Saturday, August 8
Shadow

News of Punjab

ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ/ਜਲੰਧਰ; 07 ਅਗਸਤ 2026: ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਜੁੜੇ ਵੱਖ-ਵੱਖ ਅਪਰਾਧਾਂ ਦਾ ਪਰਦਾਫ਼ਾਸ਼ ਕਰਨ ਤੋਂ ਲੈ ਕੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਕਮਜ਼ੋਰ ਕਰਨ ਤੱਕ, ਕਮਿਸ਼ਨਰੇਟ ਪੁਲਿਸ ਜਲੰਧਰ ਨੇ  ਸੰਗਠਿਤ ਅਪਰਾਧਾਂ ਲਈ ਘੱਟੋ-ਘੱਟ ਗੁੰਜਾਇਸ਼ ਨੂੰ ਯਕੀਨੀ ਬਣਾਇਆ ਹੈ। ਇਹ ਸਕਾਰਾਤਮਕ ਨਤੀਜਾ ਆਧੁਨਿਕ ਪੁਲਿਸਿੰਗ ਰਣਨੀਤੀ ਅਤੇ ਬਿਹਤਰ ਤਾਲਮੇਲ ਦਾ ਸਿੱਟਾ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਅਪਰਾਧਿਕ ਗਿਰੋਹਾਂ ਦੇ ਗੈਰ-ਕਾਨੂੰਨੀ ਵਿੱਤੀ ਸਰੋਤਾਂ, ਹਥਿਆਰਾਂ, ਆਵਾਜਾਈ, ਗੁੰਮਨਾਮੀ ਅਤੇ ਨਵੇਂ ਮੈਂਬਰਾਂ ਦੀ ਭਰਤੀ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ। ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਹਰ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪਿਛਲੇ ਸੱਤ ਮਹੀਨਿਆਂ ਦੌਰਾਨ ਐਨਡੀਪੀਐੱਸ (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼) ਐਕਟ ਤਹਿਤ 1,201 ਮਾਮਲੇ ਦਰਜ ਕੀਤੇ। ਪੰਜਾਬ ਪੁਲਿਸ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਕਮਿਸ਼ਨਰੇਟ ਪੁਲਿਸ ਨੇ 1,440 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ...
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

News of Punjab
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਜ਼ੋ...
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

News of Punjab
ਨਵੀਂ ਦਿੱਲੀ 6 ਅਗਸਤ    ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ 'ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ...
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

News of Punjab
ਚੰਡੀਗੜ੍ਹ/ਅੰਮ੍ਰਿਤਸਰ, 6 ਅਗਸਤ: ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ। ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਵਿਖੇ ਜਾ ਕੇ ਰੇਕੀ ਕੀਤੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਬਿਆ...
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 6 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸ਼ਿਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60,000  ਰੁਪਏ ਰਿਸ਼ਵਤ ਮੰਗੀ ਸੀ। ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ। ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ...
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

News of Punjab
ਚੰਡੀਗੜ੍ਹ, 6 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 198ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,329 ਹੋ ਗਈਆਂ। ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...
ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

News of Punjab
ਚੰਡੀਗੜ੍ਹ /ਮੋਹਾਲੀ; 6 ਅਗਸਤ: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ  ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਕਮਿਊਨੀਟੀ ਪੁਲਿਸਿੰਗ ਦੇ ਮਜ਼ਬੂਤ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ I ਇਹਨਾਂ ਕੇਂਦਰਾਂ ਰਾਹੀਂ ਪੀੜਤ ਤੇ ਲੋੜਵੰਦ ਮਹਿਲਾਵਾਂ ਨੂੰ  ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਦਖ਼ਲ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੋਹਾਲੀ ਸਥਿਤ ਸਾਂਝ ਰਾਹਤ ਕੇਂਦਰ ਵਿੱਚ ਸਿਰਫ ਦੋ ਸਿਖਲਾਈ ਪ੍ਰਾਪਤ ਕਾਊਂਸਲਰਾਂ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਵਿਸਥਾਰ ਹੁਣ  ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਦੇ ਸਿਵਲ ਹਸਪਤਾਲਾਂ ਤੱਕ ਹੋ ਚੁੱਕਾ ਹੈ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵਿੱਚ 1,069 ਮਾਮਲੇ ਦਰਜ ਕੀਤੇ ਗਏ, ਜਦਕਿ 1,656 ਮਾਮਲਿਆਂ ਦੀ ਮੁੱਢਲੀ ਜਾਂਚ (ਸਕ੍ਰੀਨਿੰਗ) ਕੀਤੀ ਗਈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਮੌਜੂਦਾ ਸਮੇਂ ਵਿੱਚ ਐਸਏਐਸ ਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਚਾਰ ਸਾਂਝ ਰਾਹਤ ਕੇਂਦਰ ਚੱਲ ਰਹੇ ...
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

News of Punjab
ਚੰਡੀਗੜ੍ਹ, 6 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ *https://Ercms.punjab.gov.in* 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ 'ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ...
ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ  ਅਤੇ ਐਸਐਚਓ  ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ  ਅਤੇ ਐਸਐਚਓ  ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

News of Punjab
ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ  ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ ।  ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ

News of Punjab
ਚੰਡੀਗੜ੍ਹ; 5 ਅਗਸਤ: ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਇਸ ਪੱਖ ਤੋਂ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ  ਖ਼ਰਚ ਕੀਤਾ ਗਿਆ ਸਕਦਾ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਸਗੋਂ ਇਸ ਪੱਖ ਤੋਂ ਲਗਾਇਆ ਜਾਂਦਾ ਹੈ ਕਿ ਲੋੜ ਪੈਣ ’ਤੇ  ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ 8 ਜਨਵਰੀ 2026 ਤੋਂ ਹੁਣ ਤੱਕ 291,417 ਲਾਭਪਾਤਰੀਆਂ ਨੂੰ ਇਲਾਜ ਦਾ ਲਾਭ ਮਿਲ ਚੁੱਕਾ ਹੈ, ਜੋ ਕਿ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.) ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਲਗਭਗ 1,044 ਕਰੋੜ ਰੁਪਏ ਮੁੱਲ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਪਿੱਛੇ ਹਜ਼ਾਰਾਂ ਅਜਿਹੇ ਪਰਿਵਾਰ ਹਨ, ਜੋ ਡਾਕਟਰੀ ਐਮਰਜੈਂਸੀ ਸਮੇਂ ਬਿਨਾਂ  ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਆਪਣੇ ਪਰਿਵਾਕ ਮੈਂਬਰਾਂ ਦੀ ਸਿਹਤ ’ਤੇ ਧਿਆਨ ਦੇ ਸਕੇ। ਇਸ ਪ੍ਰਾਪਤੀ ਬਾਰੇ ਬੋਲਦਿਆਂ ਸਿ...