, 02 ਮਾਰਚ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ।  ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਡਾਕਟਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਮਰੀਜ਼ਾਂ ਦੇ ਇਲਾਜ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਲਾਜ ਵਿੱਚ ਕੋਈ ਵੀ ਕਮੀ ਨਾ ਰਹਿਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਥਿਤੀ 'ਤੇ ਨਿਰੰਤਰ ਨਜ਼ਰ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੱਜੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹ...
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ

local news
ਧੂਰੀ, 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਮਾਮਲੇ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਜ੍ਹਾ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸ੍ਰੀ ਸੁਖਵੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਬਣਾਉਣਾ ਹੈ, ਤਾਂ ਜੋ ਲੋ...
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

local news
ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ। ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ ‘ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਰਾਹੀ ਔਰਤਾਂ ਨੂੰ ਖੇਤ ਤੋ ਰਸੋਈ ਅਤੇ ਸੇਵਾ ਤੋਂ ਸਵੈ ਨਿਰਭਰਤਾਂ ਤੋਂ ਅੱਗੇ ਵਧਾਇਆ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆ ਕਿਹਾ ਕਿ ਉ...
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

local news
ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮਹਿਰ ਡਾਕਟਰਾਂ ਵੱਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ, 250 ਲੈਬ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੁਲ 146 ਓਆਰਐਸ ਅਤੇ 2200 ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵੱਲੋਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।...