Saturday, August 1
Shadow

News of Punjab

ਸਪੀਕਰ ਨੇ ਪਿੰਡ ਸੰਧਵਾਂ ਵਿਖੇ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਸਪੀਕਰ ਨੇ ਪਿੰਡ ਸੰਧਵਾਂ ਵਿਖੇ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

News of Punjab
ਕੋਟਕਪੂਰਾ, 1 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾ ਦੇ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ ਦੀ ਉਸਾਰੀ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਇਸ ਰਸਤੇ  ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ। ਲੋਕਾਂ ਨੂੰ ਆਵਾਜਾਈ ਵਿਚ ਬਹੁਤ ਦਿੱਕਤ ਪੇਸ਼ ਆਉਂਦੀ ਸੀ ਅਤੇ ਦੁਰਘਟਨਾ ਦਾ ਕਾਰਨ ਵੀ ਬਣਦੀ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੜਕਾਂ ਦੇ ਮਜ਼ਬੂਤੀਕਰਨ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ...
ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

News of Punjab
ਹੁਸ਼ਿਆਰਪੁਰ, 1 ਅਗਸਤ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਹਲਕੇ ਦੇ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਅਧੀਨ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਅਤੇ ਇਸ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ।ਡਾ. ਰਵਜੋਤ ਸਿੰ...
ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

News of Punjab
ਬਰਨਾਲਾ, 1 ਅਗਸਤ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ਉੱਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹਈਆ ਕਰਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਬਲਾਕ ਬਰਨਾਲਾ ਨਾਲ ਸਬੰਧਤ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਓਹਨਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।    ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ 67 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀ...
ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

News of Punjab
ਚੰਡੀਗੜ੍ਹ, 1 ਅਗਸਤ: ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਇੱਕ ਸਧਾਰਨ ਪਰ ਬਹੁਤ ਅਹਿਮ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਕਰਕੇ ਫ਼ੇਫ਼ੜਿਆਂ ਦੇ ਕੈਂਸਰ ਖਿਲਾਫ ਜੰਗ ਨਾ ਹਾਰੇ ਕਿਉਂਕਿ ਉਹ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦਾ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਰਾਹੀਂ ਸੂਬਾ ਸਰਕਾਰ ਨਾ ਸਿਰਫ਼ ਜੀਵਨ-ਰੱਖਿਅਕ ਇਲਾਜ ਦਾ ਖ਼ਰਚਾ ਚੁੱਕ ਰਹੀ ਹੈ, ਸਗੋਂ ਬੀਮਾਰੀ ਹੋਣ ਤੋਂ ਪਹਿਲਾਂ ਹੀ ਇਸ ਦੀ ਰੋਕਥਾਮ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਅੰਕੜੇ ਦਰਸਾਉਂਦੇ ਹਨ ਕਿ ਇਹ ਵਚਨਬੱਧਤਾ ਹੁਣ ਲੋਕਾਂ ਲਈ ਅਸਲ ਸਹਾਰਾ ਬਣ ਰਹੀ ਹੈ। ਹੁਣ ਤੱਕ ਯੋਜਨਾ ਤਹਿਤ 708 ਫੇਫੜਾ ਕੈਂਸਰ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ 3.43 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਨਾਲ ਸੈਂਕੜੇ ਪਰਿਵਾਰਾਂ ਨੂੰ ਹਸਪਤਾਲ ਦੇ ਖ਼ਰਚਿਆਂ ਦੀ ਚਿੰਤਾ ਤੋਂ ਮੁਕਤੀ ਮਿਲੀ ਹੈ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਸਿਹਤਯਾਬੀ ’ਤੇ ਧਿਆਨ ਦੇ ਸਕੇ ਹਨ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ...
ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 86 ਕਿੱਲੋ ਚਰਸ, 1193 ਕਿੱਲੋ ਗਾਂਜਾ, 60 ਕਿੱਲੋ ਆਈਸੀਈ, 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡਰੱਗ ਮਨੀ ਵੀ...
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

News of Punjab
⁠ਚੰਡੀਗੜ੍ਹ; 1 ਅਗਸਤ: ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ। 13 ਜੁਲਾਈ, 2026 ਤੋਂ ਲਾਗੂ ਆਰਡੀਨੈਂਸ ਨੂੰ ਪੱਕੀ ਕਾਨੂੰਨੀ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026' ਪੇਸ਼ ਕੀਤਾ ਜਾਵੇਗਾ, ਜੋ ਪ੍ਰਾਈਵੇਟ ਸਕੂਲਾਂ ਦੇ ਫ਼ੀਸ ਢਾਂਚੇ ਨੂੰ ਸਖ਼ਤੀ ਨਾਲ ਨਿਯਮਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਨਮਾਨੇ ਢੰਗ ਨਾਲ ਫ਼ੀਸਾਂ ‘ਚ ਵਾਧੇ ਦੇ ਬੋਝ ਤੋਂ ਸੁਰੱਖਿਆ ਪ੍ਰਦਾਨ ਕਰੇਗਾ। *32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ* ਪੰਜਾਬ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਫੈਸਲੇ ਦਾ ਲਾਭ ਮਿਲੇਗਾ, ਜਿਸਨੂੰ ਦੇਸ਼ ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਆਮ ਆਦਮੀ ਕਲੀਨਿਕ ਕੀਤਾ ਲੋਕ ਅਰਪਣ

News of Punjab
ਫ਼ਰੀਦਕੋਟ, 30 ਜੁਲਾਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚਹਿਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ, ਮੁਫ਼ਤ ਜਾਂਚਾਂ, ਲੋੜੀਂਦੀਆਂ ਦਵਾਈਆਂ ਅਤੇ ਡਾਕਟਰੀ ਸਲਾਹ ਮਿਲ ਰਹੀ ਹੈ, ਜਿਸ ਨਾਲ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚਹਿਲ ਵਿੱਚ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। 42 ਤੋਂ ਵੱਧ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ 48 ਘੰਟੇ ਦੇ ਵਿੱਚ ਵਿੱਚ ਰਿਪੋਰਟ ਆ ਜਾਵੇਗੀ।...
ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

News of Punjab
ਹੁਸ਼ਿਆਰਪੁਰ, 30 ਜੁਲਾਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡ ਬਸੀ ਪੁਰਾਣੀ ਵਿੱਚਕਰਵਾਏ ਇੱਕ ਸਾਂਝੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਿੱਧੇ ਤੌਰ 'ਤੇ ਪਹੁੰਚਾਇਆ ਜਾ ਸਕੇ।ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹੁਣ ਅਜਿਹੇ ਲੋੜਵੰਦ ਪਰਿਵਾਰ, ਜਿਨ੍ਹਾਂ ਦੇ ਹੁਣ ਤੱਕ ਰਾਸ਼ਨ ਕਾਰਡ ਨਹੀਂ ਬਣ ਸਕੇ, ਉਨ੍ਹਾਂ ਦੇ ਵੀ ਕਾਰਡ ਪਹਿਲ ਦੇ ਆਧਾਰ 'ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਤੱਕ ਬਿਨਾਂ ਕਿਸੇ...
ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 191ਵਾਂ ਦਿਨ: ਪੰਜਾਬ ਪੁਲਿਸ ਵੱਲੋਂ 611 ਥਾਈਂ ਛਾਪੇਮਾਰੀ; 310 ਕਾਬੂ

News of Punjab
ਚੰਡੀਗੜ੍ਹ, 30 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 191ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 611 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 191ਵੇਂ ਦਿਨ, ਪੁਲਿਸ ਟੀਮਾਂ ਨੇ 12 ਹਥਿਆਰਾਂ ਸਮੇਤ 310 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,514 ਹੋ ਗਈਆਂ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗ...
ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ*

News of Punjab
ਚੰਡੀਗੜ੍ਹ, 30 ਜੁਲਾਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ ਸਾਥ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ, ਪੂਰੀ ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਵਿਭਾਗ ਲਈ ਇੱਕ ਬੇਸ਼ਕੀਮਤੀ ਸਾਬਤ ਹੋਏ ਹਨ। ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਅਮਨਜੋਤ ਸਿੰਘ ਨੇ ਸ਼੍ਰੀਮਤੀ ਨੇਹਰਾ ਨੂੰ ਨਵੇਂ ਲੋਕ ਸੰਪਰਕ ਅਧਿਕਾਰੀਆਂ ਲਈ ਇੱਕ ਪ੍ਰੇਰਣਾਦਾਇਕ ਰੋਲ ਮਾਡਲ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਪੜਾਅ 'ਤੇ ਨੌਜਵਾਨ ਪੀ.ਆਰ. ਪੇਸ਼ੇਵਰਾਂ ਦੀ ਰਹਿਨੁਮਾਈ ਕੀਤੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੇ ਸੇਵਾਮੁਕਤ ਅਫ਼ਸਰ...