Monday, August 3
Shadow

News of Punjab

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

News of Punjab
ਚੰਡੀਗੜ੍ਹ 11 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 30,000 ਕਰੋੜ ਰੁਪਏ ਦਾ ਸਾਲਾਨਾ ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਤੋਂ ਬਾਅਦ ਵੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਫੰਡ ਜਾਰੀ ਕਰਨ ਵਿੱਚ ਦੇਰੀ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਯਕੀਨੀ ਬਣਾਇਆ ਗਿਆ। ਮਾਈਨਿੰਗ ਤੋਂ ਅੰਦਾਜ਼ਨ 20,000 ਕਰੋੜ ਰੁਪਏ ਦੇ ਮਾਲੀਏ ਸਬੰਧੀ ਮੁੱਦੇ 'ਤੇ ਬੋਲਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੌਮੀ ਆਗੂ ਅਰਵਿੰਦ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

News of Punjab
ਚੰਡੀਗੜ੍ਹ, 11 ਮਾਰਚ 2026:ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ 'ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ 'ਤੇ ਵੀਰਵਾਰ (ਕੱਲ੍ਹ) ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ 'ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ। ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱਚ ...
ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

News of Punjab
ਚੰਡੀਗੜ੍ਹ, 11 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ  ਨੇ ਚੋਣਾਂ ਤੋਂ ਪਹਿਲਾਂ ਕੀਤੇ  ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲ...
ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

News of Punjab
ਚੰਡੀਗੜ੍ਹ, ਮਾਰਚ 11:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵਿ...
ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 11 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਉਣ ਲਈ ਖੜ੍ਹਾ ਹੋਇਆ ਤਾਂ ਮੈਨੂੰ 'ਬੰਦੂਆ ਮਜ਼ਦੂਰ' ਕਹਿ ਕੇ ਉਨ੍ਹਾਂ ਨੇ ਮੇਰੇ ‘ਤੇ ਵੀ ਨਿੱਜੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਕਿਸੇ ਵੀ ਹੀਲੇ ਬਰਦਾਸ਼ਤ ਯੋਗ ਨਹੀਂ ਹੈ, ਅਤੇ ਇੱਕ ਵਿਧਾਇਕ ਨੂੰ ਬਿਲਕੁਲ ਵੀ ਸ...
ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ। ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਪੁੱਛਿਆ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ...
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਖੇਤੀਬਾੜੀ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਦੇਸ਼ ਦੇ ਕਿਸਾਨਾਂ ਨੂੰ ਅਣਉਚਿਤ ਵਿਸ਼ਵਵਿਆਪੀ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਉਨ੍ਹਾਂ ਨੇ ਇਸ ਸਮਝੌਤੇ ਨਾਲ ਦੇਸ਼ ਭਰ ਦੇ ਕਿਸਾਨਾਂ ਅਤੇ ਸਹਾਇਕ ਖੇਤਰਾਂ 'ਤੇ ਪੈਣ ਵਾਲੇ ਲੰਮੇ ਸਮੇਂ ਦੇ ਪ੍ਰਭਾਵਾਂ 'ਤੇ ਗੰਭੀਰ ਚਿੰਤਾ ਪ੍ਰਗਟਾਈ। ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਾਸ ਤੌਰ 'ਤੇ ਅਮਰੀਕੀ ਅਧਿਕਾਰੀਆਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਨੇ ਭਾਰਤ ਦੀ ਵੱਡੀ ਆਬਾਦੀ ਤੱਕ ਆਪਣੇ ਖੇਤੀਬਾੜੀ ਨਿਰਯਾਤ ਦੀ ਨਵੀਂ ਪਹੁੰਚ ਦਾ ਜਸ਼ਨ ਮਨਾਇਆ। ਵਿੱਤ ਮੰਤਰੀ ਨੇ ਅਮਰੀਕਾ ਦੇ ਖੇਤੀਬਾੜੀ ਸਕੱਤਰ ਬਰੁਕ ਰੋਲਿੰਸ ਦੀ ਇੱਕ ਸੋਸ਼ਲ ਮੀਡੀਆ ਪੋਸਟ ਦਾ ਹਵਾਲਾ ਦਿੰਦਿਆਂ ਇਹ ਨੂੰ ਸਦਨ ਵਿੱਚ ਸਾਂਝਾ ਕੀਤ...
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

News of Punjab
ਚੰਡੀਗੜ੍ਹ, 10 ਮਾਰਚ:ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਇਸ ਪ੍ਰਸਤਾਵ ਵਿੱਚ ਕਿਹਾ ਗਿਆ ਕਿ ਇਹ ਪੋਸਟ ਸਿੱਧੇ ਤੌਰ ‘ਤੇ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਦਾ ਅਪਮਾਨ ਹੈ। ਇਸ ਤੋਂ ਇਲਾਵਾ ਇਹ ਪਵਿੱਤਰ ਸਦਨ ਦਾ ਵੀ ਅਪਮਾਨ ਹੈ। ਇਸ ਕਰਕੇ ਇਹ ਸਦਨ ਸ. ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਅਤੇ ਇਸ ਪਵਿੱਤਰ ਸਦਨ ਦੇ ਕੀਤੇ ਗਏ ਅਪਮਾਨ ਦੀ ਘੋਰ ਨਿੰਦਾ ਕਰਦਾ ਹੈ। ਸਭ ਤੋਂ ਪਹਿਲਾਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਮਰਿਆਦਾ ਕਾਇਮ ਰੱਖਣ ਦੀ ਨਸੀਹਤ ਦਿੱਤੀ ਗਈ। ਸਭਾ ਵੱਲੋਂ ਪਾਸ ਕੀਤੇ ਗਏ ਇਸ ਪ੍ਰਸਤਾਵ ਨੂੰ ਕੈਬਨਿਟ ਮ...
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 49ਵੇਂ ਦਿਨ, ਪੁਲਿਸ ਟੀਮਾਂ ਨੇ 151 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,673 ਹੋ ਗਈ ਹੈ । ਇਸ ਤੋਂ ਇਲਾਵਾ 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 111...
ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ

Crime news, News of Punjab
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ 'ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਭਾਰਗਵ, ਆਕਾਸ਼ ਭਾਰਗਵ ਉਰਫ਼ ਅਮਨ ਅਤੇ ਲੱਕੀ ਭਾਰਗਵ ਤਿੰਨੋਂ ਵਾਸੀ ਝੁੰਝੁਨੂ, ਰਾਜਸਥਾਨ ਵਜੋਂ ਹੋਈ ਹੈ ਜੋ ਤਿੰਨੋ ਭਰਾ ਹਨ ਅਤੇ ਮੌਜੂਦਾ ਸਮੇਂ ਇਹ ਸੈਕਟਰ 70, ਐਸਏਐਸ ਨਗਰ (ਮੋਹਾਲੀ) ਵਿਖੇ ਰਹਿ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.49 ਲੱਖ ਰੁਪਏ ਦੀ ਨਕਦੀ, 500 ਅਮਰੀਕੀ ਡਾਲਰ, 29 ਮੋਬਾਈਲ ਫੋਨ, ਇੱਕ ਲੈਪਟਾਪ, ਇੱਕ ਡੌਂਗਲ, ਇੱਕ ਟੈਬਲੇਟ ਅਤੇ ਮੋਬਾਈਲ ਫੋਨਾਂ ਦੇ 38 ਖਾਲੀ ਡੱਬੇ ਬਰਾਮਦ ਕੀਤੇ ਹਨ। ਡੀਜੀਪ...