Monday, August 3
Shadow

News of Punjab

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ

News of Punjab
ਗੁਰਦਾਸਪੁਰ, 4 ਮਾਰਚ (  ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਸਕੇ। ਇਸ ਲੜੀ ਤਹਿਤ ਪਿੰਡ ਝਾਵਰ ਵਿਚ ਅਗਾਂਹਵਧੂ ਗੰਨਾ ਕਾਸ਼ਤਕਾਰ ਗੁਰਵਿੰਦਰ ਸਿੰਘ ਦੇ ਫਾਰਮ 'ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਨ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਗੰਨਾ ਇੰਸਪੈਕਟਰ ਮਨਦੀਪ ਸਿੰਘ , ਵਿਸ਼ਾਲ ਕੁਮਾਰ, ਹਰਪ੍ਰੀਤ ਸਿੰਘ ਸਮੇਤ ਹੋਰ ਗੰਨਾ ਕਾਸ਼ਤਕਾਰ ਹਾਜ਼ਰ ਸਨ। ਗੰਨਾ ਕਾਸ਼ਤਕਾਰਾਂ  ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਗੰਨਾ ਕਮਿਸ਼ਨਰ ਪੰਜਾਬ ਨੇ ਦਸਿਆ ਕਿ ਉਨ੍ਹਾਂ ਦਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਗੰਨੇ ਦੀ ਬਿਜਾਈ ਕਰਨ ਨਾਲ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਘਟਦੀ ਹੈ ਇਸ ਲਈ ਇਸ ਤੋਂ ਬਚਣ ਲਈ ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ ਦੇ ਸਮੇਂ ਤੋਂ ਇੱਕ ਮਹੀਨਾ ਪਹਿਲਾਂ ਪ...
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

News of Punjab
ਧਾਰੀਵਾਲ/ਗੁਰਦਾਸਪੁਰ, 4 ਮਾਰਚ   (   ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸ਼ਹੀਦ ਅਸ਼ੋਕ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਨਮਨ ਹੁੰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਕੀਮਤੀ ਸਰਮਾਇਆ ਹੁੰਦੇ ਹਨ, ਜੋ ਹਮੇਸ਼ਾ ਸਾਡੇ ਮਨਾਂ ਵਿੱਚ ਵਸਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੁਰੱਖਿਆ ਫੋਰਸਾਂ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਅਮਨ ਸ਼ਾਂਤੀ ਲਈ ਹਿੱਕ ਡਾਹ ਕੇ ਦੁਸ਼ਮਣਾਂ ਦਾ ਟਾਕਰਾ ਕੀਤਾ ਹੈ ਅਤੇ ਕੁਰਬਾਨੀਆਂ ਦੇ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਹੈ।  ਉਨ੍ਹਾਂ ਕਿਹਾ ਕਿ ਉਹ ਆਦੀਆ ਚੈੱਕ ਪੋਸਟ 'ਤੇ ਡਿਊਟੀ ਦੌਰਾਨ ਸ਼ਹੀਦ ਜਵਾਨ ਸ਼ਹੀਦ ਅਸ਼ੋਕ ਕ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

News of Punjab
ਜੰਡਿਆਲਾ ਗੁਰੂ/ਅੰਮ੍ਰਿਤਸਰ, 4 ਮਾਰਚ (        ) -  ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।  ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ, ਪ੍ਰਕਿਰਤਿਕ ਰੰਗਾਂ ਦ...
ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

News of Punjab
ਮਾਨਸਾ, 04 ਮਾਰਚ:      ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।      ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ...
ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ 

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ 

News of Punjab
ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪਵਿੱਤਰ ਸਲੋਕ “ਲਾਲ ਰੰਗ ਤਿਸ ਕੋ ਲਗਾ ….” ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸੀਂ ਪ੍ਰਭੂ ਪ੍ਰੇਮ ਦਾ ਉਹ ਰੰਗ ਆਪਣੇ ਅੰਦਰ ਵਸਾਈਏ ਜੋ ਕਦੇ ਮੈਲਾ ਨਹੀਂ ਹੁੰਦਾ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤਾ ਗਿਆ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ, ਬਹਾਦਰੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਸਿਰਫ਼ ਰਿਵਾਇਤੀ ਢੰਗ ਨਾਲ ਨਹੀਂ, ਸਗੋਂ ਇਸ ਦੀ ਅਸਲ ਆਤਮਿਕ ਮਹੱਤਤਾ ਨੂੰ ਸਮਝਦਿਆਂ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ’ਤੇ ਜਿੱਥੇ ਕਈ ਦੇਸ਼ ਆਪਸੀ ਤਣਾਅ ਅਤੇ ਸੰਘਰਸ਼ਾਂ ਦਾ ਸਾਹਮਣਾ ਕਰ ਰ...
ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

News of Punjab
ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਡਾ. ਜਯੋਤੀ ਯਾਦਵ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰ.ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਅਤੇ ਸ੍ਰ. ਗੁਰਪ੍ਰੀਤ ਸਿੰਘ, ਪੀ.ਪੀ.ਐੱਸ ਡੀ.ਐੱਸ.ਪੀ ਐਨ.ਡੀ.ਪੀ.ਐਸ. ਬਠਿੰਡਾ ਅਤੇ ਸ: ਸੰਦੀਪ ਸਿੰਘ ਭਾਟੀ, ਡੀ.ਐਸ.ਪੀ. ਇੰਨਵੈਸਟੀਗੇਸ਼ਨ ਬਠਿੰਡਾਦੀ ਅਗਵਾਈ ਵਿੱਚ ਮਿਤੀ 02.03.2026 ਨੂੰ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ, ਜਿਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਕੁੱਲ 8,27,600 ਪਰੇਗਾਬ...
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

News of Punjab
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ । ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ...
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 3 ਮਾਰਚ 2026:ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾਜ ...
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

News of Punjab
*ਚੰਡੀਗੜ੍ਹ, 3 ਮਾਰਚ:* ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

News of Punjab
ਸ੍ਰੀ ਮੁਕਤਸਰ ਸਾਹਿਬ, 03 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।  ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰ...