Sunday, June 21
Shadow

local news

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ

local news
ਤਰਨ ਤਾਰਨ, 4 ਜੂਨ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਜ਼ਿਲ੍ਹੇ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਥਾਂ ਹੁਣ ਐਸ.ਡੀ.ਐਮ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਤਹਿਸੀਲਦਾਰ ਭਿੱਖੀਵਿੰਡ ਦੀ ਜਗ੍ਹਾ ਨਾਇਬ ਤਹਿਸੀਲਦਾਰ ਭਿੱਖੀਵਿੰਡ ਨੂੰ ਵਿਧਾਨ ਸਭਾ ਹਲਕਾ 22-ਖੇਮਕਰਨ ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਤਹਿਸੀਲਦਾਰ ਪੱਟੀ ਦੀ ਜਗ੍ਹਾ ਨਾਇਬ ਤਹਿਸੀਲਦਾਰ ਪੱਟੀ ਨੂੰ ਵਿਧਾਨ ਸਭਾ ਹਲਕਾ 23-ਪੱਟੀ ਅਤੇਤਹਿਸੀਲਦਾਰ ਖਡੂਰ ਸਾਹਿਬ ਦੀ ਜਗ੍ਹਾ ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨੂੰ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ  ਲਈ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਨਿਯੁਕਤ ਕੀਤਾ ਗਿਆ ਹੈ।...
ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

local news
ਫ਼ਿਰੋਜ਼ਪੁਰ, 3 ਜੂਨ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 204, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗ...
ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ 3 ਜੂਨ    ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਜਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ।                                 ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਅਗਸਤ 2026 ਨੂੰ ਕੀਤੀ ਜਾਵੇਗੀ।                    &nb...

ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

local news
ਫਰੀਦਕੋਟ,3 ਜੂਨ 2026: ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ। ਇਸੇ ਸਮੇਂ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਉਪਰੰਤ 3 ਅਗਸਤ 2026 ...
ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

local news
ਮਾਨਸਾ, 03 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਗਈ “ਖੇਤ ਬਚਾਓ” ਮੁਹਿੰਮ ਤਹਿਤ ਪਿੰਡ ਮਾਨਖੇੜਾ ਅਤੇ ਚੂਹੜੀਆਂ (ਬਲਾਕ ਸਰਦੂਲਗੜ੍ਹ) ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਦੋਰਾਨ ਡਾ. ਅਜੀਤਪਾਲ ਸਿੰਘ ਧਾਲੀਵਾਲ, ਨਿਰਦੇਸ਼ਕ (ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ) ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਉੱਤੇ ਸਿਫਾਰਿਸ਼ ਖ਼ਾਦਾ ਦੀ ਵਰਤੋਂ ਕਰਨ। ਉਨ੍ਹਾਂ ਨੇ ਕੇਵੀਕੇ ਵਿੱਚ ਚਲ ਰਹੀਆਂ ਸਹਾਇਕ ਧੰਦਿਆਂ ਸਬੰਧੀ ਵੱਖ—ਵੱਖ ਟਰੇਨਿੰਗਾਂ ਬਾਰੇ ਵੀ ਜਾਣਕਾਰੀ ਦਿੱਤੀ।ਕੈਂਪ ਵਿੱਚ ਡਾ. ਅਜੈ ਸਿੰਘ ਸਹਾਇਕ ਪ੍ਰੌਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਗਰਮੀਆਂ ਦੌਰਾਨ ਪਸ਼ੂਆਂ ਦੀ ਸਾਂਭ—ਸੰਭਾਲ, ਸੁੰਤਲਿਤ ਖੁਰਾਕ ਅਤੇ ਸਾਈਲੇਜ ਬਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਇੰਜ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜੀਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ—ਪੂਰਵਕ ਜਾਣਕਾਰੀ ਦਿੱਤੀ ਅਤੇ ਕੇ.ਵੀ.ਕੇ. ਦੇ ਮਸ਼ੀਨਰੀ ਬੈਂਕ...
ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ – ਵਿਧਾਇਕ ਸ਼ੈਰੀ ਕਲਸੀ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ – ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 2 ਜੂਨ  - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ...
ਗੋਵਿੰਦਗੜ੍ਹ ਪਿੰਡ ਵਿੱਚ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗੋਵਿੰਦਗੜ੍ਹ ਪਿੰਡ ਵਿੱਚ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

local news
ਅਬੋਹਰ 2 ਜੂਨ- ਅੱਜ ਖੇਤੀਬਾੜੀ ਵਿਗਿਆਨ ਕੇਂਦਰ (KVK) ਫਾਜ਼ਿਲਕਾ ਦੀ ਟੀਮ ਵੱਲੋਂ ਪਿੰਡ ਗੋਵਿੰਦਗੜ੍ਹ ਵਿਖੇ “ਖੇਤ ਬਚਾਓ ਅਭਿਆਨ” ਤਹਿਤ ਸੰਤੁਲਿਤ ਉਰਵਰਕ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਣਾਈ ਰੱਖਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੇ.ਵੀ.ਕੇ. ਟੀਮ ਦੇ ਮੈਂਬਰ ਪ੍ਰਿਥਵੀਰਾਜ, ਰਮੇਸ਼ ਕਾਂਟਵਾ ਅਤੇ ਕਿਸ਼ਨ ਪਟੇਲ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਵਾਤਾਵਰਣ ਸੰਭਾਲ ਅਤੇ ਟਿਕਾਊ ਖੇਤੀ ਅਪਣਾਉਣ ਦਾ ਸੁਨੇਹਾ ਦਿੱਤਾ। ਕਿਸਾਨਾਂ ਨੇ ਪ੍ਰੋਗਰਾਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜਾਗਰੂਕਤਾ ਗਤੀਵਿਧੀਆਂ ਦੀ ਸ਼ਲਾਘਾ ਕੀਤੀ।...
ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

local news
ਹੁਸ਼ਿਆਰਪੁਰ, 2 ਜੂਨ : ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 14 ਜੂਨ 2026 ਤੱਕ ਕੈਰੀ ਕਰਨ 'ਤੇ ਪੂਰਨ ਪਾਬੰਦੀ ਰਹੇਗੀ।     ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ...
ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

local news
ਅਮਰਗੜ੍ਹ/ਮਾਲੇਰਕੋਟਲਾ, 2 ਜੂਨ -                         ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਸਬੰਧੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਹਤ ਬਲਾਕ ਅਮਰਗੜ੍ਹ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ।                    ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕੈਂਸਰ, ਦਿਲ ਦੇ ਰੋਗਾਂ ਅਤੇ ਸਾਹ ਸਬੰਧੀ ਬਿਮਾਰੀਆਂ ਦਾ ਮੁੱਖ ਕਾਰਨ ਬਣਦੀ ਹੈ, ਇਸ ਲਈ ਲੋਕਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।   ...
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

local news
ਕੀਰਤਪੁਰ ਸਾਹਿਬ 01 ਜੂਨ : ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਹੁਕਮਾਂ ਅਨੁਸਾਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਨੇ ਅੱਜ ਜਨਤਕ ਥਾਂਵਾਂ ਬੱਸ ਅੱਡੇ, ਬਾਜ਼ਾਰ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਹੋਰ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।    ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰਜੀਤ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਜਨਤਕ ਥਾਂਵਾਂ 'ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਨੋ-ਸਮੋਕਿੰਗ ਦੇ ਬੈਨਰ ਲਾਏ ਗਏ। ਇਸ ਦੌਰਾਨ ਟੀਮ ਵੱਲੋਂ ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਤੰਬਾਕੂ ਦੀ ਵਰਤੋਂ ਨਾਲ ਨਾ ਸਿਰਫ਼ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਸਰੀਰ ਦੀ ਬਿਮਾਰੀਆਂ ਨਾਲ ਲੜ੍ਹਨ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਇਸ ਲਈ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।     ਐੱਸ.ਐੱਮ.ਆਈ ਸਿਕੰਦਰ ਸਿੰਘ ਨੇ ਦੱਸਿਆ...