Monday, August 3
Shadow

News of Punjab

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

News of Punjab
ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ।ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।ਕੈਬਨਿਟ ਮੰਤਰੀ...
‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

News of Punjab
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...
328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

News of Punjab
ਚੰਡੀਗੜ੍ਹ 07 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) 'ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ ਕਿ ਈਸ਼ਰ ਸਿੰਘ ਕਮੇਟੀ ਅਤੇ ਅੰਤ੍ਰਿੰਗ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਸਪਸ਼ਟ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਿਫ਼ਾਰਸ਼ਾਂ ਅੱਜ ਤੱਕ ਲਾਗੂ ਕਿਉਂ ਨਹੀਂ ਹੋਈਆਂ? ਕੀ ਇਹ ਮੰਨ ਲਿਆ ਜਾਵੇ ਕਿ ਕਾਰਵਾਈ ਨਾ ਕਰਨਾ ਹੀ ਦੋਸ਼ੀਆਂ ਨੂੰ ਸੁਰੱਖਿਅਤ ਰਸਤਾ ਦੇਣ ਦੀ ਸਿਆਸੀ ਸਾਜ਼ਿਸ਼ ਸੀ? ਸੰਧਵਾਂ ਨੇ ਤਿੱਖਾ ਹਮਲਾ ਕਰਦਿਆਂ ਪੁੱਛਿਆ ਕਿ ਕੀ ਦੋਸ਼ੀ ਇੰਨੇ ਪ੍ਰਭਾਵਸ਼ਾਲੀ ਸਨ ਜਾਂ ਅਪਣੇ ਹੀ ਘੇਰੇ ਵਿਚੋਂ ਸਨ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਪੰਥਕ ਮਰਿਆਦਾ ਨੂੰ ਛਿੱਕੇ 'ਤੇ ਟੰਗ ਦਿੱਤਾ ਗਿਆ? ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਰਿਆਦਾ ਨਾਲੋਂ ਸਿਆਸੀ ਮੁਫ਼ਾਦਾਂ ਨੂੰ ਉੱਪਰ ਰੱਖਿਆ ਗਿਆ ਹੈ। ਜੇਕਰ ਰਿਪੋਰਟਾਂ ਵਿੱਚ ਸਭ ਕੁਝ ਸਾਫ਼ ਸੀ, ...
ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

News of Punjab
ਮੋਗਾ : ਯੂਥ ਅਗੇਸਟ ਡਰੱਗ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੇ ਬਦਲੇ ਡਿਪਟੀ ਮੈਡੀਕਲ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ੍ਰੀ ਅੰਕੁਸ਼ ਸੂਦ ਨੂੰ ਪੰਜਾਬ ਰਾਜ ਕ਼ਾਨੂਨੀ ਸੇਵਾਵਾਂ ਅਥੌਰਟੀ ਵੱਲੋਂ ਜਿਲਾ ਜੁਡੀਸ਼ਲ ਦੁਆਰਾ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਦੌਰਾਨ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ। ਉਨ੍ਹਾਂ ਨੇ ਸ੍ਰੀ ਅੰਕੁਸ਼ ਸੂਦ ਵੱਲੋਂ ਮੁਹਿੰਮ ਦੌਰਾਨ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਰਮਚਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।ਮਾਣਯੋਗ ਜੱਜ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ ਵਿਭਾਗ ਅਤੇ ਕ਼ਾਨੂਨੀ ਸੇਵਾਵਾਂ ਅਥੌਰਟੀ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ ਅਤੇ ਇਮਾਨਦਾਰ ਤੇ ਸਮਰਪਿਤ ਕਰਮਚਾਰੀਆਂ ਦਾ ਸਨਮਾਨ ਹੋਰਾਂ ਲਈ ਵੀ ਉਤਸ਼ਾਹ ਦਾ ਕਾਰਨ ਬਣਦਾ ਹੈ।ਅੰਤ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਕਲੇਰ ਤੋਂ ਤੀਰਥ ਯਾਤਰਾ ਬੱਸ ਰਵਾਨਾ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਕਲੇਰ ਤੋਂ ਤੀਰਥ ਯਾਤਰਾ ਬੱਸ ਰਵਾਨਾ

News of Punjab
ਕੋਟਕਪੂਰਾ/ਜੈਤੋ 4 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਕਲੇਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਧਾਰਮਿਕ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਲੋਕਾਂ ਦੀ ਧਾਰਮਿਕ ਆਸਥਾ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਸਮਾਜਿਕ ਸਾਂਝ ਹੋਰ ਮਜ਼ਬੂਤ ਹੋ ਰਹੀ ਹੈ।ਸਪੀਕਰ ਸ. ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕ-ਹਿਤ ਵਿੱਚ ਅਜਿਹੀਆਂ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਤਰਾਂ ਅੱਜ ਫ਼ਰੀਦਕੋਟ ਹਲਕੇ ਦੇ ਪਿੰਡ ਹਸਨਭੱਟੀ ਅਤੇ ਜੈਤੋ ਹਲਕੇ ਦੇ ਪਿੰਡ ਔਲਖ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੇ ਜੱਥੇ ਨ...
ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

News of Punjab
ਚੰਡੀਗੜ੍ਹ, 4 ਜਨਵਰੀ : ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ।ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱ...
5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

News of Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ।ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾ...
ਸਪੀਕਰ ਸੰਧਵਾਂ ਨੇ ਸ੍ਰੀ ਜਸਵੀਰ ਸਿੰਘ ਦੇ ਪਿਤਾ ਦੇ ਅਕਾਲ ਚਲਾਨੇ ਅਤੇ ਮਾਤਾ ਗੁਰਦੀਪ ਕੌਰ ਦੇ ਅਕਾਲ ਚਲਾਨੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਨੇ ਸ੍ਰੀ ਜਸਵੀਰ ਸਿੰਘ ਦੇ ਪਿਤਾ ਦੇ ਅਕਾਲ ਚਲਾਨੇ ਅਤੇ ਮਾਤਾ ਗੁਰਦੀਪ ਕੌਰ ਦੇ ਅਕਾਲ ਚਲਾਨੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

News of Punjab
ਕੋਟਕਪੂਰਾ 3 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਜਲਾਲੇਆਣਾ ਵਿਖੇ ਕੋਪਰੇਟਿਵ ਸੋਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਧਨੋਆ ਦੇ ਪਿਤਾ ਦੇ ਅਕਾਲ ਚਲਾਨਾ ਕਰ ਜਾਣ ਤੇ ਦੁੱਖ ਦਾ ਪ੍ਰਗਟਾਵਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਇਸ ਤੋਂ ਇਲਾਵਾ ਉਨ੍ਹਾਂ ਮਾਤਾ ਗੁਰਦੀਪ ਕੌਰ ਪਤਨੀ ਸਵ. ਨੈਬ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਪੁੱਜ ਕੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।ਸਪੀਕਰ ਸੰਧਵਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਸ.ਮਨਪ੍ਰੀਤ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਜਲੌਰ ਸਿੰਘ, ਮਨਮੋਹਨ ਸਿੰਘ, ਸੁਖਵੀਰ ਸਿੰਘ ਮੈਂਬਰ, ਲਵਲੀ ਭੱਟੀ, ਮਨਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।...
ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

News of Punjab
ਚੰਡੀਗੜ੍ਹ, 3 ਜਨਵਰੀ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ' ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।...
ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ

ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ

News of Punjab
ਫ਼ਰੀਦਕੋਟ 2 ਜਨਵਰੀ : ਪੰਜਾਬ ਦੇ ਵਪਾਰੀ ਅਤੇ ਵਪਾਰਕ ਭਾਈਚਾਰੇ ਨੇ ਪੰਜਾਬ ਸਰਕਾਰ ਦੇ ਇੱਕ ਵਾਰ ਬੰਦੋਬਸਤ (ਓ.ਟੀ.ਐਸ.) ਯੋਜਨਾ-2025 ਨੂੰ 31 ਮਾਰਚ, 2026 ਤੱਕ ਵਧਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਇਸਨੂੰ ਇੱਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਪੱਖੀ ਕਦਮ ਦੱਸਿਆ ਹੈ।ਰਾਜ ਭਰ ਦੇ ਵਪਾਰੀਆਂ ਵੱਲੋਂ ਧੰਨਵਾਦ ਪ੍ਰਗਟ ਕਰਦੇ ਹੋਏ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਵਪਾਰਕ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕ ਰਹੇ ਟੈਕਸ-ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਸੰਵੇਦਨਸ਼ੀਲ ਅਤੇ ਵਿਹਾਰਕ ਪਹੁੰਚ ਲਈ ਧੰਨਵਾਦ ਕੀਤਾ।ਸ਼੍ਰੀ ਅਨਿਲ ਠਾਕੁਰ ਨੇ ਕਿਹਾ ਕਿ ਓ.ਟੀ.ਐਸ. ਯੋਜਨਾ ਦਾ ਵਿਸਥਾਰ ਵਪਾਰੀਆਂ ਅਤੇ ਉਦਯੋਗਾਂ ਨੂੰ ਦਰਪੇਸ਼ ਵਿਹਾਰਕ ਮੁਸ਼ਕਲਾਂ, ਖਾਸ ਕਰਕੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਦੇਖੇ ਗਏ ਭਾਰੀ ਪਾਲਣਾ ਬੋਝ ਅਤੇ ਪ੍ਰਕਿਰਿਆਤਮਕ ਚੁਣੌਤੀਆਂ ਦੀ ਰਾਜ ਸਰਕਾਰ ਦੀ ਡੂੰਘੀ ਸਮਝ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਜੀਐਸਟੀ ਤੋਂ ਪਹਿਲਾਂ ਦੇ ਕਾਨੂੰਨਾਂ, ਜਿਸ...