ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।
ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ...








