Sunday, June 21
Shadow

local news

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

local news
ਕੋਟਕਪੂਰਾ, 6 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ, ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਮਸਲਿਆਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਵੱਡੀ ਗਿਣਤੀ ਵਿੱਚ ...
ਵੋਟਰ ਮੈਪਿੰਗ ਲਈ 7 ਜੂਨ ਨੂੰ 645 ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ: ਨਵਜੋਤ ਕੌਰ

ਵੋਟਰ ਮੈਪਿੰਗ ਲਈ 7 ਜੂਨ ਨੂੰ 645 ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ: ਨਵਜੋਤ ਕੌਰ

local news
ਮਾਨਸਾ, 6 ਜੂਨ: 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਵਾਰ ਮਿਤੀ 7 ਜੂਨ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ 645 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵੋਟਰ ਵੇਰਵਿਆਂ ਦੀ ਸਹੀ ਢੰਗ ਨਾਲ ਮੈਪਿੰਗ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਹ ਅਭਿਆਸ, ਚੋਣ ਰਿਕਾਰਡਾਂ ਨੂੰ ਸੁਚਾਰੂ ਬਣਾਉਣ ਅਤੇ ਵੋਟਰਾਂ ਨੂੰ ਉਨ੍ਹਾਂ ਦੀ ਜਾਣਕਾਰੀ ਨੂੰ ਅੱਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕਰਨ ਲਈ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਬੂਥ ਲੈਵਲ ਅਫਸਰਾਂ (ਬੀ.ਐਲ.ਓ) ਨੂੰ ਦਿਨ ਭਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣ ਅਤੇ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾ...
ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

local news
ਅਮਰਗੜ੍ਹ/ਮਾਲੇਰਕੋਟਲਾ 6, ਜੂਨ-             ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ “ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਅਧੀਨ “ਪਿੰਡਾਂ ਦੇ ਪਹਿਰੇਦਾਰਾਂ” ਨਾਲ ਸਮੀਖਿਆ ਮੀਟਿੰਗ ਕਰਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ । ਇਸ ਮੌਕੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ,ਐਸ.ਡੀ.ਐਮ ਹਰਬੰਸ ਸਿੰਘ,ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ,ਹਲਕਾ ਕੁਆਰਡੀਨੇਟਰ ਨਸ਼ਾ ਮੁਕ...
ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

local news
ਗੁਰਦਾਸਪੁਰ, 5 ਜੂਨ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਜਿਲ੍ਹਾ ਕੌਰਟ ਕੰਪਲੈਕਸ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਹ ਦਿਵਸ ਹਰ ਸਾਲ 5 ਜੂਨ ਨੂੰ ਸਾਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਅਤੇ ਬਟਾਲਾ ਵਿਖੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਮੌਜੂਦ ਸਨ। ਇਹ ਦਿਵਸ ਅੱਜ ਬਹੁਤ ਹੀ ਉਤਸ਼ਾਹ ਅਤੇ ਵਚਨਬੱਧਤਾ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਵਲ ਨੂੰ ਵਧਾਉਣ ਲਈ ਇਹ ਵਿਸ਼ੇਸ਼ ਜਾਗਰੁਕਤਾ ਪ੍ਰੋਗਰਾਮ ਰੱਖਿਆ ਗਿਆ ਅਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮੂਹ ਜੁਡੀਸ਼ੀਅਲ ਅਫਸਰਾਂ ਦੁਆਰਾ ਪੌਦੇ ਲਗਾ...
ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

local news
ਤਰਨ ਤਾਰਨ, 5 ਜੂਨ :         ਡਿਪਟੀ ਕਮਿਸਨਰ, ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ  ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਪਿੰਡ ਢੋਟੀਆਂ ਵਿਖੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੰਤਵ ਖੇਤ ਦੀ ਜ਼ਮੀਨ ਦੀ ਦੇਖ-ਭਾਲ ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਅਤੇ ਬਾਸਮਤੀ ਦੀ ਪਨੀਰੀ ਨੂੰ ਬੀਜਣ ਦਾ ਢੰਗ ਅਤੇ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ  ਦੇਣਾ ਸੀ। ਫਾਰਮ ਸਲਾਹਕਾਰ ਕੇਂਦਰ ਤੋਂ ਆਏ ਡਾ. ਪਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਕਿਸਮਾਂ ਅਤੇ ਝੋਨੇ ਅਤੇ ਬਾਸਮਤੀ ਵਿੱਚ ਨਦੀਨਾਂ ਦੀ ਰੋਕਥਾਮ, ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੇ ਹਮਲਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ। ਫਾਰਮਰ ਸਲਾਹਕਾਰ ਕੇਂਦਰ ਵੱਲੋਂ ਡਾ. ਪਰਮਿੰਦਰ ਕੌਰ ਨੇ ਝੋਨੇ ਅਤੇ ਬਾਸਮਤੀ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸੁਖ...
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

local news
ਮਾਨਸਾ, 5 ਜੂਨ:             ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸੜਕਾਂ ਦੀ ਹਾਲਤ ਨੂੰ ਤਰਜੀਹੀ ਆਧਾਰ 'ਤੇ ਸੁਧਾਰਿਆ ਜਾਣਾ ਬੇਹੱਦ ਜ਼ਰੂਰੀ ਹੈ ਇਸ ਲਈ ਸਬੰਧਤ ਕਾਰਜਕਾਰੀ ਏਜੰਸੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਲਿਆਉਣ ਦੀ ਲੋੜ ਹੈ।             ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਅਧਿਕਾਰੀਆਂ ਤੋਂ ਸ਼ਹਿਰਾਂ ਤੇ ਪਿੰਡਾਂ ਵਿੱਚ ਚ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

local news
ਮਲੋਟ, 05 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਨੇ  ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮਲੋਟ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਦਿੱਤੀ। ਉਹਨਾਂ ਦੱਸਿਆ ਕਿ  ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਜਸਪਾਲ ਸਿੰਘ ਨੇ ਕਿਹਾ ਕਿ  ਕਿ ਜੇਕਰ ਤੁਹਾਡੇ ਆਸ—ਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ  ...
ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ

ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ

local news
ਹੁਸ਼ਿਆਰਪੁਰ। ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਡਾ. ਮੁਕੇਸ਼ ਕਾਂਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾ. ਮੁਕੇਸ਼ ਕਾਂਡਾ ਅਤੇ ਗੁਰਵਿੰਦਰ ਪਾਬਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ। ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪ...
ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

local news
ਲੁਧਿਆਣਾ, 4 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹਨਾਂ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕਰਨ ਸਬੰਧੀ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦ...
ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ

local news
ਜਲੰਧਰ, 4 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਰੇ ਬੈਂਕਾਂ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ।  ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ ਸਬੰਧੀ ਵੱਖ-ਵੱਖ ਸਕੀਮਾਂ ਨੂੰ ਤਵਜੋਂ ਦਿੰਦਿਆਂ ਇਨ੍ਹਾਂ ਸਕੀਮਾਂ ਤਹਿਤ ਖੁੱਲ੍ਹ ਦਿਲੀ ਨਾਲ ਕਰਜ਼ੇ ਪ੍ਰਦਾਨ ਕੀਤੇ ਜਾਣ।  ਮੀਟਿੰਗ ਦੌਰਾਨ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 31 ਮਾਰਚ, 2026 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸੀ.ਡੀ. ਰੇਸ਼ੋ ਵਿੱਚ ਹੋਰ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਸਵੈ ਸਹਾਇਤਾ ਸਮੂਹ ਦੀਆਂ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀ ਵੀ ਹਦਾਇਤ ਕੀਤੀ। ਐਲ.ਡੀ...