Monday, August 3
Shadow

News of Punjab

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

News of Punjab
ਮਾਨਸਾ/ਚੰਡੀਗੜ੍ਹ, 03 ਮਾਰਚ:ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

News of Punjab
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਗੁਰੂ ਨਗਰੀ ਦੀ ਪਵਿੱਤਰਤਾ, ਸਫਾਈ ਅਤੇ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਹੈ। ਇਹ ਅਭਿਆਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੇ ਖੇਤਰ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਲੋਕ-ਭਲਾਈ ਨੂੰ ਮਜ਼ਬੂਤ ਕੀਤਾ ਹੈ।     ਇਹ ਮੁਹਿੰਮ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇੱਥੇ ਸਫਾਈ ਅਤੇ ਆਸ-ਪਾਸ ਦੇ ਇਲਾਕੇ ਨੂੰ ਸੁਚੱਜਾ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾ...
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

News of Punjab
ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ...
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

News of Punjab
ਹੁਸ਼ਿਆਰਪੁਰ, 2 ਮਾਰਚ : ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕ...
ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

News of Punjab
ਮਲੋਟ, 02 ਮਾਰਚ: ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ  ਕੌਰ  ਨੇ  ਬੀਤੇ ਦਿਨੀਂ ਸ਼ੁਰੂਆਤ  ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ  ਕਰੀਬ  ਬੌਕਸਿੰਗ  ਖਿਡਾਰਨਾਂ  ਨੇ ਭਾਗ  ਲਿਆ  ਕੈਬਨਿਟ  ਮੰਤਰੀ  ਨੇ  ਇਸ ਚੈਂਪੀਅਨਸ਼ਿਪ  ਦੀ  ਸ਼ੁਰੂਆਤ  ਕਰਾਉਂਦੇ  ਹੋਏ  ਮੀਡੀਆ  ਨਾਲ ਗੱਲਬਾਤ  ਕਰਦੇ  ਕਿਹਾ  ਕੇ ਪੰਜਾਬ ਸਰਕਾਰ  ਦਾ  ਮੁੱਖ  ਟੀਚਾ ਹੈ  ਕਿ  ਨੌਜਵਾਨਾਂ ਨੂੰ ਖੇਡਾਂ  ਪ੍ਰਤੀ ਉਤਸ਼ਾਹਿਤ  ਕੀਤਾ  ਜਾਵੇ  ਅਤੇ  ਪਹਿਲੀ ਵਾਰ  ਪੰਜਾਬ  ਲੈਵਲ  ਦੀ  ਲੜਕੀਆਂ  ਦੀ  ਬੌਕਸਿੰਗ  ਚੈਂਪੀਅਨਸ਼ਿਪ  ਕਰਵਾਈ  ਜਾ  ਰਹੀ ਹੈ।  ਉਨ੍ਹਾਂ ਕਿਹਾ ਕਿ ਆਉਣ  ਵਾਲੇ  ਸਮੇਂ  ਵਿਚ ਖੇਡਾਂ  ਨੂੰ  ਹੋਰ  ਪ੍ਰਫੁੱਲਿਤ&n...
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

News of Punjab
ਚੰਡੀਗੜ੍ਹ, 2 ਮਾਰਚ 2026- ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ 'ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੇ ਵਿਰੁੱਧ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ ਜਿਸਦੀ ਦੁਨੀਆ ਵਿੱਚ ਕਿਤੇ ਵੀ ਮਿਸਾਲ ਨਹੀਂ ਮਿਲਦੀ। ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਇਸ ਮੁਹਿੰਮ ਨੂੰ ਇੱਕ ਇਤਿਹਾਸਕ ਅਤੇ ਜਨਤਕ ਅੰਦੋਲਨ ਕਰਾਰ ਦਿੱਤਾ, ਜਿਸ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਸੰਗਠਿਤ ਅਤੇ ਨਤੀਜਾ-ਮੁਖੀ ਮਿਸ਼ਨ ਵਿੱਚ ਬਦਲ ਦਿੱਤਾ ਹੈ। ਆਪ ਪੰਜਾਬ ਦੇ ਰਾਜ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ।ਨਸ਼ਾਖੋਰੀ ਇੱਕ ਵਿਸ਼ਵਵਿਆਪੀ ਖ਼ਤਰਾ ਹੈ। ਅਸੀਂ ਮੈਕਸੀਕੋ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਹਾਲਾਤ ਦੇਖ ਰਹੇ ਹਾਂ, ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਵੱਡੀ ਬਰਾਮਦਗੀ ਦੀਆਂ ਖ਼ਬਰਾਂ ਹਨ। ਪਰ ਕੋਈ ਵੀ ਸੂਬਾ ਜਾਂ ਦੇਸ਼ ਇਸ ਲੜਾਈ ਨੂੰ ਪੰਜਾਬ ਵਾਂਗ ਯੋਜਨਾਬੱਧ ਤਰੀਕੇ ਨਾਲ ਨਹੀਂ ਲੜ ਰਿਹਾ। ਪਿਛਲੇ ਇੱਕ ਸਾਲ ਦੇ ਅਧ...
ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

News of Punjab
ਚੰਡੀਗੜ੍ਹ, 2 ਮਾਰਚ 2026- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮ...
ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ 

ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ 

News of Punjab
ਕੋਟਕਪੂਰਾ 2 ਮਾਰਚ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕੀਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਾਰਕ, ਉਪਨ ਜਿੰਮ, ਸੜਕਾਂ ਦੇ ਵਿਕਾਸ ਕਾਰਜ ਆਦਿ ਕੰਮ ਕੀਤੇ ਜਾਣਗੇ। ਸ.ਸੰਧਵਾਂ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ ਆਪ ਇਹਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ ਤਾਂ ਜੋ ਇਹਨਾਂ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੀਮਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਆਮ ਲੋਕਾਂ ਨੂੰ ਹੀ ਉੱਚਾ ਚੁੱਕਣ ਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਬਿਲ, ਬੁਨਿਆਦੀ ਢਾਂਚੇ,ਸਿਹਤ ਖੇਤਰ ਅਤੇ ਵਿਦਿਅਕ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਪੀਕਰ ਸ.&...
ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

News of Punjab
ਮਾਨਸਾ, 2 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ।ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਪੰਚਾਇਤ ਸਕੱਤਰ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ 'ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬ...
ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

News of Punjab
ਚੰਡੀਗੜ੍ਹ, 2 ਮਾਰਚ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24x7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ। ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, "ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।" ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤ...