ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼
ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ) ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂ...








