Monday, August 3
Shadow

News of Punjab

ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’-  ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ

ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’-  ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ

News of Punjab
ਚੰਡੀਗੜ੍ਹ /ਐੱਸ.ਏ.ਐੱਸ.ਨਗਰ, ਮਾਰਚ 14-ਇਥੇ ਚੱਲ ਰਹੇ ਪੰਜਾਬ  ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ "ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ" ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ ਦੀ ਉੱਭਰ ਰਹੀ ਉੱਦਮੀ ਦਿਖ ਨੂੰ ਸਾਹਮਣੇ ਲਿਆਂਦਾ।"ਇਸ ਸੈਸ਼ਨ ਨੇ ਪੰਜਾਬ ਨੂੰ ਨਵੀਨਤਾ ਅਤੇ ਯੂਨੀਕੋਰਨ ਸਟਾਰਟਅੱਪਸ ਲਈ ਇੱਕ ਪ੍ਰਮੁੱਖ ਧੁਰੇ ਵਿੱਚ ਬਦਲਣ ਦੇ ਰਣਨੀਤਕ ਦ੍ਰਿਸ਼ਟੀਕੋਣ 'ਤੇ ਚਰਚਾ ਕਰਨ ਲਈ ਉੱਚ ਸਰਕਾਰੀ ਅਧਿਕਾਰੀਆਂ, ਉਦਯੋਗ ਦੇ ਦਿੱਗਜਾਂ ਅਤੇ ਸਟਾਰਟਅੱਪ ਉਦਮੀਆਂ ਨੂੰ ਇਕ ਮੰਚ ਤੇ ਲਿਆਂਦਾ। ਵੱਡੇ ਪੈਮਾਨੇ ਤੇ ਵਿਕਾਸ ਨੂੰ ਸਮਰਥਨ ਦੇਣ ਲਈ ਸੂਬੇ ਦੀ ਤਿਆਰੀ ਨੂੰ ਉਜਾਗਰ ਕਰਦੇ ਹੋਏ, ਪੰਜਾਬ ਵਿਕਾਸ ਕਮਿਸ਼ਨ ਦੀ ਚੇਅਰਪਰਸਨ, ਸੀਮਾ ਬਾਂਸਲ ਨੇ ਸੈਸ਼ਨ ਨੂੰ ਇੱਕ ਮਜ਼ਬੂਤ ਅਤੇ ਹਾਂਪੱਖੀ ਦਿਸ਼ਾ ਦਿੱਤੀ। ਉਨ੍ਹਾਂ ਕਿਹਾ, "ਪੰਜਾਬ ਵਿੱਚ, ਸਾਡੇ ਕੋਲ ਕਾਰੋਬਾਰ ਅਤੇ ਨਵੀਨਤਾ ਲਈ ਇੱਕ ਸ਼ਾਨਦਾਰ ਅਤੇ ਬਹੁਤ ਸਹਾਇਕ ਈਕੋਸਿਸਟਮ ਹੈ।" ਜਦੋਂ ਅਸੀਂ ਅੱਜ ਦੇ ਸਫਲ ਤਕਨੀਕੀ ਯੂਨੀਕੋਰਨ ਸਟਾਰਟਅੱਪਸ 'ਤੇ ਨਜ਼ਰ ਮਾਰਦੇ ਹਾਂ, ਤਾਂ ਇਹ ਜਾਹਰਾ ਤੌਰ ਤੇ  ਸਾਹਮਣੇ ਆ...
ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

News of Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 14 ਮਾਰਚ 2026 ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਦੀਆਂ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਅਤੇ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿਖੇ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲਣ ਦੀ ਖੁਸ਼ੀ ਵਿੱਚ ਪਿੰਡ ਦੀਆਂ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਔਰਤਾਂ ਨੇ ਗਿੱਧਾ ਪਾ ਕੇ ਅਤੇ ਜਾਗੋ ਕੱਢ ਕੇ ਇਸ ਫ਼ੈਸਲੇ ਦਾ ਸਵਾਗਤ ਕੀਤਾ। ਪਿੰਡ ਦੀਆਂ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਸ ਯੋਜਨਾ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਘਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਔਰਤਾਂ ਨੂੰ ਸਮਾਜ ਵਿੱਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਿੰਡ ਵਾਸ...
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

News of Punjab
ਦਿੜ੍ਹਬਾ, 14 ਮਾਰਚ-ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ ਕਾਇਮ ਕਰਨ ਵਾਲੀਆਂ 100 ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਤਰੱਕੀ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ, ਸਮਾਜ ਅਤੇ ਦੇਸ਼ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ...
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

News of Punjab
ਐਸ.ਏ.ਐਸ.ਨਗਰ, ਮਾਰਚ 13- ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ ਲਈ ਦ੍ਰਿੜ ਇਰਾਦੇ ਦਾ ਨਾਂ ਹੈ। ਪੰਜਾਬੀ ਆਪਣੀ ਬੇਮਿਸਾਲ ਮਿਹਨਤ ਅਤੇ ਲਗਨ ਕਾਰਨ ਦੁਨੀਆ ਵਿੱਚ ਜਿੱਥੇ ਵੀ ਹਨ, ਉਥੇ ਹੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।”ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਖੇਤਾਂ ਤੋਂ ਲੈ ਕੇ ਵਣਜ ਤੱਕ ਦ੍ਰਿੜ ਵਚਨਬੱਧਤਾ ਨਾਲ ਆਪਣੀ ਪਛਾਣ ਬ...
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

News of Punjab
ਚੰਡੀਗੜ੍ਹ, 13 ਮਾਰਚ: ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ 'ਤੇ ਵਿਸ਼ਵ ਪੱਧਰ 'ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ। ਇਸ ਨਿਵੇਸ਼ ਦਾ ਐਲਾਨ “3 ਐਸੋਸੀਏਟਸ” ਦੇ ਸੀਈਓ ਸ੍ਰੀ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ "ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ" ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ। ...
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

News of Punjab
ਚੰਡੀਗੜ੍ਹ/ਮੋਹਾਲੀ, ਮਾਰਚ 13-  ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ। ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ 'ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ। ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ...
.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

News of Punjab
ਮਾਲੇਰਕੋਟਲਾ, 13 ਮਾਰਚ -                      ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਛੋਟੀਆਂ ਬੱਚਿਆਂ ਵਿੱਚ ਮੁੱਢਲੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।                     ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ 3 ਤੋਂ 6 ਸਾਲ ਦੇ ਬੱਚਿਆਂ ਦੇ ਸਮੂਹਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ “ਖੇਡੋ–ਸਿੱਖੋ–ਅੱਗੇ ਵਧੋ (Play-Learn-Grow)”  ਥੀਮ ਹੇਠ “ਆਂਗਣਵਾੜੀ ਓਲੰਪਿਕ ਖੇਡਾਂ–2026” ਮਨਾਇਆ ਗਿਆ।                     ਇਸ ਮੌਕੇ ਆਂਗ...
ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

News of Punjab
ਬਰਨਾਲਾ, 13 ਮਾਰਚ-    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊ ਵੰਸ਼ ਵਾਸਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ।        ਇਸ ਮੌਕੇ ਉਹਨਾਂ ਗਊਸ਼ਾਲਾ ਵਿਚ ਹਰੇ ਚਾਰੇ, ਤੂੜੀ, ਲੇਬਰ ਸਮੇਤ ਹੋਰ ਖਰਚਿਆਂ ਉੱਤੇ ਵਿਚਾਰ ਚਰਚਾ ਕੀਤੀ ਅਤੇ ਗਊਸ਼ਾਲਾ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਸੁਝਾਅ ਲਏ। ਓਹਨਾਂ ਗਊਸ਼ਾਲਾ ਬਾਬਤ ਮਹੀਨਾਵਾਰ ਮੀਟਿੰਗ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਪੇਸ਼ ਆ ਰਹੇ ਮਸਲਿਆਂ ਨੂੰ ਨਾਲੋ ਨਾਲ ਹੱਲ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਗਊ ਵੰਸ਼ ਦੀ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਸਮਾਜ ਸੇਵੀਆਂ ਨੂੰ ਵੀ ਇਸ ਪੁੰਨ ਦੇ ਕਾਰਜ ਵਿੱਚ ਨਾਲ ਜੋੜਿਆ ਜਾਵੇ ਤਾਂ ਜੋ ਗਊ ਵੰਸ਼ ਦੀ ਵਧੀਆ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ,...
ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

News of Punjab
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਸ਼ਾਸਨ, ਗਊਸ਼ਾਲਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤਾ ਸਕੇ। ਸ਼੍ਰੀ ਭਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊ ਧਨ ਨੂੰ ਢੁੱਕਵਾਂ ਆਸਰਾ ਤੇ ਸਾਂਭ-ਸੰਭਾਲ ਮਿਲੇ ਅਤੇ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਨਾ ਹੋਵੇ, ਇਹ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ...
ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

News of Punjab
ਦਿੜ੍ਹਬਾ, 13 ਮਾਰਚ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖ...