Sunday, June 21
Shadow

local news

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

local news
ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾ ਨੇ ਦੱਸਿਆ ਕਿ ਨਸ਼ਿਆਂ ਦੀ ਖਾਤਮੇ ਹਿੱਤ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲੈਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਈ-ਰਿਕਸ਼ਾ ਚਲਾਏ ਗਏ ਹਨ। ਇਸ ਤਹਿਤ ਸੰਗਰੂਰ ਵਿਖੇ 155 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਹਨਾਂ ਵਿੱਚੋਂ ਤਫਤੀਸ਼ ਉਪਰੰਤ 22 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਕਰੀਬ 90 ਹਜ਼ਾਰ ਵਿਅਕਤੀਆਂ, ਜੋ ਕਿ ਨਸ਼ਾ ਪੀੜਤ ਸਨ, ਦਾ ਇਲਾਜ ਵੀ ਕਰਵਾਇਆ ਹੈ। ਕਰੀਬ 60 ਹਜਾਰ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰ...
ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

local news
ਫ਼ਿਰੋਜ਼ਪੁਰ, 8 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ 'ਤੇ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ ਮੈਪ ਕਰਨ) ਲਈ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਸ਼ਹਿਰੀ), ਫ਼ਿਰੋਜ਼ਪੁਰ (ਦਿਹਾਤੀ), ਜ਼ੀਰਾ, ਅਤੇ ਗੁਰੂਹਰਸਹਾਏ ਵਿੱਚ ਪੋਲਿੰਗ ਬੂਥਾਂ 'ਤੇ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ। ਉਹਨਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹੇ ਅਤੇ ਇਨ੍ਹਾਂ ਕੈਂਪਾਂ ਦੌਰਾਨ ਵੋਟਰਾਂ ਵੱਲੋਂ ਵੀ ਚੰਗਾ ਹੁੰਗਾਰਾ ਮਿਲਿਆ। ਜ਼ਿਲ੍ਹਾ ਚੋਣ ਅਫ਼...
“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

local news
ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਬਵਾਨੀ ਖੁਰਦ ਬਲਾਕ ਰੋਪੜ ਵਿਖੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਕੀਤੀ ਜਾਵੇ ਅਤੇ ਪੌਸ਼ਟਿਕ ਤੱਤਾਂ ਨੂੰ ...
21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

local news
ਫਰੀਦਕੋਟ 08 ਜੂਨ,           ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਦਰਬਾਰ ਗੰਜ ਫਰੀਦਕੋਟ, ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਅਤੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ, ਵਿਖੇ ਸਵੇਰੇ 6ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਯੋਗਾ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਗੁਰੂ ਨਿਯੁਕਤ ਕੀਤੇ ਗਏ ਹਨ। । ਡਿਪਟੀ ਕਮਿਸ਼ਨਰ ...
ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ

ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ

local news
ਸੰਗਰੂਰ, 8 ਜੂਨ: ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ ਵਿੱਚ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 70 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ...
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

local news
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 7 ਜੂਨ ( ) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮ...
ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ

ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ

local news
ਕੋਟਕਪੂਰਾ, 07 ਜੂਨ -  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ।  ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕੰਮਾ  ਬਾਰੇ ਕੀਤੀ ਮੀਟਿੰਗ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ...
ਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਅਭਿਆਨ, 400 ਪੋਲਿੰਗ ਬੂਥਾਂ ‘ਤੇ ਲਗਾਏ ਗਏ ਮੈਪਿੰਗ ਕੈਂਪ

ਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਅਭਿਆਨ, 400 ਪੋਲਿੰਗ ਬੂਥਾਂ ‘ਤੇ ਲਗਾਏ ਗਏ ਮੈਪਿੰਗ ਕੈਂਪ

local news
ਮਾਲੇਰਕੋਟਲਾ, 07 ਜੂਨ:                  ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਮੈਪਿੰਗ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ...
ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

local news
ਮਾਨਸਾ, 7 ਜੂਨ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026 (ਐਸ.ਆਈ.ਆਰ) ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ 645 ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਵੋਟਰ ਮੈਪਿੰਗ ਦੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਮੌਜੂਦ ਰਹਿ ਕੇ ਅਨ-ਮੈਪਡ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੋਟਰਾਂ ਦੀ ਮੈਪਿੰਗ ਮੁਕੰਮਲ ਕਰਨਾ ਮਿਥਿਆ ਗਿਆ ਸੀ। ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅਗਲੇ ਪੜਾਅ ਤਹਿਤ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣਗੇ। ਪ੍ਰਸ਼ਾਸਨ ਨੇ ਵੋਟਰਾ...
ਵਿਧਾਇਕ ਸੇਖੋ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਤਹਿਤ ਖੇਡ ਕਿੱਟਾਂ ਦੀ ਵੰਡ

ਵਿਧਾਇਕ ਸੇਖੋ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਤਹਿਤ ਖੇਡ ਕਿੱਟਾਂ ਦੀ ਵੰਡ

local news
ਫਰੀਦਕੋਟ, 6 ਜੂਨ: ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰੋਗਰਾਮ ਦਫਤਰ ਫਰੀਦਕੋਟ ਵੱਲੋਂ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਤਹਿਤ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਖੇਡ ਵਿਭਾਗ ਫਰੀਦਕੋਟ ਦੇ ਕੋਚਿੰਗ ਸੈਂਟਰ ਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ  ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਸੇਖੋ ਨੇ ਕਿਹਾ ਕਿ ਬੇਟੀਆਂ ਨੂੰ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਹਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ। ਉਹਨਾਂ ਕਿ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਦਾ ਉਦੇਸ਼ ਬੇਟੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਖੇਡਾਂ ਅਤੇ ਪੜ੍ਹਾਈ ਵਿੱਚ ਮਿਹਨਤ ਕਰਕੇ ਆਪਣਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ...