Monday, August 3
Shadow

News of Punjab

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

News of Punjab
ਸ੍ਰੀ ਮੁਕਤਸਰ ਸਾਹਿਬ, 02 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇੱਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਅਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚ...
ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

News of Punjab
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ ਪਹੁੰਚੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੇ ਵਿਰਾਸਤੀ ਰੰਗਾਂ ਵਿੱਚ ਰੰਗੀ ਇਸ ਪ੍ਰਸਤੁਤੀ ਨੂੰ ਖੁੱਲ੍ਹੇ ਦਿਲ ਨਾਲ ਸਰਾਹਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਸੁਚਾਰੂ ਪ੍ਰਬੰਧ, ਸੁਰੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਮੁਕਾਬਲੇ ਸੁਚੱਜੇ ਢੰਗ ਨਾਲ ਸੰਪੰਨ ਹੋਏ।     ਇਸ ਦੋ ਰੋਜ਼ਾ ਸਮਾਗਮ ਵਿੱਚ 60 ਸਾਲ ਤੱਕ ਦੀ ਉਮਰ ਦੇ ਖਿਡਾ...
ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ

News of Punjab
ਚੰਡੀਗੜ੍ਹ, 1 ਮਾਰਚ: ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢ...
ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

News of Punjab
ਚੰਡੀਗੜ੍ਹ, 27 ਫਰਵਰੀ: ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਕਾਨਫਰੰਸ ਦਾ ਉਦੇਸ਼ ਪੰਜਾਬ ਵਿੱਚ 15 ਮਈ, 2026 ਤੋਂ 13 ਜੂਨ, 2026 ਤੱਕ ਕਰਵਾਈ ਜਾਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ ਲਈ ਖੇਤਰ ਪੱਧਰੀ ਪ੍ਰਸ਼ਾਸਕੀ ਮੁਖੀਆਂ ਨੂੰ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ। ਇਸ ਕਾਰਜ ਦੌਰਾਨ ਘਰਾਂ ਦੇ ਸੂਚੀਕਰਨ ਦੇ ਸਵੈ-ਗਣਨਾ ਦਾ ਬਦਲ ਵੀ ਦਿੱਤਾ ਜਾਵੇਗਾ ਜੋ ਕਿ 30 ਅਪ੍ਰੈਲ, 2026 ਤੋਂ 14 ਮਈ, 2026 ਤੱਕ ਜਨਤਾ ਲਈ ਉਪਲਬਧ ਹੋਵੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ। ਆਪਣੇ ਉਦਘਾਟਨੀ ਸੰਬੋਧਨ ਵਿੱਚ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

News of Punjab
ਚੰਡੀਗੜ੍ਹ 27 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਰੇਂਜ...
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

News of Punjab
ਪਟਿਆਲਾ, 27 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਪੰਨੂ ਨੇ ਕਿਹਾ ਕਿ ਅਦਾਲਤ ਨੇ ਖੁਦ ਇਸ ਕੇਸ ਨੂੰ ਅੱਗੇ ਚਲਾਉਣ ਦੇ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਕੋਈ ਰਿਕਵਰੀ ਨਹੀਂ ਹੋਈ, ਕੋਈ ਨਕਦੀ ਨਹੀਂ ਮਿਲੀ, ਕੋਈ ਦਸਤਾਵੇਜ਼ ਨਹੀਂ ਮਿਲਿਆ, ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜੋ ਮੁਕੱਦਮੇ ਨੂੰ ਟਿਕਾ ਸਕੇ। ਅਦਾਲਤ ਨੇ ਆਪਣੇ ਵਿਸਤ੍ਰਿਤ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਅਧਾਰ ਦੇ ਕੇਸ ਜਾਰੀ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਂਹ ਸਿੱਖਿਆ ਅਤੇ ਸਿਹਤ ਸੰਭਾਲ ਦੇ ਥੰਮ੍ਹਾਂ 'ਤੇ ਰੱਖੀ ਗਈ ਸੀ ਅਤੇ ਦਿੱਲੀ ਵਿੱਚ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਦੇ ਸੁਧਾਰਾਂ ਵਰਗ...
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ

News of Punjab
ਚੰਡੀਗੜ੍ਹ, 20 ਫਰਵਰੀ: ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ। ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹ...
ਯੁੱਧ ਨਸ਼ਿਆਂ ਵਿਰੁੱਧ ਦੇ 353ਵੇਂ ਦਿਨ 84 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 353ਵੇਂ ਦਿਨ 84 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ  ਦੀ 9,782 ਤੱਕ ਜਾ ਅੱਪੜੀ ਹੈ । ਇਸ ਤੋਂ ਇਲਾਵਾ, 88 ਵਿਅਕਤੀਆਂ ਵ...
ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

News of Punjab
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ। ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗ...
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

News of Punjab
ਚੰਡੀਗੜ੍ਹ, 16 ਫਰਵਰੀ: ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ...