Saturday, August 8
Shadow

News of Punjab

ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

News of Punjab
ਫ਼ਰੀਦਕੋਟ, 10 ਜੁਲਾਈ: ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਤੋਂ ਅਰਾਈਆਂਵਾਲਾ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਰਹੀ ਹੈ। ਇਹ ਸੜਕ ਤੰਗ ਹੋਣ ਕਾਰਨ ਆਵਾਜਾਈ ਦਾ ਵੱਡਾ ਦਬਾਅ ਝੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 5 ਕਿਲੋਮੀਟਰ ਲੰਬੀ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ, ਜਦਕਿ ਅਰਾਈਆਂਵਾਲਾ ਪਿੰਡ ਦੇ ਕਰੀਬ ਡੇਢ ਕਿਲੋਮੀਟਰ ਹਿੱਸੇ ਵਿੱਚ ਸੀ.ਸੀ. ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵਾਂ ਪ੍ਰੋਜੈਕਟਾਂ ਤੇ ਲਗਭਗ 26 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾ...
ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ

ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ

News of Punjab
ਤਪਾ, 10 ਜੁਲਾਈ       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ। ਇਹ ਪ੍ਰਗਟਾਵਾਂ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲੇ ਪੜਾਅ ਵਿੱਚ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ ਕਰੀਬ ਦਰਜਨ ਪਿੰਡ ਸ਼ਾਮਲ ਹਨ।   ਓਹਨਾਂ ਦੱਸਿਆ ਕਿ ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ...
ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ

News of Punjab
ਬਟਾਲਾ, 9 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ ਦੀ ਸਹੂਲਤ ਲਈ ਵਿਕਾਸ   ਕਾਰਜ ਜਾਰੀ ਹਨ। ਦਾਸ ਕਰਨ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਰਡ ਨੰਬਰ 24 ਗੌਂਸਪੁਰਾ ਦੀਆਂ ਵੱਖ-ਵੱਖ ਗਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਨੂੰ ਸਾਫ ਕੀਤਾ ਗਿਆ ਤਾਂ ਜੋ ਮਨਸੂਨ ਸ਼ੀਜਨ ਵਿਚ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਨਾ ਕਰਨਾ ਪਾਏ। ਉਨ੍ਹਾਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

News of Punjab
ਕੋਟਕਪੂਰਾ , 9 ਜੁਲਾਈ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਦਾ ਦੌਰਾ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਮੌਕੇ ਐਕਸੀਅਨ ਅਰੁਣ ਸ਼ਰ...
ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

News of Punjab
ਕੋਟਕਪੂਰਾ, 9 ਜੁਲਾਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 5 ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਪੀਕਰ ਸ. ਸੰਧਵਾਂ ਅੱਗੇ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਰਾਜਨੀਤੀ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣ ਦੀ ਰਾਜਨੀਤੀ ਹੈ। ਇਸੇ ਸੋਚ ਤਹਿਤ ਯੋਗ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ...
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

News of Punjab
ਚੰਡੀਗੜ੍ਹ: 9 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ। ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿੱਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰ...
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 9 ਜੁਲਾਈ 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, "ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।" ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ 'ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

News of Punjab
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 9 ਜੁਲਾਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

News of Punjab
ਚੰਡੀਗੜ੍ਹ, 9 ਜੁਲਾਈ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ  24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ। ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ  ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

News of Punjab
*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ। ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮ...