Tuesday, October 27
Shadow

News of Punjab

ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ । ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ਮ...

ਅਕਾਲੀ ਦਲ ਬਾਦਲ ਦੇ ਆਗੂ ਅੰਮ੍ਰਿਤਪਾਲ ਬਾਠ ਦੇ ਪਰਿਵਾਰਕ ਵਿਆਹ ਵਿੱਚ ਹੋਏ ਸ਼ਾਮਲ, ਤਸਵੀਰਾਂ ਨੇ ਖੜ੍ਹੇ ਕੀਤੇ ਗੰਭੀਰ ਸਵਾਲ

News of Punjab
ਚੰਡੀਗੜ੍ਹ, 30 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਨੇ 'ਗੈਂਗਸਟਰਾਂ ਤੇ ਵਾਰ' ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਬਿਨਾਂ ਕਿਸੇ ਸਮਝੌਤੇ ਦੇ ਨਿਰੰਤਰ ਕਾਰਵਾਈ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਦੇ ਸਪੱਸ਼ਟ ਨਤੀਜੇ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੇ ਹਨ। ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਜਾਣਕਾਰੀ ਦਿੱਤੀ ਕਿ ਸੂਬੇ ਭਰ ਵਿੱਚ ਮਾਰੇ ਗਏ ਛਾਪਿਆਂ ਦੌਰਾਨ ਹੁਣ ਤੱਕ 3,520 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, 1,599 ਨੂੰ ਅਹਿਤਿਆਤ ਵਜੋਂ ਨਜ਼ਰਬੰਦ ਕੀਤਾ ਗਿਆ ਹੈ ਅਤੇ 104 ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ਜਾਰੀ ਹੈ ਅਤੇ ਇਹ ਬਿਨਾਂ ਰੁਕੇ ਜਾਰੀ ਰਹੇਗੀ। ਗੈਂਗਸਟਰਾਂ ਨੂੰ ਪਨਾਹ ਦੇਣ ਜਾਂ ਉਨ੍ਹਾਂ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਨੂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੰਗਠਿਤ ਅਪਰਾਧਾਂ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ, ਉੱਥੇ ਅਕਾਲੀ ਦਲ ਬਾਦਲ ਦੇ ਆਗੂ ਗੈਂਗਸਟਰ ...

ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 29 ਜਨਵਰੀ : ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ ਦਿੱਤੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਇਹ ਆਪਣੇ ਆਪ ਵਿੱਚ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਸੂਬੇ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਇ...

ਪ੍ਰਿੰਸੀਪਲਾਂ ਦੀ ਤਾਇਨਾਤੀ ਨਾਲ ਸਰਕਾਰੀ ਕਾਲਜਾਂ ਦੀ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਵੇਗਾ ਹੋਰ ਸੁਧਾਰ: ਹਰਜੋਤ ਸਿੰਘ ਬੈਂਸ

News of Punjab
ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ;  ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ;  ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ.  ਨਵਦੀਪ ਸਿੰਘ ਨੂੰ ਸਰਕਾਰੀ ਕਾ...

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

News of Punjab
ਚੰਡੀਗੜ੍ਹ 24 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ ਸ਼ਾਨਦਾਰ ਸੁਮੇਲ ਵੀ ਹੈ।ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ।ਸ. ਸੰਧਵਾਂ ਨੇ ਵਾਰਾਣਸੀ ਦੀ ਪਵਿੱਤਰ ਧਰਤੀ ਬਾਰੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾਣੀ ਰਾਹੀਂ ਸੱਚ ਦਾ ਮਾਰਗ ਦਿਖਾਇਆ ਸੀ।ਇਸ ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

News of Punjab
ਹੁਸ਼ਿਆਰਪੁਰ, 24 ਜਨਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ।ਇਸ ਮੌਕੇ ਡਿਪਟੀ ਸਪੀਕਰ ਰ...

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

News of Punjab
ਅੰਮ੍ਰਿਤਸਰ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ, ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ,ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ; ਅਤੇ ਦਿਲਜਨਪ੍ਰੀਤ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ.ਐਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ , ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ02 ਈਟੀ 8857 ਹੈ,ਵੀ ਜ਼ਬ...

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ

News of Punjab
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਪਟਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਦੂਜੇ ਦਿਨ ਜਾਰੀ ਰੱਖਦਿਆਂ ਅਮਨ ਵਿਹਾਰ ਕਲੋਨੀ, ਤ੍ਰਿਪੜੀ, ਸੁਖਰਾਮ ਕਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ ਪ੍ਰਦਾਨ ਕਰਦੀ ਹੈ।ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।ਸਿਹਤ ਮੰਤਰੀ ਨੇ ਅੱਗੇ ਕਿ...

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

News of Punjab
ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 'ਸਿੱਖਿਆ ਕ੍ਰਾਂਤੀ' ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ ਮਿਲਣਾ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵੱਕਾਰੀ ਸੰਸਥਾਵਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜੋ ਕਰੀਬ 20,000 ਉਪਲਬਧ ਸੀਟਾਂ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਲੱਬਧ ਸੀਟਾਂ ਦੇ ਸਨਮੁਖ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਰਜਿਸਟਰ ਕਰਨਾ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਅਤੇ ਵਿਦਿਆਰਥੀਆਂ ਦੇ ਭਰੋਸੇ ਨੂੰ ਦਰਸਾਉਂਦਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ...

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ, ਦੀਆਂ ਤਿੰਨ ਗੱਡੀਆਂ...