ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ।
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਇਸੇ ਲੜੀ ਤਹਿਤ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਖਾਸ ਵੰਡ ਪ੍ਰੋਗਰਾਮ ਦੌਰਾਨ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਅਤੇ ਲੰਬੀ ਹਲਕੇ ਵਿੱਚ ਹੁਣ ਤੱਕ ਕੁੱਲ 21526 ਲੋੜਵੰਦਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ।
ਸ. ਖੁੱਡੀਆਂ ਨੇ ਵਧੇਰੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ...








