Tuesday, August 4
Shadow

News of Punjab

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

News of Punjab
ਚੰਡੀਗੜ੍ਹ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਵੱਲ ਇੱਕ ਬੇਮਿਸਾਲ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਸਿਹਤ ਨੂੰ ਆਪਣੀ ਪ੍ਰਮੁੱਖ ਤਰਜੀਹ ਦੇ ਕੇ, ਸਰਕਾਰ ਨੇ ਸਾਬਤ ਕੀਤਾ ਹੈ ਕਿ ਜਨਤਕ ਸੇਵਾ ਹੀ ਉਸਦਾ ਇੱਕੋ ਇੱਕ ਟੀਚਾ ਹੈ। ਇਸ ਸਬੰਧ ਵਿੱਚ, ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਸਹੂਲਤਾਂ ਦਾ ਇੱਕ ਵਿਆਪਕ ਅਤੇ ਮਜ਼ਬੂਤ ਨੈੱਟਵਰਕ ਸਥਾਪਤ ਕੀਤਾ ਗਿਆ ਹੈ। ਇਹ ਪਹਿਲਕਦਮੀ ਨਾ ਸਿਰਫ਼ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਂਦੀ ਹੈ ਬਲਕਿ ਹਰ ਨਾਗਰਿਕ ਨੂੰ, ਭਾਵੇਂ ਉਸਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਗਵਾਹੀ ਵੀ ਭਰਦੀ ਹੈ। ਇਹ ਯੋਜਨਾ ਪੰਜਾਬ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਡਾਇਲਸਿਸ ਵਰਗੀ ਮਹੱਤਵਪੂਰਨ ਸਹੂਲਤ ਵੱਡੇ ਸ਼ਹਿਰਾਂ ਤੱਕ ਸੀਮਤ ਨਾ ਹੋਵੇ ਸਗੋਂ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਵੀ ਪਹੁ...
ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

News of Punjab
ਅੰਮ੍ਰਿਤਸਰ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ...
ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

News of Punjab
ਚੰਡੀਗੜ੍ਹ, 16 ਨਵੰਬਰ: ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ 'ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ ਹੋਈ ਇਸ ਮੀਟਿੰਗ ਵਿੱਚ ਸੂਬੇ ਵਿੱਚ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਦਿਨ ਸੜਕ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ, ਉਨ੍ਹਾਂ ਦੇ ਸੋਗਮਈ ਪਰਿਵਾਰਾਂ ਦੇ ਸਮਰਥਨ ਵਿੱਚ ਅਤੇ ਭਵਿੱਖ ਵਿੱਚ ਅਜਿਹੀਆਂ ਦੁਖਾਂਤਾਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਮਜ਼ਬੂਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ, ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਹਾਇਤਾ ਵਿਧੀਆਂ ਨੂੰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਐਕਸ਼ਨ ਪਲਾਨ ਪੰਜਾਬ ਦੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ, ਜੋ...
ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

News of Punjab, Sports
ਚੰਡੀਗੜ੍ਹ, 15 ਨਵੰਬਰ: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾ...
ਜ਼ਮੀਨੀ ਪੱਧਰ ‘ਤੇ ਸੰਦੇਸ਼ ਪਹੁੰਚਾਉਣ ਲਈ ਸਕੂਲ ਤੇ ਪਿੰਡ ਪੰਚਾਇਤ ਪੱਧਰ ‘ਤੇ ਨਿਊਟ੍ਰਿਸ਼ਨ ਹੱਟਸ ਦੀ ਲੋੜ ‘ਤੇ ਜ਼ੋਰ

ਜ਼ਮੀਨੀ ਪੱਧਰ ‘ਤੇ ਸੰਦੇਸ਼ ਪਹੁੰਚਾਉਣ ਲਈ ਸਕੂਲ ਤੇ ਪਿੰਡ ਪੰਚਾਇਤ ਪੱਧਰ ‘ਤੇ ਨਿਊਟ੍ਰਿਸ਼ਨ ਹੱਟਸ ਦੀ ਲੋੜ ‘ਤੇ ਜ਼ੋਰ

News of Punjab, Sports
ਚੰਡੀਗੜ੍ਹ, 14 ਨਵੰਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਸੈਕਟਰ 26, ਮਗਸੀਪਾ ਵਿਖੇ "ਭੋਜਨ ਹੀ ਦਵਾਈ ਹੈ" ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦੇਸ਼ ਮਿਆਰੀ ਸਿਹਤ ਤੇ ਸਿਹਤਮੰਦ ਜੀਵਨਸ਼ੈਲੀ ਯਕੀਨੀ ਬਣਾਉਣਾ ਹੈ। ਇਸ ਸੈਮੀਨਾਰ ਦੌਰਾਨ ਸੂਬਾ ਵਾਸੀਆਂ ਦਰਮਿਆਨ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ‘ਸਹੀ ਭੋਜਨ ਹੀ ਪਹਿਲੀ ਦਵਾਈ ਹੈ’, ਵਿਸ਼ੇ ‘ਤੇ ਮੁੱਖ ਤੌਰ ‘ਤੇ ਚਰਚਾ ਕੀਤੀ ਗਈ। ਲੁਧਿਆਣਾ ਤੋਂ ਡਾ. ਵਿਪਨ ਭਾਰਗਵ ਨੇ ਕਿਹਾ ਕਿ ਇਸ ਨੁਕਤੇ ਨੂੰ ਉਜਾਗਰ ਕਰਦਿਆਂ ਪੌਸ਼ਟਿਕ ਭੋਜਨ ਖਾਣ ਦਾ ਸੁਨੇਹਾ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸਰੀਰ ਵਿੱਚ ਆਪਣੀ ਪਾਲਣਾ ਖੁਦ ਕਰਨ ਦੀ ਇੱਕ ਵਿਸ਼ੇਸ਼ ਵਿਧੀ ਹੈ ਪਰ ਸਿਰਫ਼ ਇਸਨੂੰ ਸਹੀ ਮਾਤਰਾ ਵਿੱਚ ਖੁਰਾਕ ਦੇਣ ਦੀ ਲੋੜ ਹੈ। ਉਨ੍ਹਾਂ ਨੇ ਘਰ, ਸਕੂਲ ਅਤੇ ਪਿੰਡ ਪੰਚਾਇਤ ਪੱਧਰ 'ਤੇ ਨਿਊਟ੍ਰਿਸ਼ਨ ਹੱਟਸ ਅਤੇ ਨਿਊਟ੍ਰਿਸ਼ਨ ਪੁਆਇੰਟਸ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਡਾ. ਭਾਰਗਵ ਨੇ ਅੱਗੇ ਕਿਹਾ ਕਿ ਪੌਦਿਆਂ 'ਤੇ ਆਧਾਰਿਤ ਕੁਦਰਤੀ ਸਬਜ਼ੀਆਂ ਅਤ...
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

News of Punjab
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪ...
50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 14 ਨਵੰਬਰ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਢੱਡਾ ਵਿੱਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਨੇ ਧਰਮਸ਼ਾਲਾ ਮਾਮਲੇ ਵਿੱਚ ਉਹਨਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾਹਾਂ ਕੋਲੋਂ 5...