Monday, August 3
Shadow

News of Punjab

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱ...
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟ...
ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍...
ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

News of Punjab
ਸ੍ਰੀ ਮੁਕਤਸਰ ਸਾਹਿਬ, 18 ਮਾਰਚ- ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਭਾਸ਼ਣ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਸਮਾਜ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਫੈਲਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਨਰਵੀਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ ਅਤੇ ਇਸ ਤੋਂ ਬਚਾਅ ਲਈ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

News of Punjab
ਤਰਨ ਤਾਰਨ, 18 ਮਾਰਚ -        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ) ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ।ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਆਮ ਲੋਕ ਸਰਕਾਰੀ ਹਸਪਤਾਲਾਂ ਅਤੇ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ਵਿਚ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਸਿਹਤ ਕਾਰਡਾਂ ਸਬੰਧੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਅ ਕੇ ਜਲਦੀ ਹੀ ਬਲਾਕਾਂ ਦੇ ਟੀਚੇ ਪੂਰੇ ਕੀਤੇ ਜਾਣ।ਡਾ. ਰੂਪਮ ਚੌਧਰੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 60 ਹਜ਼ਾਰ ਦੇ ਕਰੀਬ ਸਿਹਤ ਕਾਰਡ ਬਣ ਚੁੱਕੇ ਹਨ ਅਤੇ ਸਬ ਡਵੀਜ਼ਨ...
‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

News of Punjab
ਸ੍ਰੀ ਮੁਕਤਸਰ ਸਾਹਿਬ,18 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ  ਸਾਹਿਬ ਅੰਦਰ ਆਉਂਦੇ ਆਦਰਸ਼ ਨਗਰ ਵਿੱਚ ਗੋਰੀ ਰਾਣੀ ਪਤਨੀ ਦੀਸ਼ਾ ਗਲੀ ਨੰਬਰ 04 ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ। ਇਸ ਮ...
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

News of Punjab
ਤਰਨ ਤਾਰਨ, 18 ਮਾਰਚ :       ਡਿਪਟੀ ਕਮਿਸ਼ਨਰ ਸ੍ਰੀ ਰਾਹੁਲ  ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਨੇ  ਡਾ. ਸੁਖਬੀਰ ਕੌਰ, ਜ਼ਿਲ੍ਹਾ ਸਿਹਤ ਅਧਿਕਾਰੀ ਦੀ ਅਗਵਾਈ ਵਿਚ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਕੀਤੇ ਫਾਸਟ ਫੂਡ ਸਾਮਾਨ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ। ਇਹ ਵਿਸ਼ੇਸ਼ ਜਾਂਚ ਮੁਹਿੰਮ ਐਫ.ਐਸ ਓ ਅਸ਼ਵਨੀ ਕੁਮਾਰ, ਐਫ ਐਸ ਓ ਸਾਕਸ਼ੀ ਖੋਸਲਾ ਅਤੇ ਐਮ.ਸੀ ਦਫ਼ਤਰ ਤੋਂ ਮੋਹਿਤ ਧਵਨ ਦੁਆਰਾ ਚਲਾਈ ਗਈ। ਟੀਮ ਨੇ ਚੱਬਲ, ਗੱਗੂਭੂਆ, ਸੁਰਸਿੰਘ ਅਤੇ ਭਿਖੀਵਿੰਡ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐਫ.ਐਸ.ਐਸ.ਏ.ਆਈ ਦੁਆਰਾ ਐਫ.ਬੀ.ਓ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫਾਈ ਬਾਰੇ ਐਫ.ਬੀ.ਓਜ਼ ਨੂੰ ਹਦਾਇਤਾਂ ਦਿੱਤੀਆਂ। ਇਸ ਦੌਰਾਨ ਮੋਮੋਜ਼, ਚਾਪ, ਸਪਰਿੰਗ ਰੋਲ ਅਤੇ ਸੌਸ ਦੇ 10 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ ਸਨ ਸਾਰੇ ਫੂਡ ਕਾਰੋਬਾਰ ਸੰਚਾਲਕਾਂ ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਪਦਾਰਥ ਵੇਚਣ ਵਾਲੇ ਵਿਕ...
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

News of Punjab
ਚੰਡੀਗੜ੍ਹ, 18 ਮਾਰਚ:ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਇੱਕ ਮਹੱਤਵਪੂਰਨ ਸੈਮੀਨਾਰ ਆਯੋਜਿਤ ਕੀਤਾ ਗਿਆ। ਇਹ ਸੈਮੀਨਾਰ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਸੀ। ਕੈਨੇਡਾ ਦੇ ਓਨਟਾਰੀਓ ਸੂਬੇ ਤੋਂ ਛੋਟੇ ਕਾਰੋਬਾਰਾਂ ਦੀ ਐਸੋਸੀਏਟ ਮੰਤਰੀ ਸ਼੍ਰੀਮਤੀ ਨੀਨਾ ਟਾਂਗਰੀ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ, ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਲਈ ਕੈਬਨਿਟ ਮੰਤਰੀ ਸ਼੍ਰੀਮਤੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ, ਸ਼੍ਰੀਮਤੀ ਨੀਨਾ ਟਾਂਗਰੀ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰਾਂ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਫੂਡ ਪ੍ਰੋਸੈਸਿੰਗ ਅਤੇ ਤਕਨਾਲੋਜੀ ਵਿੱਚ ਪੰਜਾਬ ਅਤੇ ਕੈਨੇਡਾ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਿਆ...
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ 

ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ 

News of Punjab
ਰੂਪਨਗਰ, 18 ਮਾਰਚ: ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਉਚੇਰੀ ਖੇਡ ਭਾਵਨਾ ਦਾ ਸੰਦੇਸ਼ ਦਿੰਦੇ ਹੋਏ ਸੰਪੰਨ ਹੋਇਆ।  ਉਚੇਚੇ ਤੌਰ ਤੇ ਹਾਜ਼ਰ ਹੋਏ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਅਤੇ ਖਿਡਾਰੀਆਂ ਨੂੰ ਸਮਾਰੋਹ ਦੀ ਸਫਲਤਾ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹਨ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ੇਸ਼ ਉੱਦਮ ਕਰ ਰਹੀ ਹੈ।  ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸ. ਦਲਜੀਤ ਸਿੰਘ ਰਾਣਾ, ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਰਿਟਾ.) ਪੰਜਾਬ ਅਤੇ ਅੰਤਰ ਰਾਸ਼ਟਰੀ ਖਿਡਾਰੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਨੇ ਖੇਡ ਮੈਦਾਨ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਖਿਡਾਰੀਆਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦੀ ਅਪੀਲ ਕੀਤੀ। ਕਾਲਜ ਦੇ ਸਾਬਕਾ ਵਿਦਿਆਰਥੀ ਹੋਣ ਦੇ ਨਾਤੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਕਿਹਾ ਕਿ ਖੇਡਾਂ ਹੀ ਸਿਹਤਮੰਦ ਜੀਵਨ ਦਾ ਆਧਾਰ ਹਨ।  ਪ...
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026:ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾ...