ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਤਰਨ ਤਾਰਨ, 3 ਅਪ੍ਰੈਲ : ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਹਰ ਸਾਲ ਵੱਡੀ ਮਾਤਰਾ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਇਸ ਸਮੱਸਿਆ ਦਾ ਇਕ ਪ੍ਰਭਾਵਸ਼ਾਲੀ ਹੱਲ ਪਰਾਲੀ ਤੋਂ ਪੈਲਟ ਬਣਾਉਣ ਵਾਲੇ ਯੂਨਿਟਾਂ ਦੀ ਸਥਾਪਨਾ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਨਾ ਸਿਰਫ਼ ਵਾਤਾਵਰਨ ਨੂੰ ਸੁਰੱਖਿਅਤ ਬਣਾਉਂਦੀ ਹੈ, ਸਗੋਂ ਕਿਸਾਨਾਂ ਅਤੇ ਉਦਯੋਗਾਂ ਲਈ ਵਧੀਆ ਆਮਦਨ ਦਾ ਸਰੋਤ ਵੀ ਬਣ ਰਹੀ ਹੈ। ਪੈਲਟ ਛੋਟੇ-ਛੋਟੇ ਠੋਸ ਈਂਧਨ ਦੇ ਟੁਕੜੇ ਹੁੰਦੇ ਹਨ, ਜੋ ਪਰਾਲੀ ਨੂੰ ਪ੍ਰੈੱਸ ਕਰਕੇ ਬਣਾਏ ਜਾਂਦੇ ਹਨ। ਇਹ ਪੈਲਟ ਥਰਮਲ ਪਾਵਰ ਪਲਾਂਟਾਂ, ਬਾਇਲਰਾਂ ਅਤੇ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੇ ਬਦਲ ਵਜੋਂ ਵਰਤੇ ਜਾਂਦੇ ਹਨ। ਸਰਕਾਰ ਵੀ ਇਸ ਉਪਰਾਲੇ ਨੂੰ ਪ੍ਰੋਤਸਾਹਿਤ ਕਰ ਰਹੀ ਹੈ ਅਤੇ ਕਈ ਸਕੀਮਾਂ ਰਾਹੀਂ ਸਬਸਿਡੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋ...








