Tuesday, October 27
Shadow

News of Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

News of Punjab
ਚੰਡੀਗੜ੍ਹ, 8 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 261ਵੇਂ ਦਿਨ, ਪੁਲਿਸ ਟੀਮਾਂ ਨੇ 251 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,071 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ...
ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

News of Punjab
ਚੰਡੀਗੜ੍ਹ/ਗੜ੍ਹਸ਼ੰਕਰ, 8 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਸਪੀਕਰ ਰੌੜੀ ਨੇ ਰੋੜ ਮਜਾਰਾ, ਸਮੁੰਦੜਾ, ਪਨਾਮ, ਗੜ੍ਹਸ਼ੰਕਰ, ਮੇਗੋਵਾਲ, ਮਾਹਿਲਪੁਰ ਅਤੇ ਮੋਰਾਂਵਾਲੀ ਦੀਆਂ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਬਾਰਦਾਨੇ, ਭੁਗਤਾਨ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਧਿਕਾਰੀ ਪੂਰੀ ਗੰਭੀਰਤਾ ਨਾਲ ਕੰਮ ਕਰਨ। ਡਿਪਟ...
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

News of Punjab
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ  ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।  ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, "ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ,  ਅਦਾਕਾਰੀ ਦੀ ਵਿਲੱਖਣ  ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।" ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ  ਪਰਿਵਾਰ, ਸਾਕ -ਸਬੰਧੀਆਂ...
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

News of Punjab
ਚੰਡੀਗੜ੍ਹ, 7 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 260ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76,820 ਹੋ ਗਈ ਹੈ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।...
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

News of Punjab
ਚੰਡੀਗੜ੍ਹ, 7 ਅਕਤੂਬਰ: ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਕੋਲਡ ਸਟੋਰੇਜ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਐਸੋਸੀਏਸ਼ਨ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਜਾਇਜ਼ ਮੰਗ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਲਈ ਕੋਲਡ ਸਟੋਰੇਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਯੂਨਿਟਾਂ ਨਾਲ ਸਬੰਧਤ ਵੱਖ-ਵੱਖ ਮੁੱਦੇ ਬਾਗ਼ਬਾਨੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੋਲਡ ਸਟੋਰੇਜ ਖੇਤੀਬਾੜੀ ਅਤੇ ਬਾਗ਼ਬਾਨੀ ਉਤਪਾਦਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸਹੂਲਤਾਂ ਕਿਸਾਨਾਂ ਦੀ ਉਪਜ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਫਸਲਾਂ ਦੇ ਕਟਾਈ ਉਪਰੰਤ ਹੋਣ ...
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ/ਅੰਮ੍ਰਿਤਸਰ/ਲੁਧਿਆਣਾ, 7 ਅਕਤੂਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਖਣਨ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ ਤਿੰਨ ਜੇ.ਸੀ.ਬੀ. ਮਸ਼ੀਨਾਂ (ਚੈਸੀ ਨੰਬਰ  ਆਰ.ਏ.ਜੇ.3ਡੀ.ਐਕਸ.ਐਕਸ.4ਏ03117476, ਐਚ.ਏ.ਆਰ.3ਡੀ.ਐਕਸਐਕਸ.4ਕੇ03070706  ਤੇ ਇੱਕ ਬਿਨਾਂ ਨੰਬਰ ਵਾਲੀ ਜੇ.ਸੀ.ਬੀ. ਮਸ਼ੀਨ) ਅਤੇ ਸੱਤ ਟਿੱਪਰ ਟਰੱਕਾਂ (ਨੰਬਰ ਪੀ.ਬੀ 02 ਡੀ.ਐਕਸ 5572, ਪੀ.ਬੀ 02 ਈ.ਜੇ 0301, ਪੀ.ਬੀ 02 ਈ.ਸੀ 7695, ਪੀ.ਬੀ 02 ਈ.ਆਰ 7191, ਪੀ.ਬੀ 02 ਈ.ਈ 6944, ਪੀ.ਬੀ 02 ਈ.ਜੇ 0410 ਅਤੇ ਪੀ.ਬੀ 02 ਈ.ਕਿਊ 9399) ਦੀ ਪਛਾਣ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐ...
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

News of Punjab
ਚੰਡੀਗੜ੍ਹ/ਖੰਨਾ (ਲੁਧਿਆਣਾ), 7 ਅਕਤੂਬਰ: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਜਗਰਾਉਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐੱਲ.) ਆਰ.ਬੀ.ਆਈ. ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਉ...
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ...
ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

News of Punjab
ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਵਜੋਂ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਪਛਾਣੇ ਗਏ 274 ਹੌਟਸਪਾਟਾਂ( ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ) ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਭਿਆਨ’ (ਕਾਸੋ) ਚਲਾਇਆ। ਇਹ ਤਲਾਸ਼ੀ ਅਭਿਆਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ । ਇਸ  ਦੌਰਾਨ ਪੁਲਿਸ ਟੀਮਾਂ ਨੇ 233 ਐਫ.ਆਈ.ਆਰਜ਼. ਦਰਜ ਕਰਕੇ 386 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.1 ਕਿਲੋ ਹੈਰੋਇਨ, 1.4 ਕਿਲੋ ਅਫੀਮ, 4 ਕਿਲੋ ਭੁੱਕੀ, 4237 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਅਭਿਆਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅ...